Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਜੀਠਾ ਵਿਖੇ ਰਾਹੁਲ ਗਾਂਧੀ, ਕੈਪਟਨ, ਜਾਖੜ ਅਤੇ ਦਾਦੂਵਾਲ ਦੇ ਪੁਤਲੇ ਫੂਕੇ ਗਏ

ਤਲਬੀਰ ਸਿੰਘ ਗਿਲ ਦੀ ਅਗਵਾਈ 'ਚ ਅਕਾਲੀ ਵਰਕਾਂ ਕੀਤਾ ਕਾਗਰਸ ਖਿਲਾਫ ਜਬਰਦਸਤ ਰੋਸ ਮੁਜਾਹਰਾ

Web Admin

Web Admin

5 Dariya News

ਮਜੀਠਾ/ਅਮ੍ਰਿਤਸਰ , 01 Sep 2018

Last updated on: Sep 01, 2018, 00:00 IST

ਕਾਂਗਰਸ ਵਲੋਂ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀ  ਚੁਣੌਤੀ ਦਾ ਮੂਹ ਤੋੜਵਾਂ ਜਵਾਬ ਦਿੰਦਿਆਂ ਹਲਕਾ ਮਜੀਠਾ ਦੇ ਕਸਬਾ ਮਜੀਠਾ ਵਿਖੇ ਤਣਾਊ ਪੂਰਨ ਮਾਹੌਲ ਦੇ ਬਾਵਜੂਦ ਅਕਾਲੀ ਦਲ ਦੇ ਜਨਰਲ ਸਕਤਰ ਅਤੇ ਮਜੀਠਾ ਦੇ ਵਿਧਾਇਕ ਸ:ਬਿਕਰਮ ਸਿੰਘ ਮਜੀਠੀਆ ਦੀ ਦਿਸ਼ਾ ਨਿਰਦੇਸ਼ ਹੇਠ ਉਹਨਾਂ ਦੇ ਸਿਆਸੀ ਸਕਤਰ ਤਲਬੀਰ ਸਿੰਘ ਗਿਲ ਦੀ ਅਗਵਾਈ 'ਚ ਸੈਕੜੇ ਅਕਾਲੀ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ 'ਚ ਕਾਂਗਰਸ ਖਿਲਾਫ ਜਬਰਦਸਤ ਮੁਜਾਹਰਾ ਕੀਤਾ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਮੁਤਵਾਜੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਪੁਤਲੇ ਫੂਕੇ ਗਏ। ਅਕਾਲੀ ਦਲ ਵਲੋਂ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰਾਜ ਪੱਧਰੀ ਰੋਸ ਮੁਜ਼ਾਹਰੇ ਕਰਨ ਅਤੇ ਕਾਂਗਰਸ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਕਾਰਨ ਅਜ ਮਜੀਠਾ ਕਸਬਾ ਪੂਰੀ ਤਰਾਂ ਪੁਲੀਸ ਛਾਉਣੀ ਵਿਚ ਤਬਦੀਲ ਹੋਇਆ ਪਿਆ ਸੀ।  ਇਸ ਮੌਕੇ ਪੁਲੀਸ ਦੇ ਐਸ ਪੀ ਜਗਤਪ੍ਰੀਤ ਸਿੰਘ ਅਤੇ ਡੀਐਸ ਪੀ ਨਿਰਲੇਪ ਸਿੰਘ ਨੇ ਲਾਲੀ ਮਜੀਠੀਆ ਦੀ ਅਗਵਾਈ 'ਚ ਅਕਾਲੀ ਦਲ ਦਾ ਵਿਰੋਧ ਕਰਨ ਆਏ ਕਾਂਗਰਸੀਆਂ ਨੂੰ ਮੌਕੇ ਤੋਂ ਖਦੇੜ ਦਿਤਾ, ਮੁਸ਼ਤੈਦੀ ਕਾਰਨ ਕਾਂਗਰਸ ਅਤੇ ਅਕਾਲੀ ਵਰਕਰਾਂ 'ਚ ਟਕਰਾਉ ਨੂੰ ਟਾਲਣ 'ਚ ਕਾਮਯਾਬ ਰਿਹਾ ਅਤੇ ਕਿਸੇ ਤਰਾਂ ਦੀ ਅਣਸੁਖਾਵੀ ਸਥਿਤੀ ਦਾ ਸਾਹਮਣਾ ਨਹੀਂ ਕਰਨਾ ਪਿਆ।  ਸ: ਤਲਬੀਰ ਸਿੰਘ ਗਿਲ ਨੇ ਪ੍ਰੈਸ ਨਾਲ ਗਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਖੌਤੀ ਜਥੇਦਾਰਾਂ ਵਲੋਂ ਸਿੱਖ ਸੰਸਥਾਵਾਂ, ਸਿਖ ਪੰਥ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਰਚੀ ਸਾਜ਼ਿਸ਼ ਦਾ ਠੋਕਵਾਂ ਜੁਆਬ ਦਿਤਾ ਜਾ ਰਿਹਾ ਹੈ। 

ਅਜ ਅਕਾਲੀ ਦਲ ਵਲੋਂ ਪੰਜਾਬ ਕਾਂਗਰਸ ਮੁਖੀ ਸੁਨੀਲ ਜਾਖੜ ਵਲੋਂ ਹੰਕਾਰ ਅਤੇ ਗਿੱਦੜ ਭਬਕੀ ਵਾਲੀ ਦਿੱਤੀ ਗਈ ਧਮਕੀ ਕਿ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਵੜਣ ਨਹੀਂ ਦਿੱਤਾ ਜਾਵੇਗਾ, ਦਾ ਠੋਕਵਾਂ ਜੁਆਬ ਦਿਤਾ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੋਝੇ ਹੱਥ ਕੰਡਿਆਂ 'ਤੇ ਉਤਰ ਕੇ ਪੰਜਾਬ ਦੇ ਸਰਵ ਪ੍ਰਮਾਣਿਤ ਆਗੂ ਸ. ਪ੍ਰਕਾਸ਼ ਸਿੰਘ ਬਾਦਲ ਬਾਰੇ ਕੀਤੀ ਗਈ ਭੱਦੀ ਨੁਕਤਾਚੀਨੀ ਨੂੰ ਖਾਲਸਾ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਦੋਸ਼ ਲਾਇਆ ਕਿ ਕਾਂਗਰਸ ਅਕਾਲੀ ਆਗੂਆਂ ਵਿਰੁੱਧ ਹਿੰਸਾ ਭੜਕਾਉਣ ਦੀ ਅਤੇ ਸੂਬੇ ਨੂੰ ਮੁੜ ਦੇ ਅਤਿਵਾਦ ਵਲ ਧਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਚਿਤਾਵਨੀ ਦਿੱਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੋਧਿਆਂ ਨੂੰ ਜੇ ਕਿਸੇ ਨੇ ਲਲਕਾਰਿਆ ਤਾਂ ਉਸ ਨੂੰ ਉਸ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ ਪਵੇਗਾ। ਉਨਾਂ ਕਿਹਾ ਕਿ ਅਮਨ ਅਤੇ ਭਾਈਚਾਰਕ ਸਾਂਝ ਨੂੰ ਪੈਦਾ ਹੋਏ ਕਿਸੇ ਵੀ ਖ਼ਤਰੇ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੇ ਸਿਰ ਹੋਵੇਗੀ ।  ਇਸ ਮੌਕੇ ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸੁਪਾਰੀਵਿੰਡ, ਕੁਲਵਿੰਦਰ ਧਾਰੀਵਾਲ, ਮਖਨ ਸਿੰਘ ਹਰੀਆਂ, ਗੁਰਵੇਲ ਸਿੰਘ ਅਲਕੜੇ, ਸਲਵੰਤ ਸਿੰਘ ਸੇਠ, ਸੁਰਿੰਦਰਪਾਲ ਸਿੰਘ ਗੋਕਲ, ਭਾਮਾ ਸ਼ਾਹ, ਸੁਖਵਿੰਦਰ ਸਿੰਘ ਗੋਲਡੀ, ਪ੍ਰਭਦਿਆਲ ਸਿੰਘ ਨੰਗਲ ਪੰਨਵਾਂ, ਸਵਰਨ ਸਿੰਘ ਮੁਨੀਮ, ਮਲਕੀਤ ਸਿੰਘ ਸ਼ਾਮਨਗਰ, ਸਜਨ ਸਿੰਘ ਬੁਢਾ ਥੇਹ, ਜੋਬਨ ਪ੍ਰੀਤ ਸਿੰਘ ਵਰਪਾਲ, ਜਸਪਾਲ ਸਿੰਘ ਭੋਆ, ਵਿਕਰਮ ਭੰਡਾਰੀ, ਅਜੈਕੁਮਾਰ ਗੋਲਡੀ, ਸੁਖਵਿੰਦਰ ਸਿੰਘ ਸੋਹੀ, ਰਣਜੀਤ ਸਿੰਘ ਭੋਮਾ, ਸਕਿੰਦਰ ਖਿਦੋਵਾਲੀ, ਰੇਸ਼ਮ ਸਿੰਘ ਭੁਲਰ, ਮਲੂਕ ਸਿੰਘ ਫਤੂਭੀਲਾ, ਲਾਡੀ ਸਰਪੰਚ ਟਾਹਲੀ ਸਾਹਿਬ, ਮੰਗਲ ਸਿੰਘ ਬਾਬੋਵਾਲ, ਸੰਨੀ ਹਦਾਇਤ ਪੁਰਾ, ਸਰਬਜੀਤ ਨਾਗ ਕਲਾਂ, ਅਵਤਾਰ ਸਿੰਘ ਮਜੀਠਾ,  ਨੰਬਰਦਾਰ ਜਸਪਾਲ ਸਿੰਘ ਮਾਂਗਾ ਸਰਾਏ ਸਮੇਤ ਸਾਰੇ ਪੰਚ ਸਰਪੰਚ ਹਾਜਰ ਸਨ।  

 

Tags: Protest , SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD