Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਵੱਲੋ ਕਿਸਾਨ ਵਿਗਿਆਨਕ ਸੰਮੇਲਨ ਕਰਵਾਇਆ ਗਿਆ

Web Admin

Web Admin

5 Dariya News

ਬਰਨਾਲਾ , 29 Aug 2018

ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤ ਵਿੱਚ ਹੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਕਿਸਾਨ -ਵਿਗਿਆਨਕ ਗੱਲਬਾਤ ਸੰਮੇਲਨ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਮੁਖ ਮਹਿਮਾਨ ਧਰਮ ਪਾਲ ਗੁਪਤਾ ਡਿਪਟੀ ਕਮਿਸ਼ਨਰ, ਬਰਨਾਲਾ ਅਤੇ ਡਾ. ਹਰੀਸ਼ ਕੁਮਾਰ ਵਰਮਾ, ਨਿਰਦੇਸ਼ਕ ਪਸਾਰ ਸਿੱਖਿਆ, ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਸਨ। ਕੇਂਦਰ ਦੇ ਐਸੋਸ਼ੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਸ਼੍ਰੀ ਗੁਪਤਾ ਅਤੇ ਡਾ. ਹਰੀਸ਼ ਕੁਮਾਰ ਵਰਮਾ, ਨਿਰਦੇਸ਼ਕ ਪਸਾਰ ਸਿੱਖਿਆ, ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਤੇ ਵੱਖ-ਵੱਖ ਵਿਭਾਗਾਂ ਤੋਂ ਆਏ ਪ੍ਰਤੀਨਿਧੀਆਂ, ਕਿਸਾਨ ਮਰਦ ਅਤੇ ਔਰਤਾਂ ਦਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਤੇ ਇਹ ਵੀ ਕਿਹਾ ਕਿ ਕਿਸਾਨ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੇ ਹਨ ਅਤੇ ਸਹਾਇਕ ਧੰਦਿਆਂ ਲਈ ਟ੍ਰੇਨਿੰਗ ਵੀ ਲੈ ਸਕਦੇ ਹਨ। ਉਹਨਾਂ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਹੀ ਸਾਂਭ-ਸੰਭਾਲ ਬਾਰੇ ਭਾਰਤ ਸਰਕਾਰ ਵੱਲੋ ਕ੍ਰਿਸ਼ੀ ਵਿਗਿਆਨ ਕੇਂਦਰ ਨੂੰ ਇਕ ਪ੍ਰੋਜੈਕਟ ਦਿੱਤਾ ਗਿਆ ਹੈ। ਜਿਸ ਵਿੱਚ ਬਰਨਾਲਾ ਜ਼ਿਲੇ ਦੇ ਦੋ ਪਿੰਡਾਂ ਦੀ ਚੋਣ ਕੀਤੀ ਗਈਹੈ। ਇਹਨਾਂ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਟ੍ਰੇਨਿੰਗ ਵੀ ਦਿੱਤੀ ਜਾਵੇਗੀ ਤੇ ਉਹਨਾਂ ਦੇ ਖੇਤਾਂ ਵਿੱਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਬਾਰੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਸ਼੍ਰੀ ਗੁਪਤਾ ਨੇ ਇਸ ਪ੍ਰੋਗਰਾਮ ਵਿੱਚ ਸੰਬੋਧਨ ਕਰਦੇ ਦੱਸਿਆ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਤੇ ਐਸ.ਐਮ.ਐਸ ਲੱਗੇ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਨ। ਉਹਨਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੇ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ ਨਾਲ ਮਨੁਖਾਂ ਵਿੱਚ ਵੀ ਕਈ ਕਿਸਮ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਹਨਾ ਨੇ ਕਿਹਾ ਕਿ ਬਰਨਾਲਾ ਜਿਲੇ ਵਿੱਚ ਪਾਣੀ ਦਾ ਪੱਧਰ ਦਿਨੋ-ਦਿਨ ਘੱਟਦਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਦੇ ਮਾਹਿਰਾ ਵੱਲੋਂ ਦੀਤੀ ਜਾ ਰਹੀ ਸਲਾਹ ਦੇ ਅਨੁਸਾਰ ਹੀ ਖੇਤੀ ਕਰਨ ਅਤੇ ਪਰਾਲੀ ਦੀ ਸਾਂਭ-ਸੰਭਾਲ ਕਰਕੇ ਵਾਧੂ ਮੁਨਾਫਾ ਪਾ ਸਕਦੇ ਹਨ। 

ਉਹਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ ਅਤੇ ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਉਤੇ ਲਗਾਏ ਗਏ ਸੰਧਾਂ ਜਿਵੇ ਹੈਪੀ ਸੀਡਰ, ਚੋਪਰ, ਐਸ ਐਮ ਐਸ ਕੰਬਾਇਨ ਦਾ ਨਰੀਖਣ ਕਰਕੇ ਕਿਸਾਨਾਂ ਨੂੰ ਦਸਿਆ ਕਿਉ ਨਾਂ ਮਸ਼ੀਨਾ ਨਾਲ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾ ਸਕਦੀ ਹੈ। ਡਾ. ਹਰੀਸ਼ ਕੁਮਾਰ ਵਰਮਾ, ਨਿਰਦੇਸ਼ਕ ਪਸਾਰ ਸਿੱਖਿਆ, ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨਾ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਾਲੀ ਨੂੰ ਯੂਰੀਆ ਨਾਲ ਉਪਚਾਰ ਕਰਕੇ ਪਸ਼ੂਆ ਲਈ ਵਰਤਿਆ ਜਾ ਸਕਦਾ ਹੈ। ਪਰਾਲੀ ਨੂੰ ਸਰਦੀਆਂ ਵਿੱਚ ਪਸ਼ੂਆਂ ਥੱਲੇ ਵਿਛਾਕੇ ਉਨਾਂ ਨੂੰ ਸਰਦੀ ਤੋ ਬਚਾਇਆ ਜਾ ਸਕਦਾ ਹੈ ਅਤੇ ਇਸ ਨਾਲ ਪਸ਼ੂਆਂ ਵਿੱਚ ਹੋਣ ਵਾਲੀ ਬਿਮਾਰੀ ਲੇਵੇ ਦੀ ਸੋਜ ਤੋਂ ਰੋਕਥਾਮ ਕੀਤੀ ਜਾ ਸਕਦੀ ਹੈ।ਉਨਾਂ ਨੇ ਦਸਿਆ ਕਿ ਪਰਾਲੀ ਨੂੰ ਗਰਮੀਆਂ ਵਿੱਚ ਪਸ਼ੂਆਂ ਦੇ ਸ਼ੈਡ ਉਪਰ ਵਿਛਾ ਕਿਉ ਨਾਂ ਨੂੰ ਗਰਮੀ ਤੋ ਬਚਾਇਆ ਜਾ ਸਕਦਾ ਹੈ।  ਇਸ ਮੋਕੇ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਦੇ ਐਸੋਸੀਏਟ ਡਾਇਰੈਕਟਰ ਡਾ ਜਗਦੀਸ਼ ਗਰੋਵਰ ਨੇ ਕਿਸਾਨਾਂ ਨੂੰ ਹੈਪੀ ਸੀਡਰ ਦਾ ਉਪਯੋਗ ਕਰਕੇ ਕਣਕ ਦੀ ਬੀਜਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ । ਸਹਾਇਕ ਪ੍ਰੋਫੈਸਰ ਅੰਕੀਤ ਸ਼ਰਮਾ ਨੇ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ। ਇਸ ਮੌਕੇ ਤੇ ਸ਼੍ਰੀ ਗੁਪਤਾ ਅਤੇ ਡਾ. ਵਰਮਾ, ਨਿਰਦੇਸ਼ਕ ਪਸਾਰ ਸਿੱਖਿਆ, ਗੁਰੁ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਜ ਯੂਨੀਵਰਸਿਟੀ, ਲੁਧਿਆਣਾ ਦੇ ਕਰ-ਕਮਲਾਂ ਵੱਲੋਂ ਬਰਨਾਲਾ ਜ਼ਿਲੇ ਦੇ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕੇਂਦਰ, ਹੰਡਿਆਇਆ ਵੱਲੋਂ ਇਕ ਪ੍ਰਦਰਸ਼ਨੀ ਵੀ ਲਗਾਈ ਗਈ ਤੇ ਬਲਕਾਰ ਕੰਪਨੀ ਹੰਡਿਆਇਆ ਵੱਲੋਂ ਐਸ ਐਮ ਐਸ ਕੰਬਾਇਨ ਤੇ ਮਲਚਰ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਕਿਸਾਨ ਕਰਮਜੀਤ ਸਿੰਘ ਨਿਵਾਸੀ ਕਾਨੇਕੇ ਨੇ ਵੀ ਆਪਣੇ ਹੈਪੀ ਸੀਡਰ ਦਾ ਪ੍ਰਦਰਸ਼ਨ ਕੀਤਾ। ਮੇਲੇ ਵਿੱਚ ਕਿਸਾਨਾਂ ਨੂੰ ਧਾਤਾਂ ਦਾ ਚੂਰਾ, ਬਾਈਪਾਸ ਫੈਟ, ਪਸ਼ੂ ਚਾਕਲੇਟ, ਸਾਹਿਤ, ਰੱਬੀ ਸੀਜ਼ਨ ਦੀਆਂ ਸਬਜ਼ੀਆਂ ਦੇ ਬੀਜ਼ਾਂ ਦੀ ਕਿੱਟ ਵੀ ਉਪਲਬਧ ਕਰਾਈ ਗਈ। ਡਾ. ਕਮਲਦੀਪ ਸਿੰਘ ਮਠਾੜੂ, ਸਹਾਇਕ ਪ੍ਰੋਫੈਸਰ (ਪੌਦ ਸਰੁੱਖਿਆ) ਨੇ ਹੈਪੀ ਸੀਡਰ ਨਾਲ ਬੀਜੀ ਗਈ ਕਣਕ ਵਿੱਚ ਚੂਹੇ ਤੇ ਸਿਉਂਕ ਦੀ ਰੋਕਥਾਮ ਬਾਰੇ ਦੱਸਿਆ।

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD