Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿੱਟੀ ਸਿਹਤ ਕਾਰਡ ਤੋਂ ਫਸਲਾਂ ਲਈ ਖੁਰਾਕੀ ਤੱਤਾਂ ਅਤੇ ਖਾਦਾਂ ਦੀ ਜ਼ਰੂਰਤ ਬਾਰੇ ਜਾਣਕਾਰੀ ਮਿਲਦੀ ਹੈ:ਭੌੰ ਪਰਖ ਅਫਸਰ

“ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਲਾਹੜੀ ਗੁਜਰਾਂ ਵਿੱਚ ਭੌਂ ਸਿਹਤ ਕਾਰਡ ਵੰਡੇ ਗਏ

Web Admin

Web Admin

5 Dariya News

ਪਠਾਨਕੋਟ , 02 Sep 2018

Last updated on: Sep 02, 2018, 00:00 IST

ਮਿੱਟੀ ਸਿਹਤ ਕਾਰਡ ਵਿੱਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਫਸਲ ਦੀ ਉੱਪਾਦਕਤਾ ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪਿੰਡ ਲਾਹੜੀ ਗੁਜਰਾਂ ਵਿੱਚ ਕਿਸਾਨਾਂ ਨੂੰ ਭੌ ਸਿਹਤ ਕਾਰਡ ਦੇਣ ਲਈ ਲਗਾਏ ਜਾਗਰੁਕਤਾ ਕੈਂਪ ਵਿੱਚ ਜਾਣਕਾਰੀ ਦਿੰਦਿਆਂ ਪ੍ਰਗਟਾਏ। ਇਸ ਮੌਕੇ ਡਾ. ਮਨਦੀਪ ਕੌਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਸੁਭਾਸ ਚੰਦਰ ਖੇਤੀ ਵਿਸਥਾਰ ਅਫਸਰ, ਡਾ. ਜਗਦੀਪ ਸਿੰਘ ਡਿਪਟੀ ਪੀ ਡੀ ਆਤਮਾ,ਨਿਰਪਜੀਤ ਸਿੰਘ,ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ, ਬਲਵਿੰਦਰ ਕੁਮਾਰ,ਸਾਹਿਲ ਮਹਾਜਨ,ਮਨਦੀਪ ਕੁਮਾਰ,ਅਰਮਾਨ ਮਹਾਜਨ  ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।ਇਕੱਤਰ ਕਿਸਾਨਾਂ ਨੂੰ ਭੌਂ ਸਿਹਤ ਕਾਰਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਫਸਲ ਵਿੱਚ ਯੂਰੀਆ ਅਤੇ ਡੀ ਏ ਪੀ ਖਾਦਾਂ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਬਾਰੇ ਚਲਾਈ ਮੁਹਿੰਮ ਸਦਕਾ ਬਲਾਕ ਪਠਾਨਕੋਟ ਵਿੱਚ ਡਾਇਆ ਅਤੇ ਯੂਰੀਆ ਖਾਦ ਘੱਟ ਵਰਤੋਂ ਕੀਤੀ ਹੈ।ਉਨਾਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ। ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਨੀਮਕੋਟਡ ਯੂਰੀਆ 90 ਕਿਲੋ ਪ੍ਰਤੀ ਏਕੜ ਅਤੇ ਬਾਸਮਤੀ ਨੂੰ 36 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਿਫਾਰਸ਼ਾਂ ਤੋਂ ਵਧੇਰੇ ਰਸਾਇਣਕ ਖਾਦਾਂ ਦੀ ਵਰਤੋਂ ਕਰਨ ਨਾਲ ਝੋਨੇ ਦੀ ਫਸਲ ਉਪਰ ਕੀੜੇ ਅਤੇ ਬਿਮਾਰੀਆਂ ਵਧੇਰੇ ਹਮਲਾ ਕਰਦੀਆਂ ਹਨ ਇਸ ਲਈ ਸਿਫਾਰਸ਼ਾਂ ਤੋਂ ਵਧੇਰੇ ਖਾਦਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ ਜ਼ਿੰਕ ਸਲਫੇਟ ਖਾਦ ਦੀ ਵਰਤੋਂ ਤਾਂ ਹੀ ਕਰੋ, ਜੇਕਰ ਫਸਲ ਵਿੱਚ ਜ਼ਿੰਕ ਸਲਫੇਟ ਦੀ ਘਾਟ ਦਿਖਾਈ ਦਵੇ। ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ  ਖਾਦਾਂ ਦੀ ਵਰਤੋ ਭੋ ਸਿਹਤ ਕਾਰਡ ਦੇ ਆਧਾਰ ਤੇ ਕਰਨਾ ਉਚਿਤ ਹੈ।ਉਨਾਂ ਕਿਹਾ ਕਿ ਭੌਂ ਪਰਖ ਨਾਲ ਭੂਮੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ। ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਕਲਰਾਠੀਆਂ ਜਮੀਨ ਵਿੱਚ ਸੁਧਾਰ ਕਰਨ ਅਤੇ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ। ਇਸ ਮੌਕੇ ਪਿੰਡ ਲਾਹੜੀ ਗੁਜਰਾਂ ਦੇ ਕਿਸਾਨਾਂ ਨੂ ਭੌਂ ਸਿਹਤ ਕਾਰਡ ਵੰਡੇ ਗਏ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD