Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਅੰਦਰ ਆਗਾਮੀ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਆਂ ਚੋਣਾਂ ਨੂੰ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ-ਡਿਪਟੀ ਕਮਿਸ਼ਨਰ

ਸਮੂਹ ਅਧਿਕਾਰੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ, ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਢੁਕਵੇ ਇੰਤਜਾਮ ਕੀਤੇ ਜਾਣਗੇ-ਐਸ.ਐਸ.ਪੀ.

Web Admin

Web Admin

5 Dariya News

ਮੋਗਾ , 30 Aug 2018

Last updated on: Aug 30, 2018, 00:00 IST

ਰਾਜ ਚੋਣ ਕਮਿਸ਼ਨ ਵੱਲੋ ਆਗਾਮੀ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਜ਼ਿਲ੍ਹੇ ਅੰਦਰ ਨਿਰਪੱਖ, ਆਜ਼ਾਦਾਨਾ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰ੍ਰਗਟਾਵਾ ਡਿਪਟੀ ਕਮਿਸ਼ਨਰ ਦਵਿੰਦਰਪਾਲ ਸਿੰਘ ਖਰਬੰਦਾ ਨੇ ਇਨ੍ਹਾਂ ਚੋਣਾਂ ਦੇ ਅਗੇਤਰੇ ਪ੍ਰਬੰਧਾਂ ਸਬੰਧੀ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਤੂਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ ਵੀ ਮੌਜੂਦ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋ ਤਾਲਮੇਲ ਰਾਹੀ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋ ਲਾਗੂ ਕੀਤੇ ਗਏ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਆਪਣੇ ਪੱਧਰ 'ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪਿਲਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਸਮੂਹ ਰਿਟਰਨਿੰਗ ਅਫ਼ਸਰਾਂ/ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਚੋਣ ਮਿਤੀ ਤੋ ਪਹਿਲਾਂ ਨਿੱਜੀ ਤੌਰ ਤੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਨ ਹਦਾਇਤ ਕੀਤੀ, ਤਾਂ ਜੋ ਰਹਿੰਦੀ ਕਮੀ ਨੂੰ ਦੂਰ ਕੀਤਾ ਜਾ ਸਕੇ।  ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰ. ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਢੁਕਵੇ ਇੰਤਜਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਪੋਲਿੰਗ ਬੂਥਾਂ 'ਤੇ ਸੁਰੱਖਿਆ ਅਮਲੇ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ। ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ਼ ਬੈਸ, ਐਸ.ਡੀ.ਐੱਮ. ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ. ਬਾਘਾਪੁਰਾਣਾ ਅਮਰਬੀਰ ਸਿੰਘ ਸਿੱਧੂ, ਐਸ.ਡੀ.ਐਮ. ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਸਮੂਹ ਤਹਿਸੀਲਦਾਰ/ਨਾਇਬ ਤਹਿਸੀਲਦਾਰ ਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

 

Tags: DC Moga , SSP Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD