Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਦੰਦਾਂ ਦੇ ਡਾਕਟਰਾਂ ਨਸ਼ੇ ਦੇ ਮਰੀਜਾਂ ਨੂੰ ਮੂੰਹ ਦੇ ਕੈਂਸਰ ਪ੍ਰਤੀ ਜਾਗਰੂਕ ਕਰਨ- ਡਾ. ਸ਼ਰਨਜੀਤ ਕੌਰ ਸਿੱਧੂ

ਮੂੰਹ ਤੋਂ ਪਤਾ ਲੱਗ ਜਾਂਦੇ ਹਨ ਆਉਣ ਵਾਲੇ ਖ਼ਤਰੇ ਦੇ ਲੱਛਣ- ਡਾ. ਰਜਿੰਦਰ ਅਰੋੜਾ

Web Admin

Web Admin

5 Dariya News

ਅੰਮ੍ਰਿਤਸਰ , 04 Sep 2018

Last updated on: Sep 04, 2018, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਵਿਚ ਦੰਦਾਂ ਦੇ ਡਾਕਟਰਾਂ ਦਾ ਸਹਿਯੋਗ ਲੈਣ ਲਈ ਅੱਜ ਇਕ ਵਿਸ਼ੇਸ ਸੈਮੀਨਾਰ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ ਹੇਠ ਡਿਪਟੀ ਡਾਇਰੈਕਟਰ ਕਮ ਡੈਂਟਲ ਹੈਲਥ ਅਫਸਰ ਡਾ. ਸ਼ਰਨਜੀਤ ਕੌਰ ਸਿੱਧੂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰਜਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ ਵਿਚ ਦੰਦਾਂ ਦੇ ਡਾਕਟਰਾਂ ਨੂੰ ਇਹ ਸਮਝਾਇਆ ਗਿਆ ਕਿ ਉਹ ਕੇਵਲ ਦੰਦਾਂ ਦਾ ਇਲਾਜ ਹੀ ਨਾ ਕਰਨ ਬਲਕਿ ਆਪਣੇ ਕੋਲ ਆਉਂਦੇ ਮਰੀਜਾਂ ਵਿਚੋਂ ਤੰਬਾਕੂ ਸੇਵਨ ਕਰਨ ਵਾਲੇ ਮਰੀਜਾਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਤੰਬਾਕੂ, ਗੁਟਖਾ ਤੇ ਸਿਗਰੇਟ ਦੇ ਬਦਲ ਦੱਸਣ, ਤਾਂ ਜੋ ਮੂੰਹ ਦੇ ਕੈਂਸਰ ਤੋਂ ਅਜਿਹੇ ਰੋਗੀਆਂ ਨੂੰ ਬਚਾਇਆ ਜਾ ਸਕੇ।   ਡਾ. ਸਿੱਧੂ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਨਾਲ ਹੋਣ ਵਾਲੇ ਫੇਫੜਿਆਂ ਦੇ ਕੈਂਸਰ ਅਤੇ ਗਲੇ ਦੇ ਕੈਂਸਰ ਤੋਂ ਬਹੁਤ ਸਮਾਂ ਪਹਿਲਾਂ ਮੂੰਹ ਦਾ ਕੈਂਸਰ ਹੋਣ ਦਾ ਖ਼ਤਰਾ ਅਜਿਹੇ ਮਰੀਜਾਂ 'ਤੇ ਰਹਿੰਦਾ ਹੈ ਅਤੇ ਇਸ ਦੇ ਲੱਛਣ ਵੀ ਮੂੰਹ ਤੋਂ ਹੀ ਪਤਾ ਲੱਗ ਜਾਂਦੇ ਹਨ ਕਿ ਇਹ ਮਰੀਜ਼ ਜ਼ਿਆਦਾ ਤੰਬਾਕੂ ਪਦਾਰਥ ਲੈ ਰਿਹਾ ਹੈ। ਉਨਾਂ ਸਾਰੇ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਦੰਦਾਂ ਦਾ ਇਲਾਜ ਕਰਵਾਉਣ ਆਉਂਦੇ ਮਰੀਜਾਂ ਨੂੰ ਇਸ ਪੱਖ ਤੋਂ ਜ਼ਰੂਰ ਵਾਚਣ ਤੇ ਲੋੜ ਪੈਣ 'ਤੇ ਤੰਬਾਕੂ ਪਦਾਰਥਾਂ ਦੇ ਬਦਲ ਪੇਸ਼ ਕਰਨ, ਤਾਂ ਜੋ ਮਰੀਜ਼ ਨੂੰ ਮੌਤ ਦੇ ਮੂੰਹ ਤੋਂ ਬਚਾਇਆ ਜਾ ਸਕੇ। ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਦੰਦਾਂ ਦੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕਰਦੇ ਦੱਸਿਆ ਕਿ ਤੁਹਾਡੇ ਵਿਭਾਗ ਦੇ  ਡਾਕਟਰਾਂ ਵਿਚੋਂ ਡਾ. ਸੌਰਵ ਤੇ ਡਾ. ਪਰਮਿੰਦਰ ਨੂੰ ਹਾਲ ਹੀ ਵਿਚ ਚੰਗੇ ਕੰਮਾਂ ਲਈ ਆਜ਼ਾਦੀ ਦਿਵਸ ਦੇ ਜਸ਼ਨਾਂ ਮੌਕੇ ਸਨਮਾਨਿਤ ਕੀਤਾ ਗਿਆ ਹੈ, ਜੋ ਕਿ ਬੜੇ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਰਾਜ ਵਿਚ ਡਰੱਸ ਅਤੇ ਕੌਸਮੈਟਿਕ ਐਕਟ ਅਧੀਨ ਸਿਗਰੇਟ ਨੂੰ ਆਨ ਅਪਰੂਵਡ ਡਰੱਗ ਐਲਾਨਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਬੱਚਿਆਂ ਨੂੰ ਤੰਬਾਕੂ ਵੇਚਣ ਵਾਲੇ ਨੂੰ ਸੱਤ ਸਾਲ ਦੀ ਕੈਦ ਹੋ ਸਕਦੀ ਹੈ।  

 

Tags: Tandarust Punjab , Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD