Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭਰਤਇੰਦਰ ਸਿੰਘ ਚਹਿਲ ਨੇ ਕੀਤੀ ਪੰਜਾਬ ਦੀ ਖੁਸ਼ਹਾਲੀ ਦੀ ਅਰਦਾਸ

ਸ੍ਰੀਮਦ ਭਗਵਦ ਗੀਤਾ ਵਿੱਚ ਅੰਕਿਤ ਭਗਵਾਨ ਕ੍ਰਿਸ਼ਨ ਦੇ ਫ਼ਲਸਫ਼ੇ ਨੂੰ ਅਜੋਕੇ ਸਮੇਂ ਵਿੱਚ ਸਮਝਣ ਦੀ ਜ਼ਰੂਰਤ - ਭਰਤਇੰਦਰ ਸਿੰਘ ਚਾਹਲ

Web Admin

Web Admin

5 Dariya News

ਪਟਿਆਲਾ , 04 Sep 2018

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਸ਼ਿਵ ਮੰਦਰ ਨੇੜੇ ਸੇਰਾਂ ਵਾਲਾ ਗੇਟ ਵਿਖੇ ਮੱਥਾ ਟੇਕਿਆ ਅਤੇ ਉਨ੍ਹਾਂ ਇਸ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਭਗਵਾਨ ਸ਼੍ਰੀ ਕਿਸ਼ਨ ਸਚਾਈ ਦੇ ਪ੍ਰਤੀਕ ਸਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਰਸਤੇ 'ਤੇ ਚੱਲਣਾ ਚਾਹੀਦਾ ਹੈ। ਭਰਤਇੰਦਰ ਸਿੰਘ ਚਾਹਲ ਨੇ ਕਿਹਾ ਕਿ ਸਾਨੂੰ ਸ੍ਰੀਮਦ ਭਗਵਦ ਗੀਤਾ ਵਿੱਚ ਅੰਕਿਤ ਭਗਵਾਨ ਕ੍ਰਿਸ਼ਨ ਦੇ ਫਲਫਸੇ ਨੂੰ ਅਜੋਕੇ ਸਮੇਂ ਵਿੱਚ ਸਮਝਣ ਦੀ ਜ਼ਰੂਰਤ ਹੈ ਜਿਨ੍ਹਾਂ ਸਾਨੂੰ ਹਰ ਸਥਿਤੀ ਵਿੱਚ ਸਾਕਾਰਤਮਕ ਸੋਚ ਨੂੰ ਅਪਨਾਉਣ ਦਾ ਸੁਨੇਹਾ ਦਿੱਤਾ ਅਤੇ ਆਪਣੇ ਜੀਵਨ ਵਿੱਚ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਵੱਲੋਂ ਦਿੱਤੇ ਉਪਦੇਸ਼ ਅੱਜ ਵੀ ਸਾਡਾ ਮਾਰਗ ਦਰਸ਼ਨ ਕਰ ਰਹੇ ਹਨ ਅਤੇ ਸਾਨੂੰ ਸਹੀ ਰਸਤਾ ਅਪਨਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਇਸ ਮੌਕੇ ਸਾਰੇ ਲੋਕਾਂ ਨੂੰ ਇਸ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ। ਇਸ ਮੌਕੇ ਸ. ਬਿੱਕਰਮਜੀਤਇੰਦਰ ਸਿੰਘ ਚਾਹਲ, ਸਾਬਕਾ ਕੌਸਲਰ ਸ਼੍ਰੀ ਨਰਿੰਦਰ ਪਾਲ ਲਾਲੀ, ਸੀਨੀਅਰ ਐਡਵੋਕੇਟ ਸ਼੍ਰੀ ਹਰਿੰਦਰਪਾਲ ਸਿੰਘ ਵਰਮਾ, ਅਨਿਲ ਕੁਮਾਰ ਅਤੇ ਜਗਜੀਤ ਸਿੰਘ ਸੱਗੂ ਸਮੇਤ ਵੱਡੀ ਗਿਣਤੀ ਵਿੱਚ ਸਰਧਾਲੂ ਮੌਜ਼ੂਦ ਸਨ।

 

Tags: Bharat Inder Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD