Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਾਂਗਰਸ ਪਾਰਟੀ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਲਈ ਵਚਨਬੱਧ : ਸਾਧੂ ਸਿੰਘ ਧਰਮਸੋਤ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣਾਂ ਵਿਚ ਕਾਂਗਰਸ ਪਾਰਟੀ ਹੁੰਝਾ ਫੇਰ ਜਿੱਤ ਹਾਸਿਲ ਕਰੇਗੀ : ਬਲਵੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Sep 2018

Last updated on: Sep 04, 2018, 00:00 IST

ਸ੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ । ਜਦੋਂ  ਗੁਰਮੀਤ ਸਿੰਘ ਬੜੀ, ਕੁਲਵਿੰਦਰ ਸਿੰਘ ਬੜੀ  ਅਤੇ ਬਲਵਿੰਦਰ ਸਿੰਘ ਬਾਕਰਪੁਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਇੰਚਾਰਜ ਅਤੇ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਸਵਾਗਤ  ਕੀਤਾ ਗਿਆ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਇੰਚਾਰਜ ਸ. ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ  ਪਾਰਟੀ ਦੇ ਜ਼ਿਲ੍ਹੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ । ਜਿਸ ਵਿਚ ਵਿਸ਼ੇਸ਼ ਤੌਰ ਤੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ, ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਸੀਨੀਅਰ ਕਾਂਗਰਸੀ ਆਗੂ ਸੀ੍ਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਹੋਰ ਅਹੁਦੇਦਾਰ ਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ।  ਸ. ਸਾਧੂ ਸਿੰਘ ਧਰਮਸੋਤ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿਚ ਆਪਣੇ ਪਾਰਟੀ ਦੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਇਸ ਮੌਕੇ ਸ੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀ ਲੈਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿਚ ਹੁਣ ਵਜੂਦ ਖਤਮ ਹੋ ਚੁੱਕਾ ਹੈ ਕਿਉਂਕਿ ਸ੍ਰੋਮਣੀ ਅਕਾਲੀ ਦਲ ਵਲੋਂ ਬਰਗਾੜੀ ਅਤੇ ਬਹਿਬਲ ਕਲਾਂ 'ਚ ਵਾਪਰੀਆਂ ਘਟਨਾਵਾਂ ਦਾ ਚਿਹਰਾ ਨਕਾਬ ਹੋ ਚੁੱਕਾ ਹੈ ਅਤੇ ਲੋਕ ਹੁਣ ਉਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਧਰਮ ਦੇ ਨਾਂਅ ਤੇ  ਆਪਣੀ ਕੁਰਸੀ ਦੀ ਖਾਤਰ ਪੰਜਾਬ ਦੀ ਜਨਤਾ ਨੂੰ ਗੁਮਰਾਹ ਕੀਤਾ ਹੈ। ਜਦਕਿ ਪੰਜਾਬ ਦੇ ਲੋਕਾਂ ਦੇ ਭਲੇ ਦੀ ਬਜਾਏ ਉਨ੍ਹਾਂ ਆਪਣੇ ਹਿੱਤਾਂ ਦੀ ਖਾਤਰ ਪੰਜਾਬ ਨੂੰ ਕਰਜਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। 

ਸ. ਧਰਮਸੋਤ ਨੇ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਲਈ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਭਲਕੇ 05 ਸਤੰਬਰ ਨੂੰ  ਕਰ  ਦਿੱਤਾ ਜਾਵੇਗਾ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣਾਂ ਵਿਚ ਹੁੰਝਾ ਫੇਰ ਜਿੱਤ ਹਾਸਿਲ ਕਰੇਗੀ ਅਤੇ ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਮੁਕੰਮਲ ਸਫਾਇਆ ਹੋ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿਚ ਹੁੰਝਾ ਫੇਰ ਜਿੱਤ ਹਾਸਿਲ ਕਰਨ ਲਈ ਸਾਰੇ ਇੱਕ ਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਇਸ ਮੌਕੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਵਿਚ ਪੰਜਾਬ ਦਾ ਵੱਡਾ ਨੁਕਸਾਨ ਕੀਤਾ ਹੈ। ਅੱਜ ਲੋਕ ਬੁਨਿਆਦੀ ਸਹੂਲਤਾਂ ਲਈ ਵੀ ਤਰਸ ਰਹੇ ਹਨ ਅਤੇ ਪੰਜਾਬ ਦਾ ਹਰ ਵਰਗ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਖਫਾ ਹੈ ਅਤੇ ਲੋਕਾਂ ਦੇ ਮਨਾਂ ਵਿਚ ਵੀ ਗੁੱਸੇ ਦੀ ਲਹਿਰ ਹੈ। ਲੋਕ ਸ੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਆਪਣੇ ਪਿੰਡਾਂ ਵਿਚ ਵੀ ਵੜ੍ਹਨ ਨਹੀਂ ਦੇ ਰਹੇ ਅਤੇ ਉਨ੍ਹਾਂ ਦਾ ਜਮ ਕੇ ਵਿਰੋਧ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਭਗਤ ਸਿੰਘ ਮੌਲੀ ਬੈਦਵਾਣ, ਚੌਧਰੀ ਰਿਸ਼ੀਪਾਲ ਸਨੇਟਾ, ਹਰਭਜਨ ਸਿੰਘ ਰਾਏਪੁਰ ਕਲਾਂ, ਸ਼ੇਰ ਸਿੰਘ ਦੈੜੀ, ਜਗਰੂਪ ਸਿੰਘ ਢੋਲ, ਜੀ.ਐਸ. ਰਿਆੜ, ਮਨਜੀਤ ਸਿੰਘ ਤੰਗੋਰੀ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਛੱਜਾ ਸਿੰਘ ਸਰਪੰਚ ਕੁਰੜੀ, ਗੁਰਮੇਲ ਸਿੰਘ ਚਾਓ ਮਾਜਰਾ, ਦਵਿੰਦਰ ਸਿੰਘ ਕੁਰੜਾ, ਜਗਤਾਰ ਸਿੰਘ ਬਾਕਰਪੁਰ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਣਜੀਤ ਸਿੰਘ ਗਿੱਲ ਜਗਤਪੁਰਾ, ਗੁਰਵਿੰਦਰ ਸਿੰਘ ਬੜੀ, ਦਵਿੰਦਰ ਸਿੰਘ ਬਾਕਰਪੁਰ, ਹਰੀ ਸਿੰਘ ਬਾਕਰਪੁਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਅਜਮੇਰ ਸਿੰਘ ਦਾਉਂ, ਦਲਜੀਤ ਸਿੰਘ ਸਰਪੰਚ ਮਨਾਣਾਂ, ਬਲਜੀਤ ਸਿੰਘ ਠਸਕਾ, ਮਨਫੂਲ ਸਿੰਘ ਬੜੀ, ਫਕੀਰ ਸਿੰਘ ਮੋਟੇਮਾਜਰਾ, ਰਣਧੀਰ ਸਿੰਘ ਚਾਓ ਮਾਜਰਾ, ਅਜਮੇਰ ਸਿੰਘ ਦਾਉਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜਰ ਸਨ । 

 

Tags: Sadhu Singh Dharamsot , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD