Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਇੱਕ ਵਿਅਕਤੀ ਵੱਲੋਂ ਦਾਨ ਕੀਤੀਆਂ ਅੱਖਾਂ ਦੋ ਵਿਅਕਤੀਆਂ ਦੀ ਹਨੇਰੀ ਜਿੰਦਗੀ ਨੂੰ ਰੋਸ਼ਨ ਕਰ ਸਕਦੀਆਂ ਹਨ- ਡਾ: ਐਨ ਕੇ ਅਗਰਵਾਲ

ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਨੇਤਰਦਾਨ ਪੰਦਰਵਾੜੇ ਅਧੀਨ ਜਿਲਾ ਹਸਪਤਾਲ ਵਿੱਚ ਲਗਾਇਆ ਗਿਆ ਜਾਗਰੂਕਤਾ ਕੈਂਪ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 07 Sep 2018

Last updated on: Sep 07, 2018, 00:00 IST

ਅੱਖਾਂ ਦੀ ਸਾਂਭ ਸੰਭਾਲ ਅਤੇ ਅੱਖਾ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਨੇਤਰਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਐਨ ਕੇ ਅਗਰਵਾਲ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਅੱਖਾਂ ਦੀ ਸੰਭਾਲ ਦੇ ਨਾਲ ਨਾਲ ਨੇਤਰਦਾਨ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਕੜੀ ਤਹਿਤ ਜਿਲਾ ਹਸਪਤਾਲ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ: ਜਗਦੀਸ਼ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੱਖਾਂ ਦੇ ਮਾਹਿਰ ਡਾ: ਚਮਨ ਲਾਲ ਨੇ ਲੋਕਾਂ ਨੂੰ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਲਈ ਪ੍ਰੇਰਤ ਕੀਤਾ।ਡਾ: ਚਮਨ ਲਾਲ ਨੇ ਕਿਹਾ ਕਿ ਅੱਖਾਂ ਦਾਨ ਇੱਕ ਮਹਾਨ ਦਾਨ ਹੈ ਅਤੇ ਇਹ ਇੱਕ ਬਹੁਤ ਵੱਡੇ ਪੁੰਨ ਦਾ ਕੰਮ ਹੈ। ਉਹਨਾਂ ਕਿਹਾ ਕਿ  ਕੋਈ ਵੀ ਵਿਅਕਤੀ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰ ਸਕਦਾ ਹੈ। ਇੱਕ ਵਿਅਕਤੀ ਵੱਲੋਂ ਦਾਨ ਕੀਤੀਆਂ ਗਈਆਂ ਅੱਖਾਂ ਦੋ ਵਿਅਕਤੀਆਂ ਦੀ ਹਨੇਰੀ ਜਿੰਦਗੀ ਨੂੰ ਰੋਸ਼ਨ ਕਰ ਸਕਦੀਆਂ ਹਨ। ਉਹਨਾਂ ਲੋਕਾਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਮਰਨ ਉਪਰੰਤ ਸਾਡੇ ਸਕੇ ਸਬੰਧੀਆਂ ਨੇ ਸਾਡੇ ਸ਼ਰੀਰ ਨੂੰ ਅੱਗ ਵਿੱਚ ਜਲਾ ਦੇਣਾ ਹੈ ਜਾਂ ਦਫਨ ਕਰ ਦੇਣਾ ਹੈ ਜਿਸ ਨਾਲ ਸਾਡੀਆਂ ਅੱਖਾ ਵੀ ਕਿਸੇ ਕੰਮ ਨਹੀਂ ਆਉਣਗੀਆਂ ਜਦ ਕਿ ਦਾਨ ਕਰ ਦੇਣ ਨਾਲ ਇਹ ਦੋ ਵਿਅਕਤੀਆਂ ਦੀ ਜਿੰਦਗੀ ਦੇ ਹਨੇਰੇ ਨੂੰ ਹਮੇਸ਼ਾ ਲਈ ਦੂਰ ਕਰ ਸਕਦੀਆਂ ਹਨ। ਉਹਨਾਂ ਕਿਹਾ ਕਿ ਅੱਖਾਂ ਨੂੰ ਮਰਨ ਤੋਂ 6 ਘੰਟੇ ਦੇ ਅੰਦਰ ਅੰਦਰ ਦਾਨ ਕੀਤਾ ਜਾ ਸਕਦਾ ਹੈ। ਡਾ: ਚਮਨ ਲਾਲ ਦੇ ਦੱਸਿਆ ਕਿ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੇਵਲ ਅੱਖਾਂ ਦੀਆਂ ਪੁਤਲੀਆਂ ਹੀ ਲਈਆਂ ਜਾਂਦੀਆਂ ਹਨ ਅਤੇ ਅੰਤਮ ਦਰਸ਼ਨਾਂ ਮੌਕੇ ਕੋਈ ਵੀ ਕਮੀ ਨਜਰ ਨਹੀਂ ਆਉਂਦੀ। ਉਹਨਾਂ ਲੋਕਾਂ ਨੂੰ ਅੱਖਾਂ ਦਾਨ ਕਰਨ ਲਈ  ਨਿਰਧਾਰਤ ਫਾਰਮ ਭਰਨ ਲਈ ਪ੍ਰੇਰਤ ਕੀਤਾ।ਇਸ ਮੌਕੇ ਡਾ: ਗੁਰਜੀਤ ਸਿੰਘ, ਡਾ: ਤ੍ਰਿ੍ਰਪਤਜੋਤ ਸਿੰਘ ਰੰਧਾਵਾ,ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

 

Tags: Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD