Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਭਵਿੱਖ ਦੀ ਯੋਜਨਾਬੰਦੀ ਲਈ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਕਰਾਂਗੇ ਮੀਟਿੰਗਾਂ- ਰਾਜਿੰਦਰ ਕੌਰ ਭੱਠਲ

ਮੇਘਾਲਿਆ ਯੋਜਨਾ ਬੋਰਡ ਦੇ ਵਫਦ ਵੱਲੋਂ ਪੀਐਸਪੀਬੀ ਦੀ ਉੱਪ ਚੇਅਰਪਰਸਨ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 06 Sep 2018

Last updated on: Sep 06, 2018, 00:00 IST

ਸੂਬੇ ਦੇ ਸਰਬ-ਪੱਖੀ ਵਿਕਾਸ ਨੂੰ ਯਕੀਨੀ ਬਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਯੋਜਨਾ ਬੋਰਡ ਵੱਲੋਂ ਪੜਾਅ ਵਾਰ ਤਰੀਕੇ ਨਾਲ ਸੂਬੇ ਦੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਵਿਭਾਗਾਂ ਨੂੰ ਪੇਸ਼ ਆ ਰਹੀਆਂ ਪਰੇਸ਼ਾਨੀਆਂ ਦੀ ਜ਼ਮੀਨੀ  ਹਕੀਕਤ ਬਾਰੇ ਜਾਣਿਆ ਜਾ ਸਕੇ ਅਤੇ ਫੰਡਾਂ ਦੀ ਸਹੀ ਵਰਤੋਂ ਕਰਕੇ ਲੋੜ ਅਨੁਸਾਰ ਭਵਿੱਖ ਦੀ ਯੋਜਨਾਬੰਦੀ ਕੀਤੀ ਜਾ ਸਕੇ।ਇਹ ਜਾਣਕਾਰੀ ਪੰਜਾਬ ਰਾਜ ਯੋਜਨਾ ਬੋਰਡ (ਪੀਐਸਪੀਬੀ) ਦੀ ਉੱਪ ਚੇਅਰਪਰਸਨ ਰਾਜਿੰਦਰ ਕੌਰ ਭੱਠਲ ਨੇ ਮੇਘਾਲਿਆ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਲਾਂਬੋ ਮਾਲਨਿਅਨ ਦੀ ਅਗਵਾਈ ਵਿੱਚ ਆਏ ਵਫਦ ਨਾਲ ਹੋਈ ਮੁਲਾਕਾਤ ਦੌਰਾਨ ਦਿੱਤੀ।ਸ੍ਰੀਮਤੀ ਭੱਠਲ ਨੇ ਦੱਸਿਆ ਕਿ ਸਾਲ 2018-19 ਦੌਰਾਨ ਸੂਬੇ ਦੇ ਵਿਕਾਸ ਕਾਰਜਾਂ ਲਈ ਕੁੱਲ 20,661.20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕ੍ਰਮਵਾਰ 6090.40 ਕਰੋੜ ਰੁਪਏ ਅਤੇ 14,570.80 ਕਰੋੜ ਰੁਪਏ ਦੀ ਹਿੱਸੇਦਾਰੀ ਹੈ। ਉਨ੍ਹਾਂ  ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਕੌਮਾਂਤਰੀ ਸਰਹੱਦ (ਪਾਕਿਸਤਾਨ) ਨਾਲ ਲੱਗਦੇ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ, ਜਿੱਥੇ ਕਿ ਵਿਸ਼ੇਸ ਕਿਸਮ ਦੀਆਂ ਮੁਸ਼ਕਿਲਾਂ ਹਨ, ਲਈ ਖਾਸ ਤੌਰ 'ਤੇ 32.67 ਕਰੋੜ ਰੁਪਏ ਦਾ ਬਜਟ  ਰੱਖਿਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦਾ ਯੋਜਨਾ ਵਿਭਾਗ ਉਨ੍ਹਾਂ ਗ਼ੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼) ਨੂੰ ਵੀ ਫੰਡ ਮੁਹੱਈਆ ਕਰਵਾਏਗਾ ਜੋ ਸਿੱਖਿਆ ਦੇ ਖੇਤਰ, ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਤੇ ਔਰਤਾਂ ਨੂੰ ਕਿੱਤਾ ਮੁੱਖੀ ਸਿੱਖਿਆ, ਜਣੇਪਾ ਅਤੇ ਬਾਲ ਸਿਹਤ ਸੰਭਾਲ, ਪੇਂਡੂ ਖੇਤਰਾਂ ਵਿੱਚ ਇਸਤਰੀ ਤੇ ਬਾਲ ਵਿਕਾਸ ਦੇ ਕਾਰਜਾਂ, ਸ਼ਹਿਰਾਂ ਵਿੱਚ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦੇ ਵਾਤਾਵਰਣ ਸੁਧਾਰ ਅਤੇ ਦਲਿਤਾਂ ਤੇ ਪਿੱਛੜੇ ਵਰਗਾਂ ਦੀ ਭਲਾਈ ਦੇ ਕਾਰਜ, ਨਸ਼ਾ ਮੁਕਤੀ, ਗਰਭਵਤੀ ਮਾਵਾਂ ਤੇ ਬੱਚਿਆਂ ਦੇ ਪੋਸ਼ਣ ਸਬੰਧੀ ਪ੍ਰੋਗਰਾਮਾਂ ਆਦਿ ਕਾਰਜਾਂ ਵਿਚ ਕੰਮ ਕਰ ਰਹੇ ਹਨ, ਲਈ ਕੁੱਲ 10 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸ੍ਰੀਮਤੀ ਭੱਠਲ ਨੇ ਇਹ  ਵੀ ਦੱਸਿਆ ਕਿ 15 ਕਰੋੜ ਰੁਪਏ ਜਨ ਹਿੱਤ ਵਿੱਚ ਚੱਲ ਰਹੇ ਅਧੂਰੇ ਪ੍ਰੋਜੈਕਟਾਂ ਦੀ ਪੂਰਤੀ ਲਈ ਦਿੱਤਾ ਗਿਆ ਹੈ ।ਮੀਟਿੰਗ ਦੌਰਾਨ ਸ੍ਰੀ ਲਾਂਬੋ ਮਾਲਨਿਅਨ ਚੇਅਰਮੈਨ, ਮੇਘਾਲਿਆ ਯੋਜਨਾ ਬੋਰਡ ਨੇ ਪੰਜਾਬ ਸੂਬੇ ਦੀ ਤਾਰੀਫ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੈ ਅਤੇ ਇੱਥੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਨੇੜਿਓ ਤੱਕ ਕੇ ਉਹ ਵੀ ਅਜਿਹੀਆਂ ਨੀਤੀਆਂ ਅਤੇ ਯੋਜਨਾਵਾਂ ਆਪਣੇ ਸੂਬੇ ਵਿਚ ਲਾਗੂ ਕਰਨਗੇ। ਉਨ੍ਹਾਂ ਨੀਤੀ ਆਯੋਗ ਦੀ ਤਰਜ਼ 'ਤੇ ਸੂਬਿਆਂ ਦੇ ਯੋਜਨਾ ਬੋਰਡਾਂ ਨੂੰ ਮੁੜ ਸੰਗਠਿਤ ਕਰਨ ਬਾਰੇ ਵੀ ਵਿਚਾਰ ਸਾਂਝੇ ਕੀਤੇ। ਮੇਘਾਲਿਆ ਦੇ ਇਸ ਵਫਦ ਵਿੱਚ ਡਾ. ਕ੍ਰਿਸ਼ਨਾ ਚੌਹਾਨ ਮਾਹਰ ਮੈਂਬਰ, ਅੰਡਰ ਸੈਕਟਰੀ ਸ੍ਰੀ ਆਰ.ਡੀ.ਐਚ ਖਾਲੂਕੀ, ਮੈਂਬਰ ਸ੍ਰੀ ਮੋਨਭਾ ਰਵੀ ਅਤੇ ਮੈਂਬਰ ਸ੍ਰੀ ਐਨਰਿਕ ਜੀ. ਨੌਂਗਬਰ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਮਿਤ ਸ਼ਰਮਾਂ, ਡਾਇਰੈਕਟਰ ਯੋਜਨਾ ਅਤੇ ਆਰਥਿਕ ਸਲਾਹਕਾਰ ਸ੍ਰੀ ਐਮ.ਐਲ. ਸ਼ਰਮਾ ਵੀ ਮੌਜੂਦ ਸਨ।

 

Tags: Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD