Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਅਕਾਲੀ ਲੀਡਰਸ਼ਿਪ ਸਰਦਾਰ ਬਾਦਲ ਦੇ ਸਿੱਖ ਪੰਥ ਅਤੇ ਪੰਜਾਬ ਲਈ ਯੋਗਦਾਨ ਨੂੰ ਛੁਟਿਆਉਣ ਦੀ ਕਾਂਗਰਸੀ ਸਾਜ਼ਿਸ਼ ਵਿਰੁੱਧ ਇਕਜੁੱਟਤਾ ਨਾਲ ਲੜੇਗੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਦੱਸੇ ਕਿ ਆਪਰੇਸ਼ਨ ਬਲਿਊ ਸਟਾਰ ਮੌਕੇ ਉਹ ਕੇਂਦਰ ਨਾਲ ਕਿਉਂ ਗੱਲਬਾਤ ਕਰ ਰਿਹਾ ਸੀ

Web Admin

Web Admin

5 Dariya News

ਚੰਡੀਗੜ੍ਹ , 31 Aug 2018

ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਕਿਹਾ ਕਿ ਪਾਰਟੀ ਕਾਂਗਰਸ ਵੱਲੋਂ ਗਰਮਖ਼ਿਆਲੀ ਗੁੱਟਾਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਦੁਆਰਾ ਸਿੱਖ ਪੰਥ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਛੁਟਿਆਉਣ ਲਈ ਰਚੀ ਸਾਜ਼ਿਸ਼ ਵਿਰੁੱਧ ਇੱਕਜੁੱਟਤਾ ਨਾਲ ਲੜੇਗੀ।ਸਭ ਤੋਂ ਲੰਬਾ ਸਮਾਂ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਬਾਦਲ ਦੇ ਅਕਸ ਨੂੰ ਖਰਾਬ ਕਰਨ ਦੀਆਂ ਤਾਜ਼ੀਆਂ ਕੋਸ਼ਿਸ਼ਾਂ ਬਾਰੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਸਰਦਾਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਿੱਖ ਪੰਥ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਖ਼ਿਲਾਫ ਵੈਰ-ਭਾਵਨਾ ਅਤੇ ਕੂੜ-ਪ੍ਰਚਾਰ ਵਾਲੀ ਮੁਹਿੰਮ ਚਲਾ ਕੇ ਆਪਣੀ ਪਾੜੋ ਤੇ ਰਾਜ ਕਰੋ ਦੀ ਪੁਰਾਣੀ ਨੀਤੀ ਤਹਿਤ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਦੀ ਸੇਵਾ ਵਾਸਤੇ 16 ਵਾਰ ਜੇਲ੍ਹ ਜਾ ਚੁੱਕੀ ਇੱਕ ਅਜਿਹੀ ਉੱਚੀ ਸਖ਼ਸ਼ੀਅਤ ਉੱਤੇ ਉਂਗਲੀ ਉਠਾਉਣ ਦੀ ਬਜਾਇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਆਪਰੇਸ਼ਨ ਬਲਿਊ ਸਟਾਰ ਮੌਕੇ  ਉਹ ਕੇਂਦਰ ਨਾਲ ਕਿਉਂ ਗੱਲਬਾਤ ਕਰ ਰਿਹਾ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਸਰਦਾਰ ਬਾਦਲ ਉਸ ਦੇ ਜਾਲ ਵਿਚ ਨਹੀਂ ਸੀ ਆਏ ਅਤੇ ਉਹ ਉਸ ਨਾਲ ਦਿੱਲੀ ਨਹੀਂ ਸੀ ਗਏ।ਸੀਨੀਅਰ ਆਗੂਆਂ ਨੇ ਕਿਹਾ ਕਿ ਇਹ ਗੱਲ ਰਿਕਾਰਡ ਉੱਤੇ ਪਈ ਹੈ ਕਿ ਇਥੋਂ ਤਕ ਕਿ ਪੱਖਪਾਤੀ ਅਤੇ ਸਿਆਸੀ ਤੌਰ ਤੇ ਪ੍ਰੇਰਿਤ ਰਣਜੀਤ ਸਿੰਘ ਕਮਿਸ਼ਨ, ਜਿਸ ਨੂੰ ਅਕਾਲੀ ਦਲ ਵੱਲੋਂ ਰੱਦ ਕੀਤਾ ਜਾ ਚੁੱਕਿਆ ਹੈ, ਆਪਣੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਰਦਾਰ ਬਾਦਲ ਨੂੰ ਦੋਸ਼ੀ ਨਹੀਂ ਠਹਿਰਾ ਸਕਿਆ। ਉਹਨਾਂ ਕਿਹਾ ਕਿ ਸੇਵਾਮੁਕਤ ਜੱਜ ਨੇ ਆਪਣੀ ਰਿਪੋਰਟ ਵਿਚ ਲਿਖਿਆ ਹੈ ਕਿ ਸੂਬੇ ਦੀ ਪੁਲਿਸ ਨੇ ਉਸ ਨੂੰ ਜਾਣਕਾਰੀ ਦਿੱਤੀ ਹੈ ਕਿ ਸਰਦਾਰ ਬਾਦਲ ਨੇ ਇਹ ਨਿਰਦੇਸ਼ ਦਿੱਤੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਗਰੋਂ ਦੀ ਸਥਿਤੀ ਅਤੇ ਨਤੀਜੇ ਵਜੋਂ ਹੋ ਰਹੇ ਰੋਸ ਪ੍ਰਦਰਸ਼ਨਾਂ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਨਜਿੱਠਿਆ ਜਾਵੇ ਅਤੇ ਬੇਅਦਬੀ ਲਈ ਜ਼ਿੰਮੇਵਾਰ ਕੋਈ ਵੀ ਵਿਅਕਤੀ ਬਚਣਾ ਨਹੀਂ ਚਾਹੀਦਾ।

ਸਰਦਾਰ ਢੀਂਡਸਾ ਅਤੇ ਸਰਦਾਰ ਭੂੰਦੜ ਨੇ ਕਿਹਾ ਕਿ ਅਸੀਂ ਇਹ ਗੱਲ ਸਾਹਮਣੇ ਰੱਖਣਾ ਚਾਹੁੰਦੇ ਹਾਂ ਕਿ ਕੋਟਕਪੂਰਾ ਧਰਨਾ ਸ਼ਾਂਤਮਈ ਢੰਗ ਨਾਲ ਚੁੱਕਿਆ ਗਿਆ ਸੀ, ਪਰੰਤੂ ਬਾਅਦ ਵਿਚ ਬਹਿਬਲ ਕਲਾਂ ਪਿੰਡ ਵਿਚ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ, ਜਿਸ ਵਿਚ ਦੋ ਨੌਜਵਾਨਾਂ ਦੀਆਂ ਕੀਮਤੀ ਜ਼ਿੰਦਗੀਆਂ ਚਲੀਆਂ ਗਈਆਂ। ਉਸ ਕੇਸ ਵਿਚ ਅਕਾਲੀ-ਭਾਜਪਾ ਵੱਲੋਂ ਦਰਜ ਕੀਤੀ ਐਫਆਈਆਰ ਵਿਚ 10 ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਿਲ ਸਨ। ਪਰੰਤੂ ਹੁਣ 6 ਪੁਲਿਸ ਅਧਿਕਾਰੀਆਂ ਨੂੰ ਛੱਡ ਦਿੱਤਾ ਗਿਆ ਹੈ, ਜਿਹਨਾਂ ਵਿੱਚ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਆਗੂਆਂ ਨਾਲ ਸੰਬੰਧ ਰੱਖਣ ਵਾਲੇ ਵੀ ਸ਼ਾਮਿਲ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਲਈ ਇਹ ਕਿਹਾ ਸੀ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਬਹਿਬਲ ਕਲਾਂ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਨਹੀਂ ਸਨ ਗਏ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨਾ ਸਿਰਫ ਦੋਵਾਂ ਪੀੜਤ ਪਰਿਵਾਰਾਂ ਨੂੰ ਮਿਲੇ ਸਨ, ਸਗੋਂ ਉਹਨਾਂ ਨੂੰ ਮਾਲੀ ਇਮਦਾਦ ਤੋਂ ਇਲਾਵਾ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਸਨ।ਜਥੇਦਾਰ ਤੋਤਾ ਸਿੰਘ ਅਤੇ ਸੇਵਾ ਸਿੰਘ ਸੇਖਵਾਂ ਨੇ ਕਾਂਗਰਸ ਪਾਰਟੀ ਦੀ ਗਰਮਖ਼ਿਆਲੀ ਗੁੱਟਾਂ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਝੂਠੇ ਪ੍ਰਦਰਸ਼ਨਾਂ ਰਾਹੀਂ ਅਕਾਲੀ ਆਗੂਆਂ ਉੱਤੇ ਹਮਲੇ ਕਰਵਾਉਣ ਦੀ ਸਾਜ਼ਿਸ਼ ਰਚਣ ਲਈ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸੀਂ ਕੱਲ੍ਹ ਤੋਂ 117 ਵਿਧਾਨ ਸਭਾ ਹਲਕਿਆਂ ਵਿਚ ਰਾਜ ਪੱਧਰੀ ਮੁਜ਼ਾਹਰੇ ਸ਼ੁਰੂ ਕਰਕੇ ਇਸ ਚੁਣੌਤੀ ਦਾ ਜੁਆਬ ਦਿਆਂਗੇ। ਇਸ ਤੋਂ ਇਲਾਵਾ 9 ਸਤੰਬਰ ਨੂੰ ਅਬੋਹਰ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਜਾਵੇਗੀ।

ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਮਾਮਲਾ ਰਾਜ ਦੀ ਪੁਲਿਸ ਨੂੰ ਸੌਂਪਣ ਦਾ ਫੈਸਲਾ ਕਰਕੇ ਕਾਂਗਰਸ ਸਰਕਾਰ ਵੀ ਰਣਜੀਤ ਕਮਿਸ਼ਨ ਰਿਪੋਰਟ ਰੱਦ ਕਰ ਚੁੱਕੀ ਹੈ, ਜਿਸ ਨੇ ਇਹ ਸਿਫਾਰਿਸ਼ ਕੀਤੀ ਸੀ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਿੱਥੋਂ ਤਕ ਅਕਾਲੀ ਦਲ ਦਾ ਸੰਬੰਧ ਹੈ, ਇਹ ਆਪਣੇ ਇਸ ਸਟੈਂਡ ਉੱਤੇ ਕਾਇਮ ਹੈ ਕਿ ਬੇਅਦਬੀ ਦੇ ਸਾਰੇ ਕੇਸਾਂ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।ਅਕਾਲੀ ਆਗੂਆਂ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਚਾਰ ਕਾਂਗਰਸੀ ਆਗੂਆਂ ਨੇ ਨਾਂ ਲੈਂਦਿਆਂ ਇਹ ਕਿਹਾ ਸੀ ਕਿ 1984 ਕਤਲੇਆਮ ਤੋਂ ਤੁਰੰਤ ਬਾਅਦ ਜਦੋਂ ਉਹ ਰਾਹਤ ਕੈਪਾਂ ਵਿਚ ਗਏ ਸੀ ਤਾਂ ਉਹਨਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਉਹ  ਚਾਰੇ ਕਾਂਗਰਸੀ ਸਿੱਖਾਂ ਦੇ ਕਤਲੇਆਮ ਲਈ ਸਿੱਧੇ ਤੌਰ ਤੇ ਜ਼ਿੰੰਮੇਵਾਰ ਸਨ। ਉਹਨਾਂ ਕਿਹਾ ਕਿ ਹੁਣ ਉਸ ਨੇ ਇਹ ਖੁਲਾਸਾ ਕੀਤਾ ਹੈ ਤਾਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਉੱਤੇ ਇਸ ਕੇਸ ਦੀ ਜਾਂਚ ਕਰ ਰਹੀ ਸਿਟ ਅੱਗੇ ਕੈਪਟਨ ਅਮਰਿੰਦਰ ਸਿੰਘ ਨੂੰ ਬਤੌਰ ਗਵਾਹ ਪੇਸ਼ ਹੋਣਾ ਚਾਹੀਦਾ ਹੈ।ਸੀਨੀਅਰ ਅਕਾਲੀ ਆਗੂਆਂ ਨੇ ਕਾਂਗਰਸ ਪਾਰਟੀ ਨੂੰ ਇਹ ਵੀ ਚਿਤਾਵਨੀ ਦਿੱਤੀ ਕਿ ਇਸ ਦੀਆਂ ਸਿੱਖ-ਦੋਖੀ ਨੀਤੀਆਂ ਕਰਕੇ  ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਹੋਇਆ ਸੀ ਅਤੇ 1984 ਵਿਚ ਦਿੱਲੀ ਅੰਦਰ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਹੋਇਆ ਸੀ। ਉਹਨਾਂ ਨੇ ਕਾਂਗਰਸ ਪਾਰਟੀ ਨੂੰ ਦੁਬਾਰਾ ਤੋਂ ਫੁੱਟ-ਪਾਊ ਤਾਕਤਾਂ ਨੂੰ ਹੱਲਾਸ਼ੇਰੀ ਦੇਣ ਤੋਂ ਵਰਜਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਮੁਸ਼ਕਿਲ ਨਾਲ ਹਾਸਿਲ ਕੀਤੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਿਸੇ ਵੀ ਕੀਮਤ ਉੱਤੇ ਭੰਗ ਨਹੀਂ ਕਰਨ ਦੇਵੇਗਾ।

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD