Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ-ਲੋਕਾਂ ਨੂੰ ਬੀਮਾਰੀਆਂ ਤੋ ਬਚਾਉਣ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ- ਡਾ. ਸੁਸ਼ੀਲ ਜੈਨ

ਸਿਵਲ ਸਰਜਨ ਡੇਗੂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਮੋਗਾ , 07 Sep 2018

Last updated on: Sep 07, 2018, 00:00 IST

ਲੋਕਾਂ ਨੂੰ ਬੀਮਾਰੀਆਂ ਤੋ ਬਚਾਉਣ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਲਈ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿਵਲ ਸਰਜਨ ਡਾ: ਸੁਸ਼ੀਲ ਜੈਨ ਨੇ ਕੌਮੀ ਸਿਹਤ ਮਿਸ਼ਨ ਅਧੀਨ ਡੇਗੂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਵੈਨ ਨੂੰ ਸਿਵਲ ਹਸਪਤਾਲ ਮੋਗਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ। ਇਸ ਮੌਕੇ ਸਿਵਲ ਸਰਜਨ ਡਾ: ਸੁਸ਼ੀਲ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਪਿੰਡ-ਪਿੰਡ ਤੱਕ ਲੋਕਾਂ ਨੂੰ ਡੇਗੂ ਦੀ ਬਿਮਾਰੀ ਦੇ ਲੱਛਣਾਂ, ਡੇਗੂ ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਅਤੇ ਸਾਫ਼-ਸਫ਼ਾਈ ਸਬੰਧੀ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਵੈਨ ਪੋਸਟਰਾਂ ਤੇ ਬੈਨਰਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰੇਗੀ। ਇਸ ਜਾਗਰੂਕਤਾ ਵੈਨ 'ਚ ਵੀਡੀਓ ਰਾਹੀਂ ਲੋਕਾਂ ਨੂੰ ਪ੍ਰੇਰਣਾ ਦਿੱਤੀ ਜਾਵੇਗੀ ਕਿ ਨਸ਼ੇ ਦੇ ਮਾੜੇ ਪ੍ਰਭਾਵਾਂ ਅਤੇ ਨਸ਼ੇ ਦੇ ਭੈੜੀ ਲਤ ਤੋਂ ਕਿਵੇਂ ਬਚਿਆ ਜਾਵੇ। ਇਸ ਤੋਂ ਇਲਾਵਾ ਇਹ ਜਾਗਰੂਕਤਾ ਵੈਨ ਪੰਜਾਬ ਸਰਕਾਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਗਰੂਕ ਕਰੇਗੀ। ਮੌਕੇ ਸੈਨੇਟਰੀ ਸੁਪਰਵਾਈਜ਼ਰ ਮਹਿੰਦਰ ਪਾਲ ਸਿੰਘ ਲੂੰਬਾ ਨੇ ਡੇਗੂ ਵੈਨ ਦੇ ਨਾਲ ਜਾ ਕੇ ਸ਼ਹਿਰ ਅੰਦਰ ਜਾਗਰੂਕਤਾ ਪੈਫ਼ਲਿਟ ਵੰਡੇ ਅਤੇ ਭਾਸ਼ਣ ਰਾਹੀਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜੇਸ਼ ਅਤਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸੁਰਿੰਦਰ ਸੇਤੀਆ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਰਵਿੰਦਰ ਪਾਲ ਸਿੰਘ ਗਿੱਲ, ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਮਨੀਸ਼ ਅਰੋੜਾ, ਜ਼ਿਲ੍ਹਾ ਸਿੱਖਿਆ ਅਤੇ ਸੂਚਨਾ ਅਫ਼ਸਰ ਕ੍ਰਿਸ਼ਨਾਸ਼ਰਮਾ, ਸੀਨੀਅਰ ਮੈਡੀਕਲ ਅਫ਼ਸਰ ਡਰੋਲੀ ਭਾਈ ਡਾ. ਇੰਦਰਵੀਰ ਸਿੰਘ ਗਿੱਲ, ਡਾ. ਯੋਗੇਸ਼ ਖੰਨਾ, ਡਾ. ਸੰਦੀਪ ਕੌਰ ਪੱਤੋ ਹੀਰਾ ਸਿੰਘ, ਡਾ. ਸਿੰਸਿੰਘ ਢੁੱਡੀਕੇ, ਡਾ. ਅਮਰੀਕ ਸਿੰਘ ਕੋਟ ਈਸੇ ਖਾਂ, ਅੰਮ੍ਰਿਤ ਸ਼ਰਮਾ ਅਤੇ ਵੱਖ ਵੱਖ ਨਰਸਿੰਗ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਿਹਤ ਵਿਭਾਗ ਦਾ ਹੋਰ ਸਟਾਫ ਵੀ ਹਾਜ਼ਰ ਸਨ।

 

Tags: Tandarust Punjab , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD