Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੇਂਦਰ ਰਾਜਸਥਾਨ-ਸਰਹੰਦ ਫੀਡਰ ਦੇ ਰੀਲਾਈਨਿੰਗ ਪ੍ਰਾਜੈਕਟਾਂ ਲਈ ਜਲਦ ਪ੍ਰਵਾਨਗੀ ਦੇਵੇ-ਕੈਪਟਨ ਅਮਰਿੰਦਰ ਸਿੰਘ

5 Dariya News

ਨਵੀਂ ਦਿੱਲੀ , 04 Sep 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ 1976 ਕਰੋੜ ਰੁਪਏ ਦੀ ਲਾਗਤ ਵਾਲੇ ਰਾਜਸਥਾਨ ਅਤੇ ਸਰਹਿੰਦ ਫੀਡਰ ਪ੍ਰਾਜੈਕਟਾਂ ਦੀ ਰੀਲਾਇਨਿੰਗ ਨੂੰ ਜਲਦ ਤੋਂ ਜਲਦ ਪ੍ਰਵਾਨਗੀ ਦੇਵੇ।ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਨੂੰ ਦੱਸਿਆ ਗਿਆ ਕਿ ਰਾਜਸਥਾਨ ਫੀਡਰ ਦੀ ਰੀਲਾਇਨਿੰਗ ਦੇ ਪੰਜਾਬ ਵਿਚਲੇ ਹਿੱਸੇ ਅਤੇ ਸਰਹੰਦ ਫੀਡਰ ਦੀ ਰੀਲਾਇਨਿੰਗ ਦੇ ਪ੍ਰਸਤਾਵਾਂ ਨੂੰ ਕੇਂਦਰ ਨੂੰ ਕੇਂਦਰੀ ਜਲ ਕਮਿਸ਼ਨ ਵੱਲੋਂ 2009 ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਸੀ ਅਤੇ ਇਹ ਦੋਵੇਂ ਪ੍ਰਾਜੈਕਟ ਲਾਗਤ ਪੱਖੋਂ ਕ੍ਰਮਵਾਰ 952.100 ਕਰੋੜ ਰੁਪਏ ਅਤੇ 489.165 ਕਰੋੜ ਰੁਪਏ ਦੇ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਵੱਖ-ਵੱਖ ਕਾਰਨਾਂ ਕਰਕੇ ਸ਼ੁਰੂ ਨਹੀਂ ਹੋ ਸਕਿਆ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਸੂਬਾ ਸਰਕਾਰ ਕੰਮ ਦੇ ਟੈਂਡਰ ਜਾਰੀ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਉੰਜੋ ਇਹ ਪ੍ਰਾਜੈਕਟ ਕੇਂਦਰ ਦੀ 99 ਤਰਜ਼ੀਹੀ ਪ੍ਰਾਜੈਕਟਾਂ ਦੀ ਸੂਚੀ ਵਿੱਚ ਸ਼ੁਮਾਰ ਨਹੀਂ ਸਨ, ਇਸ ਲਈ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਨੂੰ ਵੀ ਤਰਜ਼ੀਹੀ ਸੂਚੀ ਵਿੱਚ ਸ਼ਾਮਿਲ ਕਰਨ ਲਈ ਕੇਂਦਰ ਦੀ ਪ੍ਰਵਾਨਗੀ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਜੈਕਟਾਂ ਦੀ ਸੋਧੀ ਲਾਗਤ ਜੋ ਕਿ ਰਾਜਸਥਾਨ ਫੀਡਰ ਲਈ 1305.267 ਕਰੋੜ ਰੁਪਏ ਅਤੇ ਸਰਹੰਦ ਫੀਡਰ ਲਈ 671.478 ਕਰੋੜ ਰੁਪਏ ਹੈ, ਨੂੰ ਕੇਂਦਰ ਦੇ ਜਲ ਸਰੋਤ ਮੰਤਰਾਲੇ ਵੱਲੋਂ 6 ਅਪ੍ਰੈਲ 2016 ਨੂੰ ਮੰਨਜ਼ੂਰੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਫੰਡਾਂ ਦੀ ਹਿੱਸੇਦਾਰੀ ਸਬੰਧੀ ਵਚਨਬੱਧਤਾ ਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਸਨ ਅਤੇ ਹੁਣ ਕੇਵਲ ਕੇਂਦਰੀ ਪ੍ਰਵਾਨਗੀ ਦੀ ਉਡੀਕ ਹੈ।ਮੁੱਖ ਮੰਤਰੀ ਵੱਲੋਂ ਸ੍ਰੀ ਗਡਕਰੀ ਨੂੰ ਦੱਸਿਆ ਗਿਆ ਕਿ ਰਾਜਸਥਾਨ ਸਰਕਾਰ ਵੱਲੋਂ ਵੀ ਇਨ੍ਹਾਂ ਪ੍ਰਾਜੈਕਟਾਂ ਵਿੱਚ ਫੰਡਾਂ ਦਾ ਹਿੱਸਾ ਪਾਉਣ ਸਬੰਧੀ ਪ੍ਰਤੀਬੱਧਤਾ ਦਾ ਇਜ਼ਹਾਰ ਕੀਤਾ ਜਾ ਚੁੱਕਿਆ ਹੈ। ਕੇਂਦਰ ਵੱਲੋਂ ਇਨ੍ਹਾਂ ਪ੍ਰਾਜੈਕਟਾਂ ਦੀ ਜਲਦੀ ਪ੍ਰਵਾਨਗੀ ਦੀ ਤਵੱਕੋ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਆਉੰਦੇ ਤਿੰਨ ਸਾਲਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਮ ਲਈ ਕੇਵਲ ਸਾਲ ਵਿੱਚ 70 ਦਿਨ ਉਪਲਬਧ ਹੁੰਦੇ ਹਨ ਕਿਉਂਜੋ  ਨਹਿਰੀ ਪ੍ਰਾਜੈਕਟਾਂ ਦੇ ਕੰਮ ਲਈ ਨਹਿਰ ਬੰਦੀ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਪੈਮਾਨੇ ਦੇ ਕੰਮ ਲਈ ਸਮਾਂ ਥੋੜਾ ਬਚਦਾ ਹੈ ਅਤੇ ਕਿਸੇ ਵੀ ਠੇਕੇਦਾਰ ਨੂੰ ਇਸ ਪੈਮਾਨੇ ਦਾ ਕੰਮ ਸ਼ੁਰੂ ਕਰਨ ਲਈ ਘੱਟੋ-ਘੱਟ ਛੇ ਮਹੀਨੇ ਚਾਹੀਦੇ ਹਨ, ਇਸ ਲਈ ਕੇਂਦਰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਵੇ ਕਿਉੰਜੋ ਪ੍ਰਵਾਨਗੀ ਵਿੱਚ ਦੇਰੀ  ਸਦਕਾ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਦੀ ਸ਼ੁਰੂਆਤ ਮਾਰਚ 2019 ਤੋਂ ਅੱਗੇ ਜਾ ਸਕਦੀ ਹੈ। ਪੰਜਾਬ ਅਤੇ ਰਾਜਸਥਾਨ ਸੂਬਿਆਂ ਲਈ ਇਨ੍ਹਾ ਪ੍ਰਾਜੈਕਟਾਂ ਨੂੰ ਸਾਹਰਗ ਵਾਂਗ ਦੱਸਦਿਆਂ ਮੁੱਖ ਮੰਤਰੀ ਵੱਲੋਂ ਵੱਖ-ਵੱਖ ਪੱਧਰਾਂ 'ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਵਾਨਗੀ ਲਈ ਨਿੱਜੀ ਦਖਲ ਦੀ ਬੇਨਤੀ  ਕੀਤੀ ਗਈ। ਸ੍ਰੀ ਗ਼ਡਕਰੀ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਜਲਦ ਪ੍ਰਵਾਨਗੀ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਰਗ ਸੂਬੇ ਲਈ ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਦੀ ਅਹਿਮੀਅਤ ਤੋਂ ਜਾਣੂੰ ਹਨ। 

 

Tags: Amarinder Singh , Nitin Gadkari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD