Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵੱਲੋਂ ਸਕੂਲਾਂ 'ਚ ਡੇਗੂ ਲਾਰਵਾ ਦੀ ਕੀਤੀ ਗਈ ਚੈਕਿੰਗ

ਸਕੂਲਾਂ ਵਿੱਚ ਡੇਗੂ/ਚਿਕਨਗੁਨੀਆ ਬਿਮਾਰੀਆਂ ਸਬੰਧੀ ਜਾਗਰੂਕਤਾ ਫਲੈਕਸਾਂ ਲਗਾਈਆਂ ਗਈਆਂ- ਡਾ: ਸੁਸ਼ੀਲ ਜੈਨ

Web Admin

Web Admin

5 Dariya News

ਮੋਗਾ , 31 Aug 2018

Last updated on: Aug 31, 2018, 00:00 IST

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਮਨੀਸ਼ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ 'ਤੇ ਡਰਾਈ ਡੇ ਮੌਕੇ ਵੱਖ-ਵੱਖ ਸਕੂਲਾਂ ਵਿੱਚ ਡੇਗੂ ਲਾਰਵਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਨਰੇਸ਼ ਕੁਮਾਰ, ਹੈਲਥ ਸੁਪਰਵਾਈਜ਼ਰ ਬਲਵਿੰਦਰ ਕੁਮਾਰ, ਸੈਨੇਟਰੀ ਇੰਸਪੈਕਟਰ ਪਲਵਿੰਦਰ ਸ਼ਰਮਾ, ਇੰਸੈਕਟ ਕੁਲੈਕਟਰ ਵਪਿੰਦਰ ਸਿੰਘ, ਨਗਰ ਨਿਗਮ ਤੋਂ ਸੈਨੇਟਰੀ ਇੰਸਪੈਕਟਰ ਅਰਜਨ ਸਿੰਘ ਅਤੇ ਬਰੀਡ ਚੈਕਰਾਂ ਦੀ ਟੀਮ ਦੇ ਮੈਬਰ ਵੀ ਮੌਜੂਦ ਸਨ। ਇਸ ਸਮੁੱਚੀ ਟੀਮ ਵੱਲੋ ਆਰ.ਕੇ.ਐਸ. ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ, ਐਲੀਮੈਟਰੀ ਸਕੂਲ ਗੁਰੂ ਰਾਮਦਾਸ ਨਗਰ ਅਤੇ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਚੈਕਿੰਗ ਕੀਤੀ ਗਈ ਅਤੇ ਸਕੂਲਾਂ ਵਿੱਚ ਡੇਗੂ, ਚਿਕਨਗੁਨੀਆ ਬਿਮਾਰੀਆਂ ਬਾਰੇ ਜਾਗਰੂਕ ਕਰਦੀਆਂ ਫਲੈਕਸਾਂ ਵੀ ਲਗਾਈਆਂ ਗਈਆਂ। 

ਮਹਿੰਦਰ ਪਾਲ ਲੂੰਬਾ ਹੈਲਥ ਸੁਪਰਵਾਈਜ਼ਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਤਹਿਤ ਲੋਕਾਂ ਨੂੰ ਡੇਗੂ, ਮਲੇਰੀਆ ਅਤੇ ਹੋਰ ਬੀਮਾਰੀਆਂ ਤੋਂ ਬਚਾਉਣ ਲਈ ਮੱਛਰਾਂ ਦੇ ਬਰੀਡਿੰਗ ਪੁਆਇੰਟ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਡੇਗੂ, ਚਿਕਨਗੁਨੀਆ ਅਤੇ ਮਲੇਰੀਆ ਬਿਮਾਰੀਆਂ ਦੇ ਲੱਛਣ ਅਤੇ ਬਚਾਅ ਲਈ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਏਡੀਜ਼ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਵਿਦਿਆਰਥੀਆਂ ਨੂੰ ਪੂਰੀ ਬਾਜੂ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਲੇ-ਦੁਆਲੇ ਦੀ ਸਫ਼ਾਈ ਅਤੇ ਪਾਣੀ ਖੜ੍ਹਾ ਨਾ ਰੱਖਣ ਬਾਰੇ ਵੀ ਪ੍ਰੇਰਿਤ ਕੀਤਾ। ਟੀਮ ਮੈਬਰਾਂ ਵੱਲੋ ਸਕੂਲਾਂ ਵਿੱਚ ਖੜ੍ਹੇ ਪਾਣੀ ਵਾਲੀਆਂ ਥਾਵਾਂ ਦੀ ਸਾਫ਼-ਸਫਾਈ ਵੀ ਕਰਵਾਈ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਮਿਸ਼ਨ ਤਹਿਤ ਲੋਕਾਂ ਨੂੰ ਡੇਗੂ ਅਤੇ ਮਲੇਰੀਆ ਬਿਮਾਰੀਆਂ ਤੋ ਬਚਾਅ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

 

Tags: Tandarust Punjab , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD