Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਖਿਲਾਫ ਦੋਖੀ ਮੁਹਿੰਮ ਵਿਰੁੱਧ ਰਾਜ ਭਰ ਵਿਚ ਰੋਸ ਪ੍ਰਦਰਸ਼ਨ

Web Admin

Web Admin

5 Dariya News

ਚੰਡੀਗੜ੍ਹ , 01 Sep 2018

Last updated on: Sep 01, 2018, 00:00 IST

ਕਾਂਗਰਸ ਸਰਕਾਰ ਦੀ ਸਿੱਖ ਸੰਸਥਾਂਵਾਂ ਅਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਗਰਮਖ਼ਿਆਲੀ ਗੁੱਟਾਂ ਅਤੇ ਆਪ ਆਗੂਆਂ ਨਾਲ ਮਿਲ ਕੇ ਵਿੱਢੀ ਦੋਖੀ ਮੁਹਿੰਮ ਅਤੇ ਸਰਹੱਦੀ ਸੂਬੇ ਅੰਦਰ ਅਮਨ ਅਤੇ ਫਿਰਕੂ ਸਦਭਾਵਨਾ ਨੂੰ ਲਾਬੂੰ ਲਾਉਣ ਲਈ ਰਚੀ ਸਾਜ਼ਿਸ਼ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਰ ਵਿਚ ਸਾਰੇ 117 ਵਿਧਾਨ ਸਭਾ ਹਲਕਿਆਂ ਅੰਦਰ ਰੋਸ ਪ੍ਰਦਰਸ਼ਨ ਕੀਤੇ। ਹਰ ਹਲਕੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਦਲ ਵਰਕਰਾਂ ਅਤੇ ਸੀਨੀਅਰ ਆਗੂਆਂ ਨੇ 'ਕਾਂਗਰਸ ਸਰਕਾਰ ਮੁਰਦਾਬਾਦ' ਦੇ ਨਾਅਰੇ ਲਾਉਂਦਿਆਂ ਗਲੀਆਂ ਅਤੇ ਬਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਮੁਖੀ ਸੁਨੀਲ ਜਾਖੜ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਗਰਮਖ਼ਿਆਲੀ ਆਗੂਆਂ ਦੇ ਪੁਤਲੇ ਜਲਾਏ ਗਏ। ਵੱਖ ਵੱਖ ਹਲਕਿਆਂ ਵਿਚ ਇਹਨਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ਸੀਨੀਅਰ ਆਗੂਆਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਜਥੇਦਾਰ ਤੋਤਾ ਸਿੰਘ, ਡਾਕਟਰ ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਿਲ ਸਨ। ਰੋਸ ਪ੍ਰਦਰਸ਼ਨਾਂ ਵਾਲੀਆਂ ਥਾਂਵਾਂ ਉੱਤੇ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਕਾਂਗਰਸ ਮੁਖੀ ਸੁਨੀਲ ਜਾਖੜ ਦੀ ਅਕਾਲੀਆਂ ਨੂੰ ਇਹ ਕਹਿ ਕੇ ਧਮਕਾਉਣ ਲਈ ਨਿਖੇਧੀ ਕੀਤੀ ਕਿ ਉਹਨਾਂ ਨੂੰ ਪਿੰਡਾਂ ਵਿਚ ਨਹੀਂ ਵੜਣ ਦਿੱਤਾ ਜਾਵੇਗਾ। ਅਕਾਲੀ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਚਿਤਾਵਨੀ ਦਿੱਤੀ ਕਿ ਉਹ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਨਹੀਂ ਹੋਣ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਕਿਹਾ ਉਹ ਸੂਬੇ ਨੂੰ ਦੁਬਾਰਾ ਤੋਂ ਹਿੰਸਾ ਦੀ ਅੱਗ ਵਿਚ ਧੱਕਣ ਤੋਂ ਗੁਰੇਜ਼ ਕਰੇ।

ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਗਰਮਖ਼ਿਆਲੀ ਗੁੱਟਾਂ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਸੰਸਥਾਵਾਂ ਉੱਤੇ ਕਬਜ਼ੇ ਕਰਨ ਲਈ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਪਣੇ ਸਿਆਸੀ ਮੁਫਾਦਾਂ ਲਈ ਸਿੱਖਾਂ ਵਿਚ ਵੰਡੀਆਂ ਪਾਉਣ ਵਾਲਾ ਆਪਣਾ ਪੁਰਾਣਾ ਸਿੱਖ ਵਿਰੋਧੀ ਏਜੰਡਾ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹੀ ਕੁੱਝ ਇਸ ਨੇ 1980 ਵਿਆਂ ਵਿਚ ਕੀਤਾ ਸੀ, ਜਦੋਂ ਸਿੱਖ ਸੰਸਥਾਵਾਂ ਉੱਤੇ ਕਬਜ਼ੇ ਕਰਨ ਦੀ ਲਾਲਸਾ ਵਿਚ ਸੂਬੇ ਨੂੰ ਅੱਤਵਾਦ ਦੀ ਹਨੇਰੀ ਸੁਰੰਗ ਵੱਲ ਧੱਕ ਦਿੱਤਾ ਸੀ। 1984 ਸਿੱਖ ਕਤਲੇਆਮ ਦੇ ਮੁੱਦੇ ਉੱਤੇ ਮੁੱਖ ਮੰਤਰੀ ਵਲੋਂ ਮਾਰੀ ਪਲਟੀ ਦੀ ਨਿਖੇਧੀ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਆਪਣੇ ਗੁੱਝੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਦੋਹਰੀ ਖੇਡ ਖੇਡ ਰਹੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਇਹ ਦੋਖੀ ਮੁਹਿੰਮ ਰਾਹੀਂ ਅਕਾਲੀ ਦਲ ਅਤੇ ਇਸ ਦੇ ਸੀਨੀਅਰ ਨੇਤਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ 1984 ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਦਰਿੰਦਗੀ ਨਾਲ ਕੀਤੇ ਕਤਲੇਆਮ ਦੇ ਕੇਸ ਵਿਚ ਕਾਂਗਰਸ ਨੂੰ ਕਲੀਨ ਚਿਟ ਦੇਣ ਦੀ ਕੋਸ਼ਿਸ਼ ਕਰ  ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਨੂੰ ਆਪਣੇ ਸਿਆਸੀ ਫਾਇਦਿਆਂ ਲਈ ਸਿੱਖ ਕੌਮ ਵਿਚ ਵੰਡੀਆਂ ਨਹੀਂ ਪਾਉਣ ਦੇਵੇਗਾ।

 

Tags: PROTEST , SAD-BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD