Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਨਵਜੋਤ ਸਿੱਧੂ ਨੇ ਆਪਣੇ ਝੂਠ ਨਾਲ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਸੰਭਾਵਨਾ ਘਟਾਈ : ਅਕਾਲੀ ਦਲ

ਸਿੱਧੂ ਵਿਸ਼ਵ ਭਰ ਵਿਚ ਵਸਦੇ ਪੰਜਾਬੀਆਂ ਕੋਲੋਂ ਮੁਆਫੀ ਮੰਗਣ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 04 Sep 2018

Last updated on: Sep 04, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਮਾਮਲੇ 'ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ 'ਤੇ ਜ਼ੋਰਦਾਰ ਹੱਲਾ ਬੋਲਿਆ ਤੇ ਆਖਿਆ ਕਿ ਉਹਨਾਂ ਦੇ ਝੂਠ ਬੋਲਣ ਨਾਲ  ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੀ  ਅਗਵਾਈ ਹੇਠ ਉਠਾਈ ਜਾ ਰਹੀ ਤਜਵੀਜ਼ ਦੇ ਰਾਹ ਵਿਚ ਉਲਟਾ ਅੜਿਕਾ ਬਣ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ), ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੇ ਸਮੇਂ ਤੋਂ ਸਿੱਧੇ ਤੌਰ 'ਤੇ ਪਾਕਿਸਤਾਨ ਹਾਈ ਕਮਿਸ਼ਨ ਅਤੇ ਭਾਰਤ ਸਰਕਾਰ ਰਾਹੀਂ ਪਾਕਿਸਤਾਨ ਸਰਕਾਰ ਕੋਲ ਚੁੱਕਿਆ ਜਾ ਰਿਹਾ ਸੀ। ਉਹਨਾਂ ਦੱਸਿਆ ਕਿ ਇਸ ਚਲ ਰਹੀ ਪ੍ਰਕਿਰਿਆ ਨੂੰ ਅੱਗੇ ਤੋਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ 20 ਦਸੰਬਰ 2017 ਨੂੰ ਨਵੀਂ ਦਿੱਲੀ ਵਿਖੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨਾਲ ਮੁਲਾਕਾਤ ਕੀਤੀ ਅਤੇ ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਣ ਦਾ ਮਾਮਲਾ ਫਿਰ ਉਠਾਇਆ। ਉਸ ਵੇਲੇ ਪਾਕਿਸਤਾਨ ਹਾਈ ਕਮਿਸ਼ਨਰ ਵੱਲੋਂ ਤਜਵੀਜ਼ ਪ੍ਰਤੀ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਸ ਸੀ ਕਿ ਇਕ ਵਾਰ ਪਾਕਿਸਤਾਨ ਸਰਕਾਰ ਦੇ ਸਹਿਮਤ ਹੋਣ 'ਤੇ ਸੰਗਤ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗੀ। ਉਹਨਾਂ ਕਿਹਾ ਕਿ ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਜਦੋਂ ਪਾਕਿਸਤਾਨ ਸਰਕਾਰ ਦੇ ਬੁਲਾਰੇ ਨੇ ਸਪਸ਼ਟ ਤੌਰ 'ਤੇ ਕਿਹਾ ਕਿ  ਹੋਰ ਮਾਮਲਿਆਂ ਨੂੰ ਦਰ ਕਿਨਾਰ ਕਰ ਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੋਈ ਸੰਭਾਵਨਾ ਨਹੀਂ ਹੈ ਤਾਂ ਨਵਜੋਤ ਸਿੱਧੂ ਨੇ 'ਸਾਇੰਲਟ ਮੋਡ' ਧਾਰਨ ਕਰਦਿਆਂ ਇਸ ਬਾਰੇ ਪ੍ਰਤੀਕਰਮ ਪ੍ਰਗਟ ਨਾ ਕਰਨ ਦਾ ਫੈਸਲਾ ਕਿਉਂ ਲਿਆ ? 

ਉਹਨਾਂ ਕਿਹਾ ਕਿ ਲੋਕ ਆਸ ਕਰ ਰਹੇ ਸਨ ਕਿ ਉਹ ਪਾਕਿਸਤਾਨ ਸਰਕਾਰ ਨੂੰ ਆਪਣੀ ਵਚਨਬੱਧਤਾ  ਦਾ ਚੇਤਾ ਕਰਵਾਉਣਗੇ ਜਿਸਦਾ ਦਾਅਵਾ ਉਹਨਾਂ ਨੇ ਕੀਤਾ ਸੀ ਕਿ ਪਾਕਿਸਤਾਨੀ ਫੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨੇ ਉਹਨਾਂ ਨਾਲ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਮਾਮਲਾ ਵਿਚਾਰਿਆ  ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਦੀ ਚੁੱਪੀ ਆਪਣੇ ਆਪ ਸਭ ਕੁਝ ਬੋਲ ਰਹੀ ਹੈ। ਸ੍ਰੀ ਸਿਰਸਾ ਨੇ ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਟੈਂਡ ਨੂੰ ਨਵਜੋਤ ਸਿੱਧੂ ਨਾਲ ਨਾ ਜੋੜਨ ਕਿਉਂਕਿ ਨਵਜੋਤ ਸਿੱਧੂ ਦੇਸ਼ ਵਿਚ  ਝੂਠ ਬੋਲਣ ਲਈ ਹੀ ਜਾਣੇ ਜਾਂਦੇ ਹਨ।  ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਸਿਰਫ ਭਾਰਤ  ਵਿਚ ਵਸਦੇ ਸਿੱਖਾਂ ਹੀ ਨਹੀਂਬਲਕਿ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਲਈ ਬਹੁਤ ਭਾਵੁਕ ਮਾਮਲਾ ਹੈ। ਉਹਨਾਂ ਕਿਹਾ ਕਿ ਲੋਕ ਪਾਕਿਸਤਾਨ ਸਰਕਾਰ ਤੋਂ ਹਾਂ ਪੱਖੀ ਹੁੰਗਾਰੇ ਦੀ ਆਸ ਰੱਖਦੇ ਹਨ ਤੇ ਉਹਨਾਂ ਨੂੰ ਲੱਗਦਾ ਹੈ ਕਿ ਸਿੱਖਾਂ ਦੀਆਂ ਪ੍ਰਤੀਨਿਧ ਸੰਸਥਾਵਾਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਹ ਮਾਮਲਾ ਉਠਾਏਜਾਣ ਮਗਰੋਂ ਪਾਕਿਸਤਾਨ ਸਰਕਾਰ ਇਸ ਦਿਸ਼ਾ ਵਿਚ ਕਦਮ ਅੱਗੇ ਚੁੱਕੇਗੀ। ਉਹਨਾਂ ਨੇ ਸ੍ਰੀ ਸਿੱਧੂ ਦੀ ਇਸ ਗੱਲੋਂ ਵੀ ਆਲੋਚਨਾ ਕੀਤੀ ਕਿ ਉਹ ਲੋਕਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਗੁੰਮਰਾਹ ਕਰ ਰਹੇ ਸਨ ਤੇ ਆਖਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਕਿਸਤਾਨੀ ਫੌਜ ਦੇ ਮੁਖੀ ਨੂੰ ਪਾਈ 'ਜੱਫੀ' 'ਤੇ ਪਰਦਾ ਪਾਉਣ ਲਈ ਸ੍ਰੀ ਸਿੱਧੂ ਨੇ ਪਹਿਲੇ ਸਿੱਖ ਗੁਰੂ ਸਾਹਿਬ ਦੇ ਨਾਮ ਦੀ ਵਰਤੋਂ ਕੀਤੀ। ਸ੍ਰੀ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ  ਕਰਤਾਰਪੁਰ ਸਾਹਿਬ ਲਾਂਘੇ ਬਾਰੇ ਉਹਨਾਂ ਦੇ ਦਾਅਵੇ ਲੀਰੋ ਲੀਰ ਕਰ ਦਿੱਤੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਇਹ ਮਾਮਲਾ ਉਠਾਉਂਦਾ ਰਹੇਗਾ ਕਿ ਉਂਕਿ ਉਸ ਕੋਲ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਵਾਸਤੇ ਸਮਾਂ ਹੈ। ਉਹਨਾਂ ਨੇ ਸਿੱਧੂ ਨੂੰ ਇਹ ਵੀ ਆਖਿਆ ਕਿ ਉਹ ਪਾਕਿਸਤਾਨ ਦੀ ਧਰਤੀ 'ਤੇ ਬੈਠੇ 'ਤੇ ਦਿੱਤੇ ਆਪਣੇ ਗੁੰਮਰਾਹਕੁੰਨ ਬਿਆਨ ਲਈ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਤੋਂ ਮੁਆਫੀ ਮੰਗਣ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD