Monday, 06 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਬਹਿਬਲ ਕਲਾਂ ਵਿੱਚ ਗੋਲੀ ਚਲਾਉਣ ਦੇ ਮੈਂ ਕਦੇ ਕੋਈ ਆਦੇਸ਼ ਨਹੀਂ ਦਿੱਤੇ - ਪਰਕਾਸ਼ ਸਿੰਘ ਬਾਦਲ

ਕੈਪਟਨ ਅਮਰਿੰਦਰ ਸਿੰਘ ਵਲੋਂ ਵਰਤੀ ਸ਼ਬਦਾਵਲੀ ਦੀ ਸਖ਼ਤ ਆਲੋਚਨਾ

ਪਰਕਾਸ਼ ਸਿੰਘ ਬਾਦਲ
ਪਰਕਾਸ਼ ਸਿੰਘ ਬਾਦਲ

5 Dariya News

ਚੰਡੀਗੜ੍ਹ , 01 Sep 2018

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਵਿਚ ਬੇਹੱਦ ਨੀਵੀਂ ਪੱਧਰ ਦੀ ਵਰਤੀ ਗਈ ਬੇਹੱਦ ਇਤਰਾਜ਼ਯੋਗ ਸ਼ਬਦਾਵਲੀ ਉਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਮਾਣ ਮਰਿਆਦਾ ਨੂੰ ਗਹਿਰੀ ਠੇਸ ਪਹੁੰਚੀ ਹੈ। ਸ੍ਰ: ਬਾਦਲ ਨੇ ਕਿਹਾ “ਕਿੰਨੀ ਅਜੀਬ ਤੇ ਹਾਸੋਹੀਣੀ ਗੱਲ ਹੈ ਕਿ ਜੋ ਲੋਕ ਵਿਧਾਨ ਸਭਾ ਵਿਚ ਸਿੱਖੀ ਦੇ ਚੈਂਪੀਅਨ ਹੋਣ ਦਾ ਢਕਵੰਜ ਕਰ ਰਹੇ ਸਨ, ਉਹ 72 ਘੰਟਿਆਂ ਦੇ ਅੰਦਰ ਅੰਦਰ ਹੀ ਸਿੱਖਾਂ ਦੇ ਕਾਤਲਾਂ ਦੇ ਬੁੱਤਾਂ ਨੂੰ ਹਾਰ ਪਾਉਂਦੇ ਤੇ ਉਨ੍ਹਾਂ ਨੂੰ ਸ਼ਰਧਾਜ਼ਲੀਆਂ ਦਿੰਦੇ ਫਿਰਦੇ ਹਨ। ਉਹ ਤਾਂ ਅਪ੍ਰੇਸ਼ਨ ਬਲੂਸਟਾਰ ਕਰਵਾਉਣ ਵਾਲੀ ਆਗੂ ਨੂੰ ਵੀ “ਇੰਦਰਾ ਜੀ“ ਕਹਿ ਕੇ ਸਤਿਕਾਰ ਨਾਲ ਬੁਲਾਉਂਦੇ ਰਹੇ ਤੇ ਉਸ ਨੂੰ ਬਲੂਸਟਾਰ ਲਈ ਕਲੀਨ ਚਿੱਟ ਵੀ ਦੇ ਗਏ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋ ਉਨ੍ਹਾਂ (ਸਰਦਾਰ ਬਾਦਲ) ਬਾਰੇ “ਬੁਜ਼ਦਿਲ, ਬਦਮਾਸ਼, ਝੂਠਾ ਅਤੇ ਬੇਭਰੋਸੇਯੋਗ ਵਰਗੇ ਗੈਰ ਇਖ਼ਲਾਕੀ ਅਤੇ ਤਹਿਜ਼ੀਬ ਤੋ ਸੱਖਣੇ ਸ਼ਬਦਾਂ ਦੀ ਵਰਤੋ ਨਾਲ ਹਰ ਸੂਝਵਾਨ ਅਤੇ ਸੰਜੀਦਾ ਪੰਜਾਬੀ ਦੇ ਮਨ ਨੂੰ ਠੇਸ ਪਹੁੰਚੀ ਹੈ ਪਰ “ਇਕ ਅੱਯਾਸ਼, ਚਰਿੱਤਰਹੀਣ, ਭ੍ਰਿਸ਼ਟ ਬੁੱਧੀ ਵਾਲੇ ਅਤੇ ਮੌਕਾ ਪ੍ਰਸਤ ਵਿਅਕਤੀ ਤੋ ਮੈਂ ਅਜਿਹੀ ਹੀ ਆਸ ਰੱਖ ਸਕਦਾ ਸੀ“। ਉਨ੍ਹਾਂ ਕਿਹਾ ਕਿ ਦੇਸ਼, ਪੰਜਾਬ ਅਤੇ ਖ਼ਾਲਸਾ ਪੰਥ ਦੇ ਹਿੱਤਾਂ ਲਈ ਜੂਝਦੇ ਹੋਏ ਸਾਲਾਂ ਬੱਧੀ ਸਲਾਖਾਂ ਪਿੱਛੇ ਜਿੰਦਗੀ ਗੁਜਾਰਨ ਵਾਲੇ ਬੁਜ਼ਦਿਲ ਹੁੰਦੇ ਹਨ ਜਾਂ ਕਿ ਉਹ  ਜੋ ਕਿਸੇ ਵੀ ਹਿੱਤ ਲਈ ਇਕ ਪਲ ਵੀ ਨਾ ਜੇਲ੍ਹ ਗਏ ਹੋਣ ਅਤੇ ਨਾ ਹੋਰ ਕਿਸੇ ਤਰ੍ਹਾਂ ਦੀ ਕੁਰਬਾਨੀ ਦਿੱਤੀ ਹੋਵੇ, ਇਸ ਦਾ ਫ਼ਤਵਾ ਮੈਂ ਲੋਕ ਕਚਹਿਰੀ ਉਤੇ ਛੱਡਦਾ ਹਾਂ।ਇੱਥੇ ਜਾਰੀ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਇਆ ਕਿ ਜਿਸ ਪਾਰਟੀ ਦੀ ਸਰਕਾਰ ਦੀ ਉਹ ਅਗਵਾਈ ਕਰ ਰਹੇ ਹਨ, ਉਹ ਪਾਰਟੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ, ਖ਼ਾਲਸਾ ਪੰਥ ਦੇ ਸਭ ਤੋ ਪਾਵਨ ਪਵਿੱਤਰ ਅਸਥਾਨ ਸ਼੍ਰੀ ਹਰਮੰਦਰ ਸਾਹਿਬ ਅਤੇ ਮਹਾਨ ਧਾਰਮਿਕ ਅਤੇ ਇਤਿਹਾਸਕ ਸੰਸਥਾਵਾਂ ਵਿਰੁੱਧ ਦੁਨੀਆਂ ਦੀ ਸਭ ਤੋ ਵੱਡੀ ਅਤੇ ਦਰਦਨਾਕ ਬੇਅਦਬੀ ਦੇ ਪਾਪ ਦੀ ਭਾਗੀ ਹੈ ਜੋ ਕਿ 1984 ਵਿਚ ਇੰਦਰਾ ਗਾਂਧੀ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਸ਼੍ਰੀ ਹਰਮਿੰਦਰ ਸਾਹਿਬ ਤੇ ਹਮਲੇ ਰਾਹੀਂ ਕੀਤੀ ਗਈ ਸੀ।

ਪਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਜ਼ੋਰਦਾਰ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਅਮਨ ਅਤੇ ਭਾਈਚਾਰਕ ਸਾਂਝ ਨਾਲ ਖਿਲਵਾੜ੍ਹ ਕਰਨ ਲਈ ਅੱਗ ਨਾਲ ਨਾ ਖੇਡਣ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਕਾਂਗਰਸ ਪਾਰਟੀ ਵਲੋ ਲਾਈ ਗਈ ਅੱਗ ਦੀਆਂ ਲਪਟਾਂ ਤੋ ਪੂਰੀ ਤਰ੍ਹਾਂ ਬਾਹਰ ਨਹੀਂ ਆਇਆ ਕਿ “ਤੁਸੀਂ ਨਵੀਂ ਅੱਗ ਲਾਉਣ ਦੀ ਤਿਆਰੀ ਕਰ ਰਹੇ ਹੋ। ਪੰਜਾਬ ਅਤੇ ਪੰਜਾਬੀਆਂ ਉਤੇ ਰਹਿਮ ਕਰੋ।“ਸਰਦਾਰ ਬਾਦਲ ਨੇ ਕਿਹਾ ਕਿ ਮੈਂ ਆਪਣੇ ਸੇਵਾ ਕਾਲ ਦੌਰਾਨ ਮੁੱਖ ਮੰਤਰੀ ਵਜੋ ਜੋ ਕੁਝ ਵੀ ਕੀਤਾ ਹੈ, ਉਹ ਪੰਜਾਬ ਦੀ ਸ਼ਾਂਤੀ, ਅਮਨ ਅਤੇ ਸਭ ਫ਼ਿਰਕਿਆਂ ਦੇ ਆਪਸੀ ਭਾਈਚਾਰੇ ਨੂੰ ਕਾਇਮ ਰੱਖਣ ਲਈ ਹੀ ਕੀਤਾ। “ਇਸ ਸਬੰਧੀ ਮੇਰਾ ਮਨ ਅਤੇ ਆਤਮਾ ਪੂਰੀ ਤਰ੍ਹਾਂ ਸਾਫ਼ ਹੈ। ਮੈਂ ਅੱਯਾਸ਼ ਕਿਸਮ ਦੇ ਵਿਅਕਤੀਆਂ ਵਲੋ ਦਿੱਤੀਆਂ ਕਿਸੇ ਤਰ੍ਹਾਂ ਦੀਆਂ ਧਮਕੀਆਂ ਤੋ ਡਰਨ ਵਾਲਾ ਨਹੀਂ ਹਾਂ ਕਿਉਕਿ ਪੰਜਾਬੀਆਂ ਵਲੋ ਬਖ਼ਸੀ ਸੇਵਾ ਨੂੰ ਮੈਂ ਹਮੇਸ਼ਾ ਮੁਕੰਮਲ ਦਿਆਨਤਦਾਰੀ ਪ੍ਰਤੀਬੱਧਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਇਆ ਹੈ।“ ਉਨ੍ਹਾਂ ਕਿਹਾ ਕਿ ਆਪਣੇ ਜੀਵਨ ਦੇ ਆਖ਼ਰੀ ਸਾਹਾਂ ਤੱਕ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਰਹਿਣਗੇ।ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਅਤੇ ਉਸ ਉਪਰੰਤ ਅਕਤੂਬਰ 2015 ਵਿਚ  ਪੁਲਿਸ ਵਲੋ ਗੋਲੀ ਚਲਾਉਣ ਨਾਲ ਸਬੰਧਤ ਘਟਨਾਕ੍ਰਮ ਉਤੇ ਟਿੱਪਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ “ਇਸ ਬੇਹੱਦ  ਤਕਲੀਫ਼ਦੇਹ ਘਟਨਾਕ੍ਰਮ ਦੌਰਾਨ ਮੇਰੇ ਮਨ ਉਤੇ ਭਾਰੀ ਬੋਝ ਅਤੇ ਤਣਾਅ ਸੀ। ਅੱਧੀ ਰਾਤ ਤੋ ਬਾਅਦ ਤੱਕ ਵੀ ਮੈਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਮੁੱਖੀ ਨਾਲ ਸੰਪਰਕ ਵਿਚ ਰਿਹਾ, ਕਿਉਕਿ ਸਥਿਤੀ ਬਹੁਤ ਨਾਜ਼ੁਕ ਸੀ।“ਉਨ੍ਹਾਂ ਕਿਹਾ ਕਿ ਸਥਿਤੀ ਬਾਰੇ ਉਨ੍ਹਾਂ ਦੇ ਸਪਸ਼ਟ ਆਦੇਸ਼ ਸਨ ਕਿ ਇਸ ਨੂੰ “ਗੱਲਬਾਤ ਰਾਹੀਂ ਪੁਰਅਮਨ ਤਰੀਕੇ ਨਾਲ ਸੁਲਝਾਇਆ ਜਾਵੇ।ਕਿਸੇ ਵੀ ਪੜਾਅ ਉਤੇ ਗੋਲੀ ਚਲਾਉਣ ਬਾਰੇ ਨਾ ਹੀ ਕੋਈ ਗੱਲ ਹੋਈ ਸੀ ਅਤੇ ਨਾ ਹੀ ਇਸ ਬਾਰੇ ਕਿਸੇ ਤਰਾਂ ਦੇ ਕੋਈ ਆਦੇਸ਼ ਹੀ ਦਿੱਤੇ ਗਏ।  ਉਨ੍ਹਾਂ ਕਿਹਾ ਕਿ ਆਪਣੇ ਲੰਬੇ ਜਨਤਕ ਜੀਵਨ ਦੌਰਾਨ ਮੇਰੀ ਹਮੇਸ਼ਾਂ ਇਹ ਪਹੁੰਚ ਰਹੀ ਹੈ ਕਿ ਹਰ ਸਥਿਤੀ ਨੂੰ ਗੱਲਬਾਤ ਰਾਹੀਂ ਪੁਰਅਮਨ ਤਰੀਕੇ ਨਾਲ ਸੁਲਝਾਇਆ ਜਾਵੇ। “ਮੇਰੀ ਕਾਰਜ ਸ਼ੈਲੀ ਬਾਰੇ ਪੂਰਾ ਪੰਜਾਬ ਭਲੀ ਭਾਂਤੀ ਵਾਕਫ਼ ਹੈ ਕਿ ਮੈਂ ਉਨ੍ਹਾਂ ਵਿਚੋ ਨਹੀਂ ਹਾਂ ਜੋ ਆਪਣੇ ਫ਼ਰਜ਼ਾਂ ਪ੍ਰਤੀ ਲਾਪ੍ਰਵਾਹ ਹੋ ਕੇ ਐਸ਼ ਪ੍ਰਸਤੀ ਵਿਚ ਸ਼ਾਮਾਂ ਗੁਜ਼ਾਰਦੇ ਹਨ ।ਮੈਂ ਗੁਰੂ ਦੇ ਭੈਅ ਵਿਚ ਰਹਿ ਕੇ ਸਾਹ ਸਾਹ ਆਪਣੇ ਫ਼ਰਜਾਂ ਵਿਚ ਪ੍ਰਤੀ ਸੁਚੇਤ ਰਿਹਾ ਹਾਂ।“

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD