Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਨਾਂ ਲੋੜੀਂਦੇ ਇੰਤਜ਼ਾਮਾਂ ਤੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਈਆਂ : ਅਕਾਲੀ ਦਲ

ਕਿਹਾ ਕਿ ਐਸਸੀ/ਬੀਸੀ ਉਮੀਦਵਾਰਾਂ ਲਈ ਸਰਟੀਫਿਕੇਟ ਲੈਣਾ ਮੁਹਾਲ ਹੋਇਆ

Web Admin

Web Admin

5 Dariya News

ਚੰਡੀਗੜ੍ਹ , 03 Sep 2018

Last updated on: Sep 03, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗਾਂ ਲਈ ਰਾਖਵੀਆਂ ਸੀਟਾਂ ਵਾਸਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਲੋੜੀਂਦੇ ਜਾਤੀ ਸਰਟੀਫਿਕੇਟ 12 ਘੰਟੇ ਦੇ ਅੰਦਰ ਜਾਰੀ ਕਰ ਦਿੱਤੇ ਜਾਣ ਤਾਂ ਕਿ ਕੋਈ ਵੀ ਉਮੀਦਵਾਰ ਆਪਣੇ ਚੋਣ ਲੜਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਕਮਿਸ਼ਨ ਨੂੰ ਲਿਖੀ ਇੱਕ ਚਿੱਠੀ ਵਿਚ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਚੋਣਾਂ ਦਾ ਐਲਾਨ 29 ਅਗਸਤ ਨੂੰ ਦੁਪਹਿਰ ਤੋਂ ਬਾਅਦ ਕੀਤਾ ਗਿਆ ਸੀ ਅਤੇ ਇਸ ਦੀ ਸੂਚਨਾ ਅਗਲੇ ਦਿਨ ਸਿਰਫ ਅਖ਼ਬਾਰਾਂ ਹੀ ਦਿੱਤੀ ਗਈ ਸੀ। ਉਸ ਦਿਨ ਤੋਂ ਸੂਬੇ ਦੇ ਸਰਕਾਰੀ ਦਫ਼ਤਰ ਛੁੱਟੀਆਂ ਕਰਕੇ ਲਗਾਤਾਰ ਬੰਦ ਹਨ, ਜੋ ਕਿ ਕੱਲ੍ਹ 4 ਸਤੰਬਰ ਨੂੰ  ਖੁੱਲ੍ਹਣਗੇ, ਜਦੋਂ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ। ਇਸ ਤਰ੍ਹਾਂ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫਿਕੇਟ ਹਾਸਿਲ ਕਰਨ ਲਈ ਕੋਈ ਸਮਾਂ ਨਹੀਂ ਮਿਲਿਆ ਹੈ। ਡਾਕਟਰ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਰੇਟ ਤੋਂ ਲੈ ਕੇ ਕਾਨੂੰਗੋ ਅਤੇ ਪਟਵਾਰੀਆਂ ਤਕ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਇਹ ਸਰਟੀਫਿਕੇਟ ਬਿਨਾਂ ਕਿਸੇ ਦੇਰੀ ਦੇ ਸਾਰੇ ਉਮੀਦਵਾਰਾਂ ਨੂੰ 12 ਘੰਟੇ ਦੇ ਅੰਦਰ ਜਾਰੀ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਸੰਭਵ ਨਹੀਂ ਹੈ ਤਾਂ ਉਮੀਦਵਾਰਾਂ ਤੋਂ ਇੱਕ ਹਲਫੀਆ ਬਿਆਨ ਲੈ ਕੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਦਖ਼ਲ ਕਰਵਾਏ ਜਾਣ ਤਾਂ ਕਿ ਉਹ ਜਾਤੀ ਸਰਟੀਫਿਕੇਟ ਬਾਅਦ ਵਿਚ ਜਮ੍ਹਾਂ ਕਰਵਾ ਸਕਣ।

ਸਰਕਾਰ ਦੀ ਅਜਿਹੀ ਲਾਪਰਵਾਹੀ ਉੱਤੇ ਹੈਰਾਨਗੀ ਜ਼ਾਹਿਰ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਨੇ ਚੋਣਾਂ ਵਾਸਤੇ ਐਸਸੀ/ਬੀਸੀ ਲਈ ਰਾਂਖਵੀਆਂ ਸੀਟਾਂ ਬਾਰੇ ਜਾਣਕਾਰੀ ਵੀ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਜਾਰੀ ਕੀਤੀ ਸੀ।  ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਅਜੇ ਤੀਕ ਉਪਲੱਬਧ ਨਹੀਂ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਕੋਈ ਵੀ ਉਮੀਦਵਾਰ ਵੋਟਰ ਸੂਚੀ ਉੱਤੇ ਆਪਣਾ ਨਾਂ ਚੈਕ ਕੀਤੇ ਬਿਨਾਂ ਕਿਵੇਂ ਨਾਮਜ਼ਦਗੀ ਕਾਗਜ਼ ਦਖ਼ਲ ਕਰ ਸਕਦਾ ਹੈ? ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਕਾਹਲੀ ਵਿਚ ਕੀਤੀ ਅਜਿਹੀ ਕਾਰਵਾਈ ਵਿਰੋਧੀ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫਕੇਟ ਨਾ ਦੇ ਕੇ ਚੋਣ ਮੈਦਾਨ ਵਿਚੋਂ ਬਾਹਰ ਰੱਖਣ ਦੀ ਇੱਕ ਚਾਲ ਹੈ। ਚੋਣ ਕਮਿਸ਼ਨ ਸੱਤਾਧਾਰੀ ਪਾਰਟੀ ਦੀ ਇਸ ਘਿਣਾਉੁਣੀ ਖੇਡ ਵਿਚ ਮਜਬੂਰਨ ਭਾਗੀਦਾਰ ਬਣ ਗਿਆ ਹੈ। ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਆਪ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਦਾ ਅਕਸ ਖਰਾਬ ਕਰਨ ਲਈ ਵਿਧਾਨ ਸਭਾ ਵਿਚ ਕੀਤੇ ਡਰਾਮੇ ਤੋਂ ਅਗਲੇ ਹੀ ਦਿਨ ਇਹਨਾਂ ਚੋਣਾਂ ਦੇ ਐਲਾਨ ਕਰਨ ਦੀ ਕਾਰਵਾਈ ਨਾਲ ਅਜਿਹੇ ਸ਼ੱਕ ਹੋਰ ਵੀ ਡੂੰਘੇ ਹੋ ਜਾਂਦੇ ਹਨ। ਡਾਕਟਰ ਚੀਮਾ ਨੇ ਇਹ ਵੀ ਗਿਲਾ ਜ਼ਾਹਿਰ ਕੀਤਾ ਕਿ ਚੋਣ ਕਮਿਸ਼ਨ ਨੇ ਰਵਾਇਤ ਅਨੁਸਾਰ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਚੋਣਾਂ ਦਾ ਐਲਾਨ ਕਰਨ ਦੀ ਪਿਰਤ ਨੂੰ ਵੀ ਤੋੜਿਆ ਹੈ। ਕਮਿਸ਼ਨ ਨੇ ਚੋਣ ਪ੍ਰਬੰਧਾਂ ਬਾਰੇ ਸਿਰਫ ਸੱਤਾਧਾਰੀ ਪਾਰਟੀ ਅਤੇ ਪ੍ਰਸਾਸ਼ਨ ਵੱਲੋਂ ਦਿੱਤੀਆਂ ਰਿਪੋਰਟਾਂ ਨੂੰ ਸੱਚ ਮੰਨਦਿਆਂ ਹੀ ਚੋਣਾਂ ਦਾ ਐਲਾਨ ਕਰ ਦਿੱਤਾ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD