Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 1 ਸਤੰਬਰ ਤੋਂ 31 ਅਕਤੂਬਰ ਤੱਕ- ਮਨਪ੍ਰੀਤ ਸਿੰਘ

18 ਸਾਲ ਦੀ ਉਮਰ ਪੂਰੀ ਕਰ ਚੁੱਕਾ ਵਿਅਕਤੀ ਵੋਟ ਬਣਾਉਣ ਤੋਂ ਨਾ ਰਹੇ ਵਾਂਝਾ , 1 ਜਨਵਰੀ 2019 ਦੀ ਉਮਰ ਯੋਗਤਾ ਅਨੁਸਾਰ ਬਣਨਗੀਆਂ ਨਵੀਆਂ ਵੋਟਾਂ

ਮਨਪ੍ਰੀਤ ਸਿੰਘ
ਮਨਪ੍ਰੀਤ ਸਿੰਘ

Web Admin

Web Admin

5 Dariya News

ਫਾਜ਼ਿਲਕਾ , 01 Sep 2018

Last updated on: Sep 01, 2018, 00:00 IST

ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01-01-2019 ਦੇ ਆਧਾਰ ਤੇ ਅਗਾਮੀ ਲੋਕ ਸਭਾ ਤੇ ਵਿਧਾਨ ਸਭਾ ਚੋਣਾ ਲਈ ਵਰਤੀਆਂ ਜਾਣ ਵਾਲੀਆ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫਸਰ  ਮਨਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਮਿਤੀ 01-09-2018 ਨੂੰ ਕੀਤੀ ਗਈ ਹੈ। ਇਹ ਵੋਟਰ ਸੂਚੀਆਂ ਜਿਲ੍ਹਾ ਚੋਣ ਦਫਤਰ,ਸਬੰਧਤ ਚੋਣਕਾਰ ਰਜਿਸ਼ਟੇ੍ਰਸ਼ਨ ਅਫਸਰਾਂ ਦੇ ਦਫਤਰ ਅਤੇ ਬੂਥ ਲੈਵਲ ਅਫਸਰਾਂ ਪਾਸ ਵੇਖਣ ਲਈ ਉਪਲਬਧ ਹਨ। ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਵੱਲੋ ਦੱਸਿਆ ਗਿਆ ਕਿ ਜ਼ਿਨ੍ਹਾ ਵਿਅਕਤੀਆਂ ਦੀ ਉਮਰ 01 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣੇ ਦਾਅਵੇ/ਇਤਰਾਜ ਸਬੰਧਤ ਚੋਣਕਾਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਵਿਖੇ ਜਾਂ ਸਬੰਧਤ ਬੂਥ ਲੈਵਲ ਅਫਸਰਾਂ ਪਾਸ ਮਿਤੀ 01-09-2018 ਤੋ 31-10-2018 ਤੱਥ ਪੇਸ਼ ਕਰ ਸਕਦੇ ਹਨ। ਬੂਥ ਲੈਵਲ ਅਫਸਰ ਸਬੰਧਤ ਬੂਥਾਂ ਦੀਆਂ ਵੋਟਰ ਸੂਚੀਆਂ ਵਿੱਚ ਦਰਜ਼ ਇੰਦਰਾਜ਼ਾਂ ਨੂੰ ਗ੍ਰਾਂਮ ਸਭਾਵਾਂ/ਲੋਕਲ ਬਾਡੀਜ਼ ਅਤੇ ਮੁਹੱਲਾ ਸੁਧਾਰ ਕਮੇਟੀਆ ਵਿੱਚ 08-08-2018 ਅਤੇ 15-09-2018 ਪੜ੍ਹਕੇ ਸੁਨਾਉਣਗੇ ਅਤੇ ਸਪੈਸ਼ਲ ਮੁਹਿੰਮ ਮਿਤੀ 09-09-2018 ਅਤੇ 16-09-2018 ਨੂੰ ਆਪਣੇ ਪੋਲਿੰਗ ਸਟੇਸ਼ਨ ਤੇ ਹਾਜ਼ਰ  ਰਹਿਕੇ ਦਾਅਵੇ ਇਤਰਾਜ਼ ਪ੍ਰਾਪਤ ਕਰਣਗੇ। ਉਨ੍ਹਾ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਕਿ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਵਿੱਚ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰ 6 ਸਮੇਤ ਰੰਗਦਾਰ ਪਾਸਪੋਰਟ ਸਾਈਜ਼ ਫੋਟੋ, ਉਮਰ ਅਤੇ ਰਿਹਾਇਸ਼ ਦਾ ਸਬੂਤ ਅਤੇ ਪ੍ਰਵਾਸੀ ਭਾਰਤੀ ਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ ਨੰ 6-ਏ ਨਾਮ ਕਟਵਾਉਣ ਲਈ ਫਾਰਮ ਨੰ 7 ਵੋਟ ਇੰਦਰਾਜ ਵਿੱਚ ਕਿਸੇ ਕਿਸਮ ਦੀ ਸੋਧ ਲਈ ਫਾਰਮ ਨੰ:8 ਅਤੇ ਵਿਧਾਨ ਸਭਾ ਚੋਣ ਹਲਕੇ ਅੰਦਰ ਰਿਹਾਇਸ਼ ਬਦਲੀ ਲਈ ਫਾਰਮ ਨੰ 8-ੳ ਭਰਕੇ ਦਿੱਤੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੇ ਵਿਧਾਨ ਸਭਾ ਹਲਕਾ 79-ਜਲਾਲਾਬਾਦ ਲਈ ਐਸ.ਡੀ.ਐਮ ਜਲਾਲਾਬਾਦ , ਵਿਧਾਨ ਸਭਾ ਹਲਕਾ 80-ਫਾਜ਼ਿਲਕਾ  ਲਈ ਐਸ.ਡੀ.ਐਮ ਫਾਜ਼ਿਲਕਾ,ਵਿਧਾਨ ਸਭਾ ਹਲਕਾ ਐਸ.ਡੀ.ਐਮ 81-ਅਬੋਹਰ ਲਈ ਐਸ.ਡੀ.ਐਮ 82-ਬੱਲੂਆਣਾ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਤੋਰ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਵਧੇਰੇ ਜਾਣਾਕਰੀ ਲਈ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਜਾਂ ਜਿਲ੍ਹਾ ਚੋਣ ਦਫਤਰ , ਫਾਜ਼ਿਲਕਾ ਦੇ ਫੋਨ ਨੰ 01638-262620 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾ ਵੱਲੋ ਇਹ ਵੀ ਕਿਹਾ ਕਿ ਇੱਕ ਜ਼ਿਮੇਵਾਰ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਯੋਗ ਵਿਅਕਤੀ ਨੂੰ ਆਪਣੀ ਵੋਟ ਬਣਵਾਉਣ ਅਤੇ ਵੋਟ ਦੀ ਵਰਤੋ ਕਰਨ ਦੀ ਤਰਜੀਹ ਦੇਣੀ ਚਾਹੀਦੀ ਹੈ। 

 

Tags: DC Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD