Saturday, 20 April 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਅਪਨਾਉਣ ਕਿਸਾਨ : ਕੋਮਲ ਮਿੱਤਲ PEC ਦੇ ਸਾਬਕਾ ਵਿਦਿਆਰਥੀ, ਸਵਾਮੀ ਇੰਟਰਨੈਸ਼ਨਲ, ਯੂਐਸਏ ਦੇ ਸੰਸਥਾਪਕ ਅਤੇ ਪ੍ਰਧਾਨ, ਸ਼੍ਰੀ. ਰਾਮ ਕੁਮਾਰ ਮਿੱਤਲ, ਨੇ ਕੈਂਪਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 'ਫੰਡਿੰਗ ਲਈ ਖੋਜ ਪ੍ਰੋਜੈਕਟ ਲਿਖਣ' 'ਤੇ ਵਰਕਸ਼ਾਪ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਵਿਨੀਤ ਕੁਮਾਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਾਣਾ ਮੰਡੀ ਨਵਾਂਸ਼ਹਿਰ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ

 

ਪੰਜਾਬ ਦੇ ਅਮਨ ਨੂੰ ਗੰਭੀਰ ਖ਼ਤਰਾ, ਅਕਾਲੀ ਦਲ ਦੀ ਚਿਤਾਵਨੀ

ਕਾਂਗਰਸੀ ਗਿਦੜ ਭਬਕੀਆਂ ਦਾ ਠੋਕ ਕੇ ਮੂੰਹ ਤੋੜ ਜਵਾਬ ਦੇਵਾਂਗੇ, ਸਥਿਤੀ ਵਿਗੜਣ ਲਈ ਸਰਕਾਰ ਜਿੰਮੇਵਾਰ ਹੋਵੇਗੀ

Web Admin

Web Admin

5 Dariya News

ਚੰਡੀਗੜ੍ਹ , 30 Aug 2018

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਐਲਾਨ ਕੀਤਾ ਕਿ ਉਹ ਸਿੱਖਾਂ ਦੀ ਕਾਤਲ, ਸ੍ਰੀ ਹਰਮਿੰਦਰ ਸਾਹਿਬ ਦੀ ਦੋਖੀ ਅਤੇ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਕੁਫ਼ਰ ਤੋਲਣ ਵਾਲੇ ਕਾਂਗਰਸੀ ਆਗੂਆਂ ਵਲੋ ਦਿੱਤੀ ਗਈ ਇਸ ਗਿਦੜ ਭਬਕੀ ਨੂੰ ਪਾਰਟੀ ਕਬੂਲ ਕਰਦੀ ਹੈ ਅਤੇ ਐਲਾਨ ਕਰਦੀ ਹੈ ਕਿ ਕਾਂਗਰਸੀ ਗਿਦੜ ਭਬਕੀਆਂ ਦਾ ਠੋਕ ਕੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੋਧਿਆਂ ਨੂੰ ਜੇ ਕਿਸੇ ਨੇ ਲਲਕਾਰਿਆਂ ਤਾਂ ਉਸ ਨੂੰ ਉਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਅਤੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਪੈਦਾ ਹੋਏ ਕਿਸੇ ਵੀ ਖ਼ਤਰੇ ਦੀ ਪੂਰੀ ਜਿੰਮੇਦਾਰੀ ਪੰਜਾਬ ਸਰਕਾਰ ਦੇ ਸਿਰ ਹੋਵੇਗੀ।ਪਾਰਟੀ ਨੇ ਐਲਾਨ ਕੀਤਾ ਕਿ ਉਸ ਵਲੋ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ੍ਹ ਦੇ ਘਰ ਵਿਚ ਜਾ ਕੇ ਕਾਂਗਰਸ ਵਿਰੁੱਧ ਪੋਲ ਖੋਲ ਰੈਲੀ ਕੀਤੀ ਜਾਵੇਗੀ, ਜਿਸ ਵਿਚ ਕਾਂਗਰਸ ਅਤੇ ਪੰਜਾਬ ਵਿਚ ਅਮਨ ਨੂੰ ਲਾਬੂ ਲੋਣ ਵਾਲਿਆਂ ਦਰਮਿਆਨ ਮਿਲੀ ਭੁਗਤ ਨੂੰ ਨੰਗਿਆ ਕੀਤਾ ਜਾਵੇਗਾ।ਪਾਰਟੀ ਦੀ ਕੋਰ ਕਮੇਟੀ ਦੇ ਫ਼ੈਸਲਿਆਂ ਦੀ ਜਾਣਕਾਰੀ ਮੀਡੀਆਂ ਨੂੰ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਸ਼੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ, ਜਿਸ ਵਿਚ ਕਿਹਾ ਗਿਆ ਹੈ  ਕਿ ਕਾਂਗਰਸ ਪਾਰਟੀ ਵਲੋ ਕੋਝੇ ਹੱਥ ਕੰਡਿਆਂ ਤੇ ਉਤਰ ਕੇ ਪੰਜਾਬ ਦੇ ਸਰਵ ਪ੍ਰਮਾਣਿਤ ਆਗੂ ਅਤੇ ਖ਼ਾਲਸਾ ਪੰਥ ਦੇ ਸਿਰਮੋਰ ਜਰਨੈਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਬਾਰੇ ਕੀਤੀ ਗਈ ਭੱਦੀ ਨੁਕਤਾਚੀਨੀ ਨੂੰ ਖਾਲਸਾ ਪੰਥ ਅਤੇ ਸ੍ਰੋਮਣੀ ਅਕਾਲੀ ਦਲ ਉਤੇ ਹਮਲਾ ਕਰਾਰ ਦਿੰਦੀ ਹੈ।ਮੀਟਿੰਗ ਵਿਚ ਕਾਂਗਰਸ ਪਾਰਟੀ ਵਲੋ ਭਾੜੇ ਦੇ ਕਰਿੰਦਿਆਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਂਵਾਂ ਵਿਰੁੱਧ ਕੀਤੀ ਬਿਆਨਬਾਜੀ ਅਤੇ ਡਰਾਮੇਬਾਜੀ ਦੀ ਘੋਰ ਨਿੰਦਿਆਂ ਕੀਤੀ ਗਈ।ਪਾਰਟੀ ਨੇ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਚ ਅਮਨ ਅਤੇ ਭਾਈਚਾਰਕ ਸਾਂਝ ਨੂੰ ਪੈਦਾ ਹੋਏ ਗੰਭੀਰ ਖ਼ਤਰੇ ਵਿਰੁੱਧ ਸੁਚੇਤ ਕੀਤਾ ਅਤੇ ਕਿਹਾ ਕਿ ਕਾਇਸ ਵਿਚ ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਪਾਰਟੀ ਅਤੇ ਵਿਦੇਸ਼ੀ ਚੰਦਿਆਂ ਦੀ ਸ਼ਹਿ ਤੇ ਕੰਮ ਕਰ ਰਹੇ ਏਜੰਟਾਂ ਦੀ ਮਿਲੀ ਭੁਗਤ ਵਲੋ ਪੰਜਾਬ ਦੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਮੁੜ੍ਹ ਲਾਬੂ ਲਾਉਣ ਦੀ ਸਾਜ਼ਿਸ ਰਚੀ ਗਈ ਹੈ।ਪੰਥ ਅਤੇ ਪੰਜਾਬ ਦੇ ਲੋਕ ਨਾਇਕ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਸਮੁੱਚਾ ਜੀਵਨ ਪੰਜਾਬ ਵਿਚ ਅਮਨ ਅਤੇ ਭਾਈਚਾਰਕ ਸਾਂਝ ਲਈ ਸਮਰਪਤ ਰਿਹਾ ਹੈ। ਪਾਰਟੀ ਸ਼੍ਰ: ਬਾਦਲ ਦੇ ਅਮਨ ਅਤੇ ਭਾਈਚਾਰਕ ਦੇ ਇਸ ਉਦੇਸ ਉਤੇ ਡੱਟਕੇ ਪਹਿਰਾ ਦੇਣ ਦੀ ਵਚਨਬੱਧਤਾ ਨੂੰ ਦਹੁਰਾਇਆ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD