Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸਿੰਗਾਪੁਰ ਦੀਆਂ ਸਿਰਮੌਰ ਕੰਪਨੀਆਂ ਨੇ ਪੰਜਾਬ ਵਿੱਚ ਕਰੋੜਾਂ ਦਾ ਨਿਵੇਸ਼ ਕਰਨ ਵਿੱਚ ਦਿਲਚਸਪੀ ਪ੍ਰਗਟਾਈ

5 Dariya News

ਸਿੰਗਾਪੁਰ , 04 Sep 2018

ਸਿੰਗਾਪੁਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਸਿਰਮੌਰ ਕੰਪਨੀਆਂ ਵੱਲੋਂ ਪੰਜਾਬ ਵਿੱਚ ਗੈਸ, ਢਾਂਚਾ, ਸਮਾਰਟ ਸਿਟੀ ਅਤੇ ਹੋਰ ਵਿਕਸਸ਼ੀਲ ਪ੍ਰੋਜੈਕਟਾਂ ਵਿੱਚ ਅਰਬਾਂ ਦਾ ਨਿਵੇਸ਼ ਕਰਨ ਲਈ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਗਿਆ ਹੈ।ਇਨ੍ਹਾਂ ਨਾਮਵਰ ਤੇ ਸਥਾਪਿਤ ਕੰਪਨੀਆਂ ਵੱਲੋਂ ਇਹ ਪ੍ਰਗਟਾਵਾ ਬੀਤੇ ਦਿਨ ਹੋਏ ਸੀਆਈਆਈ ਨਾਰਥ ਦੇ ਪਹਿਲੇ ਵਿਦੇਸ਼ੀ ਸਮਾਰੋਹ ਦੌਰਾਨ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੀਆਈਆਈ ਨਾਰਥ-2018  ਨਾਮਕ ਇਸ ਸਮਾਰੋਹ ਵਿੱਚ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ  ਦੀ ਅਗਵਾਈ ਵਾਲੇ ਵਫਦ ਵਿੱਚ ਲੋਕ ਨਿਰਮਾਣ ਤੇ ਆਈ.ਟੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਇਨਵੈਸਟ ਪੰਜਾਬ ਦੀਆਂ ਟੀਮਾਂ ਵੱਲੋਂ ਕਈ ਵੱਡੀਆਂ ਕੰਪਨੀਆਂ ਨਾਲ ਬੀ2ਜੀ ਮੀਟਿੰਗਾਂ ਕੀਤੀਆਂ ਗਈਆਂ। ਇਹ ਸਮਾਰੋਹ ਸਿੰਗਾਪੁਰ ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ ਅਤੇ ਕੰਫੈਡ੍ਰੇਸ਼ਨ ਆਫ ਇੰਡੀਅਨ ਇੰਡਸਟਰੀਜ਼( ਸੀਆਈਆਈ) ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਅਸੈਂਡਸ ਸਿੰਗਬ੍ਰਿਜ ਅਤੇ ਚੈਨਗੀ ਵਰਗੀਆਂ ਕੰਪਨੀਆਂ ਵੱਲੋਂ ਲੁਧਿਆਣਾ ਵਿਖੇ ਇੱਕ ਨਵਾਂ ਹਵਾਈ ਅੱਡਾ ਬਨਾਉਣ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਦਿਲਚਸਪੀ ਪ੍ਰਗਟਾਈ ਗਈ । ਇਸੇ ਤਰ੍ਹਾਂ ਏਰੋਟ੍ਰੋਪੋਲਿਸ ਵੱਲੋਂ ਲੁਧਿਆਣਾ ਤੇ ਮੋਹਾਲੀ ਲਈ ਸਿਟੀ  ਡਿਵੈਲਪਮੈਂਟ ਅਤੇ ਸਮੁੱਚੇ ਸੂਬੇ ਵਿੱਚ ਕਨਵੈਸ਼ਨ ਸੈਂਟਰ ਬਨਾਉਣ ਦਾ ਪ੍ਰਸਤਾਵ ਹੈ।ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਰਜੇ ਨਿਵੇਸ਼ ਲਈ ਲਾਹੇਵੰਦ ਤੇ ਸੰਭਾਵਨਾ ਨਾਲ ਭਰਪੂਰ ਮਾਹੌਲ ਵੱਲ ਆਕਰਸ਼ਤ ਹੁੰਦਿਆਂ ਰੀਅਲ ਅਸਟੇਟ ਦੀ ਮਸ਼ਹੂਰ ਕੰਪਨੀ ਜੇ.ਐਮ.ਟੀ ਗਰੁੱਪ ਵੱਲੋਂ 100 ਕਰੋੜ ਅਤੇ ਉਦਯੋਗਕ ਗੈਸਾਂ ਵਿੱਚ ਮਸ਼ਹੂਰ ਕੰਪਨੀ ਲਿੰਡੇ ਏਜੀ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ 200 ਕਰੋੜ ਦਾ ਪਲਾਂਟ ਲਾਉਣ ਦਾ ਐਲਾਨ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਵਫਦ ਫਾਈਨਟੈੱਕ ਅਤੇ ਹੋਰ ਵਿੱਤੀ ਕੰਪਨੀਆਂ ਨੂੰ ਵੀ ਮਿਲਿਆ ਜਿੰਨਾਂ ਵੱਲੋਂ  ਵੀ ਸਮਾਰਟ ਸਿਟੀ, ਐਸਐਮਈ ਡਿਜੀਟਾਈਜ਼ੇਸ਼ਨ ਆਦਿ ਵਿੱਚ ਪੈਸਾ ਲਾਉਣ ਦੀ ਗੱਲ ਆਖੀ ਗਈ।

ਇਨਵੈਸਟ ਨਾਰਥ ਇਕ ਸਾਲਾਨਾ ਸਮਾਰੋਹ ਹੈ ਜੋ ਸੀਆਈਆਈ ਵੱਲੋਂ ਉੱਤਰੀ ਇਲਾਕਿਆਂ ਵਿੱਚ ਨਿਵੇਸ਼ ਨੂੰ ਪ੍ਰਫੁੱਲਿਤ ਕਰਨ ਦੇ ਨਾਲ ਕਰਵਾਇਆ ਜਾਂਦਾ ਹੈ।ਪੰਜਾਬ ਦੇ ਵਫਦ ਵਿੱਚ ਨਿਵੇਸ਼ ਅਤੇ ਪ੍ਰੋਮੋਸ਼ਨ ਦੇ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ, ਉਦਯੋਗਪਤੀ ਰਜਿੰਦਰ ਗੁਪਤਾ, ਕਮਲ ਓਸਵਾਲ, ਸੰਜੀਵ ਅਰੋੜਾ, ਆਰਐਸ ਸੱਚਦੇਵਾ, ਕਰਨ ਗਿਲਹੋਤਰਾ ,ਪੰਕਜ ਮੰਜਾਲ ,ਉਪਕਾਰ ਅਹੂਜਾ,ਭਵਦੀਪ ਸਰਦਾਨਾ ਵਿਸ਼ੇਸ਼ ਤੌਰ 'ਤੇ ਹਾਜਰ ਸਨ।ਵਫਦ ਵੱਲੋਂ ਸਿੰਗਾਪੁਰ ਦੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨਾਲ  ਕਈ ਮੀਟਿਗਾਂ ਕੀਤੀਆਂ ਗਈਆਂ ਅਤੇ ਸਾਂਝੇ ਉੱਦਮਾਂ ਬਾਰੇ ਚਰਚਾ ਕੀਤੀ ਗਈ। ਵਫਦ ਵੱਲੋਂ ਸਿੰਗਾਪੁਰ ਦੇ ਵਿਦੇਸ਼ ਮੰਤਰੀ ਡਾ. ਵਿਵੀਅਨ ਬਾਲਾ ਕ੍ਰਿਸ਼ਨਨ , ਉਚੇਰੀ ਸਿੱਖਿਆ ਅਤੇ ਹੁਨਰ ਬਾਰੇ ਮੰਤਰੀ ਔਂਗ ਯੇ ਕੁੰਗ, ਸੰਚਾਰ ਮੰਤਰੀ ,ਮਨਿਸਟਰ-ਇਨ-ਇੰਚਾਰਜ ਫਾਰ ਟ੍ਰੇਡ ਰਿਲੇਸ਼ਨਜ਼ ਸੀ੍ਰ ਐਸ ਇਸਵਰਨ ਅਤੇ ਆਈਟੀਈ ਕਾਲਜ ਦੇ ਪ੍ਰਿੰਸੀਪਲ ਡਾ.ਆਂਗ ਕਿਆਂਮ ਵੀ ਨਾਲ ਮੁਲਾਕਾਤ ਕੀਤੀ ਗਈ।ਸਵੇਰ ਦੇ ਸਮੇਂ ਹੋਏ ਉਦਘਾਟਨੀ ਸੈਸ਼ਨ ਤੋਂ ਬਾਅਦ ਪੰਜਾਬ ਵੱਲੋਂ ਸਟੇਟ ਸੈਸ਼ਨ ਕੀਤਾ ਗਿਆ ਜਿਸ ਦੌਰਾਨ ਇਨਵੈਸਟ ਪੰਜਾਬ ਦੇ ਸੀਈਓ ਵੱਲੋਂ ਪੇਸ਼ਕਾਰੀ ਦਿੱਤੀ ਗਈ ਅਤੇ ਰਜਿੰਦਰ ਗੁਪਤਾ ਅਤੇ ਸਿੰਗਾਪੁਰ ਆਧਾਰਿਤ ਨਿਵੇਸ਼ਕ ਅਤਿਨ ਕੁਕਰੇਜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਕਰਨ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ।

ਇਸ ਮੌਕੇ ਸ੍ਰੀ ਸਿੰਗਲਾ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਨਿਵੇਸ਼ਕਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਹਰ ਸਹਿਯੋਗ ਮਿਲੇਗਾ।

 

Tags: Manpreet Singh Badal , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD