Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ, ਸਰਹੱਦੀ ਖੇਤਰ ਦੇ ਸੜਕੀ ਪ੍ਰਾਜੈਕਟਾਂ ਅਤੇ ਚੰਡੀਗੜ੍ਹ ਲਈ ਰਿੰਗ ਰੋਡ ਨੂੰ ਛੇਤੀ ਮਨਜ਼ੂਰੀ ਦੇਣ ਲਈ ਆਖਿਆ

5 Dariya News

ਨਵੀਂ ਦਿੱਲੀ , 04 Sep 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਪਾਸੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਇਸ ਐਕਸਪ੍ਰੈਸਵੇਅ ਦੀ ਸੇਧ ਨੂੰ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਦੇ ਸਲਾਹ-ਮਸ਼ਵਰੇ ਨਾਲ ਅੰਤਮ ਰੂਪ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੇਧ ਜੋ ਅਜੇ ਆਉਣ ਵਾਲੇ ਸਮੇਂ 'ਚ ਅਪਣਾਈ ਜਾਣੀ ਹੈ, ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸਿੱਧੀ ਦਿੱਲੀ ਵੈਸਟਰਨ ਪੈਰੀਫਿਰਲ ਐਕਸਪ੍ਰੈਸਵੇਅ ਜਾਂ ਦਿੱਲੀ ਵਿੱਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ਤੱਕ ਜਾਵੇਗੀ। ਇਹ ਮਾਰਗ ਅਹਿਮ ਧਾਰਮਿਕ ਤੇ ਆਰਥਿਕ ਕੇਂਦਰਾਂ ਜਿਵੇਂ ਕਿ ਡੇਰਾ ਬਾਬਾ ਨਾਨਕ, ਕਾਦੀਆਂ, ਅਟਾਰੀ ਬਾਰਡਰ, ਗੰਡੀਵਿੰਡ, ਤਰਨ ਤਾਰਨ, ਗੋਇੰਦਵਾਲ ਸਾਹਿਬ, ਮਖੂ, ਕਪੂਰਥਲਾ, ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਤਲਵੰਡੀ ਸਾਬੋ, ਪਟਿਆਲਾ ਅਤੇ ਮੂਨਕ ਆਦਿ ਥਾਵਾਂ ਨੂੰ ਜੋੜੇਗਾ।ਮੁੱਖ ਮੰਤਰੀ ਨੇ ਕੌਮੀ ਰਾਜਧਾਨੀ ਨਾਲ ਜੋੜਨ ਵਾਲੇ ਇਸ ਐਕਸਪ੍ਰੈਸਵੇਅ ਦਾ ਨਿਰਮਾਣ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਮਾਰਗ ਨਾਲ ਦੋ ਸਰਹੱਦੀ ਸੂਬਿਆਂ ਪੰਜਾਬ ਤੇ ਹਰਿਆਣਾ ਦੇ ਜੁੜਨ ਕਰਕੇ ਇਸ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਮੰਤਰਾਲੇ ਵੱਲੋਂ ਕੰਸਲਟੈਂਟ ਫਰਮ ਨੂੰ ਅੰਤਮ ਸੇਧ 'ਤੇ ਅਧਾਰਿਤ ਵਿਸਥਾਰਤ ਪ੍ਰਾਜੈਕਟ ਰਿਪੋਰਟ ਦੇ ਅੰਤਮ ਖਰੜੇ ਨੂੰ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ ਜਾਵੇ।

ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਸ੍ਰੀ ਹਰਗੋਬਿੰਦਪੁਰ-ਬਟਾਲਾ, ਫਤਹਿਗੜ੍ਹ ਚੂੜੀਆਂ-ਅਜਨਾਲਾ-ਚੌਂਗਾਵਾਂ-ਅਟਾਰੀ ਰੋਡ ਵਿੱਚ ਲੁਪਤ ਲਿੰਕ ਨੂੰ ਅਪਗ੍ਰੇਡ, ਮਜ਼ਬੂਤ ਅਤੇ ਵਿਕਾਸ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 97.18 ਕਿਲੋਮੀਟਰ ਦੀ ਲੰਬਾਈ ਵਾਲੀ ਇਹ ਸੜਕ ਰੱਖਿਆ ਸੈਨਾਵਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਸੜਕ ਇਲਾਕੇ ਵਿੱਚ ਫੌਜ ਨੂੰ ਜਾਣ ਲਈ ਬਦਲਵਾਂ ਰਸਤਾ ਮੁਹੱਈਆ ਕਰਵਾਉਂਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕ 'ਤੇ ਆਵਾਜਾਈ ਵਧਣ ਦੇ ਮੱਦੇਨਜ਼ਰ ਇਸ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ ਅਤੇ ਉਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਛੇਤੀ ਤੋਂ ਛੇਤੀ ਮਨਜ਼ੂਰੀ ਦੇਣ ਦੀ ਮੰਗ ਕੀਤੀ।ਮੁੱਖ ਮੰਤਰੀ ਨੇ ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰੱਹਦੀ ਜ਼ਿਲ੍ਹਿਆਂ ਵਿੱਚ 557 ਕਿਲੋਮੀਟਰ ਸੜਕ ਨੂੰ ਅਪਗ੍ਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ ਸੌਂਪੇ 425.62 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇਣ ਦੀ ਵੀ ਮੰਗ ਕੀਤੀ।ਮੁੱਖ ਮੰਤਰੀ ਨੇ ਬੰਗਾ-ਗੜਸ਼ੰਕਰ-ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ਅਤੇ ਕੌਮੀ ਮਾਰਗ 148 'ਤੇ ਸਥਿਤ ਫਤਹਿਆਬਾਦ-ਰਤੀਆ-ਬੁਢਲਾਡਾ ਅਤੇ ਮੰਡੀ ਦੇ ਅੰਤਰਰਾਜੀ ਮਾਰਗਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਕੌਮੀ ਮਾਰਗ ਐਲਾਨਣ ਦੀ ਮੰਗ ਕੀਤੀ ਕਿਉਂਕਿ ਇਸ ਸਬੰਧੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ।ਮੁੱਖ ਮੰਤਰੀ ਨੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ਨੂੰ ਅਪਗ੍ਰੇਡ ਕਰਨ ਦੇ ਪ੍ਰਾਜੈਕਟ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮਖੂ ਵਿਖੇ ਇਕ ਫਲਾਈਓਵਰ ਨੂੰ ਛੱਡ ਕੇ ਅੰਮ੍ਰਿਤਸਰ-ਬਠਿੰਡਾ ਕੌਮੀ ਮਾਰਗ ਵੀ ਮੁਕੰਮਲ ਹੋ ਗਿਆ ਹੈ ਅਤੇ ਇਸ ਫਲਾਈਓਵਰ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਰੋਪੜ-ਫਗਵਾੜਾ ਕੌਮੀ ਮਾਰਗ ਲਈ ਜ਼ਮੀਨ ਗ੍ਰਹਿਣ ਕਰਨ ਦਾ ਕੰਮ ਵੀ ਤੇਜ਼ੀ ਫੜ ਗਿਆ ਹੈ।ਚੰਡੀਗੜ੍ਹ ਲਈ ਰਿੰਗ ਰੋਡ ਜੋ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਹੀਂ ਗੁਜ਼ਰਨੀ ਹੈ, ਲਈ ਯੂ.ਟੀ. ਪ੍ਰਸ਼ਾਸਨ ਵੱਲੋਂ ਸੌਂਪੇ ਪ੍ਰਸਤਾਵ ਨੂੰ ਪਹਿਲ ਦੇ ਆਧਾਰ 'ਤੇ ਸਿਧਾਂਤਕ ਮਨਜ਼ੂਰੀ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨਾਂ ਸੂਬਿਆਂ ਤੇ ਯੂ.ਟੀ. ਦੀਆਂ ਸੜਕਾਂ ਦੀ ਅੰਤਰਰਾਜੀ ਸੇਧ ਨੂੰ ਅੰਤਮ ਰੂਪ ਦੇਣ ਲਈ ਇਸ ਨੂੰ ਛੇਤੀ ਮਨਜ਼ੂਰੀ ਦਿੱਤੇ ਜਾਣ ਦੀ ਲੋੜ ਹੈ।

 

Tags: Amarinder Singh , Nitin Gadkari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD