Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਜਦੋਂ ਲੋਕ ਝੂਠੀ ਰਿਪੋਰਟ ਬਾਰੇ ਜਾਣ ਗਏ ਤਾਂ ਕਾਂਗਰਸੀਆਂ ਨੂੰ ਮੂੰਹ ਲੁਕੋਣ ਨੂੰ ਥਾਂ ਨਹੀਂ ਲੱਭਣੀ : ਬੀਬੀ ਜੰਗੀਰ ਕੌਰ

Web Admin

Web Admin

5 Dariya News

ਚੰਡੀਗੜ੍ਹ , 01 Sep 2018

Last updated on: Sep 01, 2018, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜੰਗੀਰ ਕੌਰ ਨੇ ਅੱਜ ਕਾਂਗਰਸ ਲੀਡਰਸ਼ਿਪ ਉੱਤੇ ਵਰ੍ਹਦਿਆਂ ਕਿਹਾ ਕਿ ਉਹ ਅਕਾਲੀਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀਆਂ ਧਮਕੀਆਂ ਦੇ ਕੇ ਸੂਬੇ ਅੰਦਰ ਫਿਰਕੂ ਭਾਈਚਾਰੇ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ। ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਬੀਬੀ ਜੰਗੀਰ ਕੌਰ ਨੇ ਅਕਾਲੀਆਂ ਨੂੰ ਪੰਜਾਬ ਦੇ ਪਿੰਡਾਂ ਵਿਚ ਜਾਣ ਦੀ ਚੁਣੌਤੀ ਦੇਣ ਵਾਸਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਜਾਂ ਇਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਨਿੱਜੀ ਜਾਗੀਰ ਨਹੀਂ ਹੈ। ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਸਾਰੇ ਨਾਗਰਿਕਾਂ ਨੂੰ ਸਮੁੱਚੇ ਦੇਸ਼ ਵਿਚ ਕਿਤੇ ਵੀ ਜਾਣ ਦੀ ਅਜ਼ਾਦੀ ਦਿੱਤੀ ਹੋਈ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਆਪਣੀ ਪੁਲਿਸ ਸਮੇਤ ਪੂਰੀ ਤਾਕਤ ਲਗਾ ਕੇ ਵੀ ਅਕਾਲੀਆਂ ਨੂੰ ਪਿੰਡਾਂ ਵਿਚ ਜਾਣ ਤੋਂ ਅਤੇ ਜਸਟਿਸ (ਸੇਵਾਮੁਕਤ) ਰਣਜੀਤ ਕਮਿਸ਼ਨ ਰਿਪੋਰਟ ਵਿਚਲੇ ਝੂਠ ਦਾ ਪਰਦਾਫਾਸ਼ ਕਰਨ ਤੋਂ ਨਹੀਂ ਰੋਕ ਸਕਦੀ। ਉਹਨਾਂ ਕਿਹਾ ਕਿ ਇਹ ਰਿਪੋਰਟ ਨਿਰੀ ਝੂਠ ਦੀ ਪੰਡ ਹੈ, ਜਿਸ ਵਿਚ ਮਨਘੜ੍ਹਤ ਤੱਥ ਇਕੱਠੇ ਕਰਕੇ ਹਾਸੋਹੀਣੇ ਸਿੱਟੇ ਕੱਢੇ ਹੋਏ ਹਨ।

ਪਾਰਟੀ ਕਾਡਰ ਨੂੰ ਪੰਜਾਬ ਦੇ ਕੋਨੇ ਕੋਨੇ ਵਿਚ ਇਹ ਗੱਲ ਪਹੁੰਚਾਉਣ ਦੀ ਅਪੀਲ ਕਰਦਿਆਂ ਕਿ ਕਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਭਵਨ ਵਿਚ ਬੈਠ ਕੇ ਇਹ ਝੂਠੀ ਅਤੇ ਮਨਘੜਤ ਜਸਟਿਸ ਰਣਜੀਤ ਸਿੰਘ ਰਿਪੋਰਟ ਲਿਖਵਾਈ ਹੈ, ਬੀਬੀ ਜੰਗੀਰ ਕੌਰ ਨੇ ਕਿਹਾ ਕਿ ਰਣਜੀਤ ਸਿੰਘ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਅਜਿਹੀ ਰਿਪੋਰਟ ਤਿਆਰ ਕਰੇ, ਜਿਸ ਨਾਲ ਉੱਪਰਲੀ ਅਕਾਲੀ ਲੀਡਰਸ਼ਿਪ ਖਾਸ ਕਰਕੇ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਦੇ ਪੰਥਕ ਕਿਰਦਾਰ ਨੂੰ ਸੱਟ ਮਾਰੀ ਜਾ ਸਕੇ। ਜੰਗੀਰ ਕੌਰ ਨੇ ਕਿਹਾ ਕਿ ਉਹ ਖੁਦ ਪੂਰੇ ਸੂਬੇ ਦਾ ਦੌਰਾ ਕਰਨਗੇ ਅਤੇ ਜਾਖੜ ਅਤੇ ਉਸ ਦੇ ਚਮਚਿਆਂ ਨੂੰ ਚੁਣੌਤੀ ਦਿੱਤੀ ਕਿ ਹਿੰਮਤ ਹੈ ਤਾਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਉਹ ਉਸ ਨੂੰ ਸੱਚ ਬੋਲਣ ਤੋਂ ਉਹ ਰੋਕ ਕੇ ਵਿਖਾਉਣ। ਉਹਨਾਂ ਕਿਹਾ ਕਿ ਜਦੋਂ ਰਣਜੀਤ ਸਿੰਘ ਰਿਪੋਰਟ ਦੀ ਅਸਲੀਅਤ ਬਾਰੇ ਲੋਕਾਂ ਨੂੰ ਪਤਾ ਚੱਲ ਗਿਆ ਤਾਂ ਕਾਂਗਰਸ ਨੂੰ ਮੂੰਹ ਛੁਪਾਉਣ ਲਈ ਜਗ੍ਹਾ ਨਹੀਂ ਲੱਭਣੀ।  ਉਹਨਾਂ ਕਿਹਾ ਕਿ ਇਸ ਰਿਪੋਰਟ ਵਿਚ ਕਿਤੇ ਵੀ ਵੱਡੇ ਬਾਦਲ ਸਾਹਿਬ ਜਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਉੱਤੇ ਕੋਈ ਦੋਸ਼ ਨਹੀਂ ਲਾਇਆ ਗਿਆ ਹੈ, ਪਰੰਤੂ ਫਿਰ ਵੀ ਕਾਂਗਰਸੀ ਆਗੂ ਬਾਦਲਾਂ ਨੂੰ ਬਦਨਾਮ ਕਰਨ ਲਈ ਪੰਡਾਂ ਦੀਆਂ ਪੰਡਾਂ ਝੂਠ ਬੋਲ ਰਹੇ ਹਨ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD