“ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਅੱਜ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਵਿਖੇ ਪੋਦੇ ਲਗਾਏ ਗਏ। ਪ੍ਰੋਗਰਾਮ ਦੋਰਾਨ ਲੋਕਾਂ ਨੂੰ ਵਾਤਾਵਰਣ ਸੁੱਧ ਰੱਖਣ ਦੇ ਲਈ ਜਾਗਰੁਕ ਕੀਤਾ ਗਿਆ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਵਿਨੇ ਚੋਧਰੀ ਸਕੱਤਰ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਨੇ ਸਾਝੇ ਤੌਰ ਤੇ ਦੱਸਿਆ ਕਿ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਨਰੋਟ ਜੈਮਲ ਸਿੰਘ ਮੰਡੀ ਵਿੱਚ ਪੋਦੇ ਲਗਾਏ ਗਏ ਹਨ। ਇਸ ਮੋਕੇ ਤੇ ਹਾਜ਼ਰ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੁਕ ਕਰਦਿਆਂ ਕਿਹਾ ਕਿ ਸਾਨੂੰ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੁਦਰਤ ਸਾਨੂੰ ਬਹੁਤ ਸਾਰੇ ਤੋਹਫੇ ਦਿੰਦੀ ਹੈ ਅਤੇ ਸਾਡੀ ਵੀ ਜਿਮ੍ਹਦਾਰੀ ਬਣਦੀ ਹੈ ਕਿ ਅਸੀਂ ਬਦਲੇ ਵਿੱਚ ਕੁਦਰਤ ਨੂੰ ਕੂਝ ਨਾ ਕੂਝ ਜਰੂਰ ਦੇਈਏ। ਉਨ੍ਹਾਂ ਕਿਹਾ ਕਿ ਧਰਤੀ ਤੇ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣਾ ਕੁਦਰਤ ਦੇ ਲਈ ਬਹੁਤ ਵੱਡਾ ਤੋਹਫਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਤੱਦ ਹੀ ਤੰਦਰੁਸਤ ਰਹਿ ਸਕਦੇ ਹਾਂ ਜੇਕਰ ਅਸੀਂ ਜਿਆਦਾ ਤੋਂ ਜਿਆਦਾ ਪੋਦੇ ਲਗਾਵਾਂਗੇ।