Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਨਸ਼ਿਆਂ ਦੇ ਖ਼ਾਤਮੇ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ : ਬਲਵਿੰਦਰ ਸਿੰਘ ਧਾਲੀਵਾਲ

ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਇਕ ਮਿਸ਼ਨ ਦੇ ਤੌਰ 'ਤੇ ਲੈ ਕੇ ਕੀਤਾ ਜਾਣ ਉਪਰਾਲੇ: ਐਸ.ਐਸ.ਪੀ.

Web Admin

Web Admin

5 Dariya News

ਫਿਰੋਜ਼ਪੁਰ , 30 Aug 2018

Last updated on: Aug 30, 2018, 00:00 IST

ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ, ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ 'ਚ ਕੱਢਣ ਅਤੇ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹ ਅੱਜ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਨਸ਼ਿਆਂ ਤੋਂ ਬਚਾਅ ਸਬੰਧੀ ਬੱਡੀਜ਼ ਤਹਿਤ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ. ਪੀ. ਸ੍ਰ. ਪ੍ਰੀਤਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਨੇਕ ਸਿੰਘ ਅਤੇ ਕਾਲਜ ਵੱਲੋਂ ਸ੍ਰੀ ਪ੍ਰਤੀਕ ਪ੍ਰਾਸ਼ਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ 'ਚ ਕੱਢਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਬੱਡੀਜ਼ ਦੇ ਤਹਿਤ ਜਿੱਥੇ ਸਕੂਲਾਂ ਵਿਚ ਮੁੱਖੀਆਂ ਨੂੰ ਨੋਡਲ ਅਫ਼ਸਰ ਬਣਾ ਕੇ ਬੱਚਿਆਂ ਦੇ ਬੱਡੀਜ਼ ਗਰੁੱਪ ਰਾਹੀਂ ਨਸ਼ਿਆਂ ਤੋਂ ਬਚਾਉਣ ਲਈ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾਂ ਦੀ ਕੌਂਸਲਿੰਗ ਕਰਕੇ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਨਸ਼ਾ ਛੁਡਾਓ ਕੇਂਦਰਾਂ ਅਤੇ ਓਟ ਕਲੀਨਿਕ ਸੈਂਟਰਾਂ ਵਿੱਚ ਮੁਫ਼ਤ ਇਲਾਜ ਕਰਾਇਆ ਜਾ ਰਿਹਾ ਹੈ।ਡੈਪੋ ਤਹਿਤ ਪਿੰਡਾਂ ਵਿਚ ਨਿਗਰਾਨ ਕਮੇਟੀਆਂ ਬਣਾ ਕੇ ਵੀ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਆਮ ਜਨਤਾ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ ਅਤੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾਣ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਖੇਡਾਂ ਵਿਚ ਦਿਲਚਸਪੀਆਂ ਵੱਧ ਸਕਣ। ਇਸ ਦੌਰਾਨ ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ ਨੇ ਕਿਹਾ ਕਿ ਸਾਨੂੰ ਨਸ਼ਿਆਂ ਦੇ ਖ਼ਾਤਮੇ ਲਈ ਸੌਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਡਿਊਟੀ ਦੇ ਤੌਰ ਤੇ ਨਾ ਸਮਝਦੇ ਹੋਏ ਇਕ ਮਿਸ਼ਨ ਦੇ ਤੌਰ ਤੇ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਨਸ਼ਿਆਂ ਦੇ ਜਾਲ ਨੂੰ ਵਿਦੇਸ਼ੀ ਏਜੰਸੀਆਂ ਵੱਲੋਂ ਇਕ ਸੋਝੀ ਸਮਝੀ ਸਾਜਿਸ਼ ਤਹਿਤ  ਫੈਲਾਇਆ ਗਿਆ ਹੈ। ਇਸ ਨੂੰ ਰੋਕਣ ਦੇ ਲਈ ਰਾਜ ਵਿਚ ਵੱਡੇ ਪੱਧਰ ਤੇ ਪੁਲਿਸ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਰੇ ਇੱਕਜੁੱਟ ਹੋ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ 'ਚ ਕੱਢਣ ਲਈ ਕੰਮ ਕਰਨ ਅਤੇ ਨਸ਼ੇ ਦੀ ਗ੍ਰਿਫ਼ਤ ਵਿਚ ਫਸ ਚੁੱਕੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਚੰਗੀ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕਰਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਪ੍ਰਗਟ ਸਿੰਘ ਬਰਾੜ, ਸ. ਮਨਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਅਧਿਆਪਕ ਸਾਹਿਬਾਨ ਹਾਜ਼ਰ ਸਨ। 

 

Tags: Anti Drug Mission , DC Ferozepur , SSP Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD