Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਰਨ ਤੋਂ ਬਾਅਦ ਅੱਖਾ ਦਾਨ ਕਰਕੇ ਕਿਸੇ ਦੀ ਹਨੇਰੀ ਜ਼ਿੰਦਗੀ ਰੋਸ਼ਨ ਕਰੋ: ਡਾ. ਸੀਮਾਂ

Web Admin

Web Admin

5 Dariya News

ਕਾਲਾ ਸੰਘਿਆਂ (ਕਪੂਰਥਲਾ) , 30 Aug 2018

Last updated on: Aug 30, 2018, 00:00 IST

ਸਾਨੂੰ ਸਭ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਕਿਸੇ ਵਿਅਕਤੀ ਦੀ ਹਨੇਰੀ ਜਿੰਦਗੀ ਵਿਚ ਰੋਸ਼ਨੀ ਲਿਆਂਦੀ ਜਾ ਸਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਸੀਮਾ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਕਾਲਾ ਸੰਘਿਆਂ ਨੇ ਅੱਖਾਂ ਦਾਨ ਦੇ ਪੰਦਵਾੜੇ ਸਬੰਧੀ ਕਰਵਾਏ ਗਏ ਸਮਾਗਮ ਦੋਰਾਨ ਕੀਤਾ। ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿਚ ਖੁਰਾਕ ਦੀ ਘਾਟ, ਸੱਟ ਜਾਂ ਇਨਫੈਕਸ਼ਨ ਆਦਿ ਦੇ ਕਾਰਨ ਕੋਰਨੀਆਂ ਧੁੰਦਲਾ ਹੋ ਜਾਂਦਾ ਹੈ। ਨਜ਼ਰ ਕਾਫੀ ਕਮਜੋਰ ਹੋ ਜਾਂਦੀ ਹੈ ਜਾਂ ਖਤਮ ਵੀ ਹੋ ਸਕਦੀ ਹੈ।ਇਸ ਮੌਕੇ ਰਾਕੇਸ਼ ਬਾਲੀ ਅਪਥਾਲਮਿਕ ਅਫਸਰ ਨੇ ਦੱਸਿਆ ਕਿ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਜਿਸ ਵਿਚ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਤਾਂਕਿ ਵੱਧ ਤੋਂ ਵੱਧ ਲੋਕ ਅੱਖਾਂ ਦਾਨ ਕਰ ਸਕਣ। ਉਨ੍ਹਾਂ ਕਿਹਾ ਕਿ ਇਕ  ਵਿਅਕਤੀ ਨੂੰ ਮਰਨ ਤੋਂ ਬਾਅਦ ਆਪਣੀਆਂ ਦਾਨ ਕਰਕੇ 2 ਵਿਅਕਤੀਆਂ ਦੀ ਜ਼ਿੰਦਗੀ ਵਿਚ ਚਾਨਣ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਨੂੰ ਤਿੱਖੀਆਂ ਚੀਜ਼ਾ ਜਿਵੇਂ ਕਿ ਚਾਕੂ, ਸੁਈ, ਤੀਰ, ਕੈਂਚੀ ਅਤੇ ਗੁਲੀ ਡੰਡੇ ਆਦਿ ਤੋਂ ਬਚਾਉਣਾ ਚਾਹੀਦਾ ਹੈ।ਇਸ ਮੌਕੇ ਰਵਿੰਦਰ ਕੁਮਾਰ ਜੱਸਲ ਬਲਾਕ ਐਜੂਕੇਟਰ ਨੇ ਦੱਸਿਆ ਕਿ ਸਾਨੂੰ ਪਟਾਕੇ ਤੇਜ਼ ਰਸਾਇਣਕ ਆਦਿ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖਣੇ ਚਾਹੀਦੇ ਹਨ। ਅਪ੍ਰੇਸ਼ਨ ਤੋਂ ਬਾਅਦ ਇਨਫੈਕਸ਼ਨ ਤੋਂ ਅੱਖਾਂ ਨੂੰ ਬਚਾਓ, ਬੱਚਿਆਂ ਨੂੰ ਸੰਤੁਲਿਤ ਭੋਜਨ ਵਿਟਾਮਿਨ ਏ ਨਾਲ ਭਰਪੂਰ ਜਿਵੇਂ ਹਰੀਆ ਪੱਤੇਦਾਰ ਸਬਜੀਆਂ, ਪਾਲਕ, ਮੇਥੀ, ਬਾਥੂ, ਸਰੋਂ, ਮੁਲੀ ਅਤੇ ਪੀਲੇ ਰੰਗ ਦੇ ਫੱਲ ਖਾਣੇ ਚਾਹੀਦੇ ਹਨ। ਬਿਨ੍ਹਾ ਹੱਥ ਧੋਤੇ ਅੱਖਾਂ ਨੂੰ ਨਹੀਂ ਲਾਉਣੇ ਚਾਹੀਦੇ ਹਨ। ਅੱਖਾਂ ਦੀ ਸਮਸਿਆਂ ਆਉਣ ਤੇ ਨੇੜੇ ਦੇ ਸਿਹਤ ਕੇਂਦਰ ਵਿਖੇ ਡਾਕਟਰ ਨਾਲ ਸੰਪਰਕ ਕਰੋ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਾਕੇਸ਼, ਡਾ. ਗੁਨਤਾਸ ,ਡਾ. ਸਰਭੀ, ਸੰਤੋਖ ਕੌਰ ਨਰਸਿੰਗ ਸਿਸਟਰ, ਰਿਤੂ ਰਿਹਾਨ, ਜਸਵੀਰ ਕੌਰ ਐਲ.ਐਚ.ਵੀ. ਨਰੇਸ਼ ਕੁਮਾਰੀ, ਨਿਰਵੈਰ ਸਿੰਘ ਆਦਿ ਹਾਜਰ ਸਨ।

HEALTH

 

Tags: HEALTH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD