Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਵਰੋਧੀਆਂ ਵਲੋਂ  ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਬਦਨਾਮ ਕਰਨ ਦੇ ਮਨਸੂਬਆਿਂ ਨੂੰ ਕਸੇ ਵੀ ਸੂਰਤ ਵਿੱਚ ਕਾਮਯਾਬ ਨਹੀਂ ਹੋਣ ਦੇਵਾਂਗੇ : ਰਵਿੰਦਰ ਸਿੰਘ ਬ੍ਰਹਮਪੁਰਾ

ਕਸਬਾ ਖਡੂਰ ਸਾਹਬਿ ਵਖੇ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਸਟਸਿ ਰਣਜੀਤ ਸਿੰਘ, ਸੁਨੀਲ ਜਾਖਡ਼ ਅਤੇ ਸੰਤ ਦਾਦੂਵਾਲ ਦੇ ਬ੍ਰਹਮਪੁਰਾ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਪੁਤਲੇ ਫੂਕੇ

Web Admin

Web Admin

5 Dariya News

ਖਡੂਰ ਸਾਹਿਬ (ਤਰਨ ਤਾਰਨ) , 01 Sep 2018

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋ ਬਹਿਬਲ ਕਲਾਂ 'ਤੇ ਬਰਗਾੜੀ ਕਾਂਡ ਦੇ ਪੇਸ਼ ਕੀਤੇ ਤੱਥਾਂ ਨੂੰ ਚਣੋਤੀ ਦਿੰਦਿਆਂ ਅੱਜ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਦਰਸ਼ਨੀ ਡਿਓੜੀ ਦੇ ਸਾਹਮਣੇ ਮੁੱਖ ਬਜਾਰ ਵਿਚ ਧਰਨਾ ਦਿੱਤਾ ਅਤੇ ਰੋਸ ਮੁਜਾਹਰਾ ਕਰਨ ਉਪਰੰਤ ਵੱਖ-ਵੱਖ ਆਗੂਆ ਦੇ ਪੁਤਲੇ ਫੂਕੇ। ਇਸ ਧਰਨੇ ਵਿਚ ਸ਼ਾਮਲ ਵੱਡੀ ਤਦਾਦ ਵਿਚ ਇਕੱਤਰ ਸ਼੍ਰੌਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਨੇ ਸ਼੍ਰੌਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸੋਚੀ ਸਮਝੀ ਸਜਿਸ਼ ਤਹਿਤ ਪਾੜੋ 'ਤੇ ਰਾਜ ਕਰੋ ਦੀ ਨੀਤੀ 'ਤੇ ਚੱਲਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕੀਤਾ ਅਤੇ ਕਾਂਗਰਸ ਪਾਰਟੀ ਵਿਰੁੱਧ ਜੰਮ ਕੇ ਭੜਾਸ ਕੱਢੀ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ, ਕਾਂਗਰਸ ਜੋ ਕਰ ਰਹੀ ਹੈ ਉਸਨੂੰ ਸਿਰੇ ਨਹੀਂ ਚੜਨ ਦਿੱਤਾ ਜਾਵੇਗਾ ਅਤੇ ਅਕਾਲੀ ਦਲ ਦੇ ਜੁਝਾਰੂ ਵਰਕਰ ਅਤੇ ਆਹੁਦੇਦਾਰ ਇਸ ਦਾ ਡੱਟ ਕੇ ਵਿਰੋਧ ਕਰਨਗੇ।ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੌਮਣੀ ਅਕਾਲੀ ਦਲ ਬਾਦਲ ਪਹਿਲਾਂ ਹੀ ਰੱਦ ਕਰ ਚੁੱਕਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ 'ਤੇ ਗਰਮ ਖਿਆਲੀਆਂ ਨਾਲ ਰਲ ਕੇ ਸ਼੍ਰੌਮਣੀ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ।ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਕਰਕੇ ਹੀ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਅਤੇ ਦਿੱਲੀ, ਕਾਨਪੁਰ ਅਤੇ ਹੋਰਨਾਂ ਰਾਜਾਂ ਵਿਚ ਬੇਗੁਨਾਹ ਸਿੱਖਾਂ ਦਾ ਕਤਲੇਆਮ ਹੋਇਆ ਸੀ।

ਉਹਨਾਂ ਨੇ ਕਾਂਗਰਸ ਪਾਰਟੀ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਅਮਨ ਸ਼ਾਂਤੀ ਨੂੰ ਭੰਗ ਕਰਨ ਅਤੇ ਫੁੱਟਪਾਊ ਤਾਕਤਾਂ ਨੂੰ ਹੱਲਾਸ਼ੇਰੀ ਨਾਂ ਦੇਣ ਕਿਉਂਕਿ ਅਕਾਲੀ ਦਲ ਵੱਲੋ ਕੁਰਬਾਨੀਆਂ ਦੇ ਕਿ ਪੰਜਾਬ ਵਿਚ ਮੁੜ ਤੋਂ ਸ਼ਾਂਤੀ ਬਹਾਲ ਕੀਤੀ ਹੈ।ਇਸ ਮੌਕੇ ਅਲਵਿੰਦਰਪਾਲ ਸਿੰਘ ਪੱਖੋਕੇ ਜਿਲ੍ਹਾ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ, ਗੁਰਬਚਨ ਸਿੰਘ ਕਰਮੂੰਵਾਲ ਜਨਰਲ ਸਕੱਤਰ ਐਸ.ਜੀ.ਪੀ.ਸੀ. ਅੰਮ੍ਰਿਤਸਰ, ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਔਲਖ (ਦੋਨੋਂ) ਵਰਕਿੰਗ ਕਮੇਟੀ ਮੈਂਬਰ, ਰਮਨਦੀਪ ਸਿੰਘ ਭਰੋਵਾਲ ਮੀਤ ਪ੍ਰਧਾਨ ਸ਼੍ਰੌਮਣੀ ਅਕਾਲੀ ਦਲ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਾਂਗਰਸੀ ਪਾਰਟੀ ਦੇ ਪਾਜ ਉਧਾੜੇ।ਇਸ ਮੌਕੇ ਉੱਘੇ ਉਦਯੋਗਪਤੀ ਗੁਰਿਦੰਰ ਸਿੰਘ ਟੋਨੀ ਜਾਮਾਰਾਏ, ਓ.ਐਸ.ਡੀ ਦਮਨਜੀਤ ਸਿੰਘ, ਜਥੇ. ਮੇਘ ਸਿੰਘ, ਸੁਖਜਿੰਦਰ ਸਿੰਘ ਲਾਡੀ, ਜਸਬੀਰ ਸਿੰਘ ਮਹਿਤੀਆ, ਨਛੱਤਰ ਸਿੰਘ ਖਹਿਰਾ, ਮਨਜਿੰਦਰ ਸਿੰਘ ਛਾਪੜੀ ਸਾਹਿਬ, ਯਾਦਵਿੰਦਰ ਸਿੰਘ ਮਾਨੋਚਾਹਲ ਯੂਥ ਆਗੂ ਮਾਝਾ ਜੋਨ, ਸਰਵਣ ਸਿੰਘ ਦੀਨੇਵਾਲ, ਰਣਜੀਤ ਸਿੰਘ ਹੀਰਾ ਸੰਮਤੀ ਮੈਂਬਰ, ਨੰਬਰਦਾਰ ਜਸਪਾਲ ਸਿੰਘ ਘਸੀਟਪੁਰ, ਅਮਰੀਕ ਸਿੰਘ ਸਰਪੰਚ ਘਸੀਟਪੁਰ, ਡਾ. ਵਰਿਆਮ ਸਿੰਘ, ਪ੍ਰੇਮ ਸਿੰਘ ਪਨੂੰ, ਕੁਲਦੀਪ ਸਿੰਘ ਲਹੌਰੀਆ ਗੋਇੰਦਵਾਲ ਸਾਹਿਬ, ਜਗਤਾਰ ਸਿੰਘ ਸਾਬਕਾ ਸਰਪੰਚ ਧੂੰਦਾ ਆਦਿ ਆਗੂਆਂ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਤਦਾਦ ਵਿਚ ਪੁੱਜੇ ਅਕਾਲੀ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਵਿਧਾਇਕ ਬ੍ਰਹਮਪੁਰਾ ਦੀ ਅਗਵਾਈ ਹੇਠ ਮੇਨ ਚੌਂਕ ਵਿਚ ਸ੍ਰੀ ਰਹੁਲ ਗਾਂਧੀ, ਜਸਟਿਸ ਰਣਜੀਤ ਸਿੰਘ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਸਨੀਲ ਕੁਮਾਰ ਜਾਖੜ ਸੂਬਾ ਪ੍ਰਧਾਨ ਕਾਂਗਰਸ ਕਮੇਟੀ ਅਤੇ ਸੁਖਪਾਲ ਸਿੰਘ ਖਹਿਰਾ ਆਗੂ ਆਮ ਆਦਮੀ ਪਾਰਟੀ ਦੀਆਂ ਫੋਟੇਆਂ ਲਗਾ ਕਿ ਪੁਤਲੇ ਫੂਕੇ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD