Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੇਰਲਾ ਹੜ੍ਹ ਆਫ਼ਤ-ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਿਲ ਖੋਲ੍ਹ ਕੇ ਸਹਿਯੋਗ ਦੀ ਮੰਗ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 10 ਸਤੰਬਰ ਸਵੇਰੇ 11 ਵਜੇ ਤੱਕ ਦਿੱਤਾ ਜਾ ਸਕਦੈ ਦਾਨ

Web Admin

Web Admin

5 Dariya News

ਲੁਧਿਆਣਾ , 05 Sep 2018

Last updated on: Sep 05, 2018, 00:00 IST

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ੍ਹਾ ਲੁਧਿਆਣਾ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੇਰਲਾ ਵਿੱਚ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਲੋਕਾਂ ਦੀ ਭਲਾਈ ਲਈ ਦਿਲ ਖੋਲ੍ਹ ਕੇ ਮਦਦ ਕਰਨ ਲਈ ਅੱਗੇ ਆਉਣ। ਇਸ ਅਪੀਲ 'ਤੇ ਜ਼ਿਲ੍ਹਾ ਲੁਧਿਆਣਾ ਦੇ ਵੱਡੀ ਗਿਣਤੀ ਵਿੱਚ ਲੋਕ ਅੱਜ ਪਹਿਲੇ ਦਿਨ ਮਦਦ ਲਈ ਅੱਗੇ ਆਏ।ਦੱਸਣਯੋਗ ਹੈ ਕਿ ਹੜ੍ਹਾਂ ਕਾਰਨ ਕੇਰਲਾ ਦੇ 4 ਲੱਖ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਸ ਅਣਸੁਖਾਵੀਂ ਸਥਿਤੀ ਕਾਰਨ ਲੋਕਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਭਾਵਿਤ ਲੋਕ ਆਪਣੀ ਰੋਜ਼ਮਰ੍ਹਾਂ ਦੀਆਂ ਲੋੜਾਂ ਦੀ ਪੂਰਤੀ ਤੋਂ ਵੀ ਮੁਹਤਾਜ਼ ਹੋ ਗਏ ਹਨ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਦੋ ਲੱਖ ਤੋਂ ਵਧੇਰੇ ਬੱਚਿਆਂ ਨੂੰ ਸਕੂਲ ਸਿੱਖਿਆ ਲਈ ਜ਼ਰੂਰੀ ਸਮੱਗਰੀ ਦੇ ਨਾਲ-ਨਾਲ ਵਿਸ਼ੇਸ਼ ਸਹਾਇਤਾ ਦੀ ਜ਼ਰੂਰਤ ਹੈ। ਸ੍ਰੀ ਅਗਰਵਾਲ ਨੇ ਵੱਖ-ਵੱਖ ਸੰਸਥਾਵਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਬੱਚਿਆਂ ਦੀਆਂ ਸਿੱਖਿਆ ਨਾਲ ਸੰਬੰਧਤ ਲੋੜਾਂ ਜਿਵੇਂ ਕਿ ਸਕੂਲ ਬਸਤੇ, ਪਾਣੀ ਦੀਆਂ ਬੋਤਲਾਂ, ਖਾਣੇ ਦੇ ਡੱਬੇ, ਕਾਪੀਆਂ, ਪੈੱਨ, ਪੈਨਸਿਲਾਂ ਆਦਿ ਨੂੰ ਪੂਰਾ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਬੱਚਿਆਂ ਲਈ 1.5 ਲੱਖ ਸਕੂਲ ਬਸਤੇ, 1.5 ਲੱਖ ਪਾਣੀ ਦੀਆਂ ਬੋਤਲਾਂ, 1.5 ਲੱਖ ਖਾਣੇ ਦੇ ਡੱਬੇ, 7.5 ਲੱਖ ਕਾਪੀਆਂ, 3 ਲੱਖ ਪੈੱਨ ਅਤੇ 3 ਲੱਖ ਪੈਨਸਿਲਾਂ ਦੀ ਭਾਰੀ ਲੋੜ ਹੈ। ਉਨ੍ਹਾਂ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਹ ਸਮੱਗਰੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ, ਇਹ ਦਾਨ ਸਮੱਗਰੀ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਬਣਾਏ ਗਏ ਕੁਲੈਕਸ਼ਨ ਸੈਂਟਰ ਵਿੱਚ ਮਿਤੀ 10 ਸਤੰਬਰ, 2018 ਦੇ ਸਵੇਰੇ 11 ਵਜੇ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ। 

 

Tags: Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD