Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰ ਦੇ ਵਪਾਰੀ ਨਸ਼ੇ ਦੇ ਮਰੀਜਾਂ ਦੀ ਮਦਦ ਲਈ ਅੱਗੇ ਆਏ

4.40 ਲੱਖ ਰੁਪਏ ਨਸ਼ੇ ਤੋਂ ਪੀੜਤ ਲੋਕਾਂ ਦੀ ਮਦਦ ਲਈ ਦਿੱਤੇ

Web Admin

Web Admin

5 Dariya News

ਅੰਮ੍ਰਿਤਸਰ , 07 Sep 2018

Last updated on: Sep 07, 2018, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅੰਮ੍ਰਿਤਸਰ ਦੇ ਵਪਾਰੀਆਂ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅੰਮ੍ਰਿਤਸਰ-1 ਦੀ ਸਹਾਇਤਾ ਨਾਲ ਰੈਡ ਕਰਾਸ ਸੁਸਾਇਟੀ ਨੂੰ ਲੱਗਭੱਗ 4.40 ਲੱਖ ਰੁਪਏ ਦੇ ਚੈਕ ਡਿਪਟੀ ਕਮਿਸਨਰ ਅੰਮ੍ਰਿਤਸਰ ਰਾਹੀਂ ਭੇਂਟ ਕੀਤੇ ਗਏ। ਇਸ ਮੌਕੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਇਹ ਉਨ੍ਹਾਂ ਦਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ ਅਤੇ ਸਾਨੂੰ ਸਭ ਨੂੰ ਮਿਲ ਕੇ ਨਸ਼ੇ ਤੋਂ ਪੀੜਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ, ਪ੍ਰੰਤੂ ਫਿਰ ਵੀ ਤੁਹਾਡੇ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਨਸ਼ੇ ਤੋਂ ਪੀੜਤ ਵਿਅਕਤੀਆਂ ਦੀ ਮਦਦ ਲਾਹੇਵੰਦ ਸਾਬਤ ਹੋਵੇਗੀ। ਇਸ ਮੌਕੇ ਸ੍ਰ ਸੰਘਾ ਨੇ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਦੱਸਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਰੈਡ ਕਰਾਸ ਵੱਲੋਂ ਸਾਂਝੀ ਰਸੋਈ ਚਲਾਈ ਜਾ ਰਹੀ ਹੈ ਜਿਸ ਅਧੀਨ ਲੋਕਾਂ ਨੂੰ 10 ਰੁਪਏ ਵਿੱਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਸ੍ਰ ਸੰਘਾ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਜੋ ਪੰਘੂੜਾ ਸਕੀਮ ਚਲਾਈ ਗਈ ਹੈ ਉਸ ਰਾਹੀਂ 163  ਬੱਚਿਆਂ ਦੀ ਜਾਨ ਵੀ ਬਚਾਈ ਗਈ ਹੈ। ਸ੍ਰ ਸੰਘਾ ਨੇ ਅਪੀਲ ਕੀਤੀ ਕਿ ਸ਼ਹਿਰ ਵਾਸੀ ਵੱਧ ਤੋਂ ਵੱਧ ਰੈਡ ਕਰਾਸ ਦੀ ਸਹਾਇਤਾ ਕਰਨ ਤਾਂ ਜੋ ਗਰੀਬ ਲੋਕਾਂ ਦੀ ਭਲਾਈ ਲਈ ਹੋਰ ਸਕੀਮਾਂ ਵੀ ਚਲਾਈਆਂ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਮੈਡਮ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਆਬਕਾਰੀ ਅੰਮ੍ਰਿਤਸਰ -1 ਦੀ ਪ੍ਰਸੰਸਾ  ਕਰਦਿਆਂ ਕਿਹਾ ਕਿ ਇਨ੍ਹਾਂ ਨੇ ਅਤੇ ਈ:ਟੀ:ਓਜ ਅਤੇ ਇੰਸਪੈਕਟਰਾਂ ਨੇ ਕੁਝ ਹੀ ਦਿਨਾਂ ਵਿੱਚ ਵਪਾਰੀਆਂ ਨਾਲ ਗੱਲਬਾਤ ਕਰਕੇ ਰੈਡ ਕਰਾਸ ਦੀ ਮਦਦ ਲਈ ਪ੍ਰੇਰਿਤ ਕੀਤਾ ਹੈ ਜਿਸ ਦਾ ਇਨ੍ਹਾਂ ਨੂੰ ਵਪਾਰੀਆਂ ਵੱਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਇਸ ਮੌਕੇ ਮੈਡਮ ਅਮਨਦੀਪ ਕੌਰ ਵੱਲੋਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਲਈ ਵੀ ਯੂਨੀਫਾਰਮ ਦੇ ਸੈਟ ਵੀ ਡਿਪਟੀ ਕਮਿਸ਼ਨਰ ਰਾਹੀਂ ਸੁਪਰਡੰਟ ਐਮ:ਆਰ ਹੋਮ ਨੂੰ ਪ੍ਰਦਾਨ ਕੀਤੇ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿੱਚੋਂ 1.25 ਲੱਖ ਰੁਪਏ ਆਈ:ਡੀ:ਐਚ ਮਾਰਕੀਟ ਵੱਲੋਂ ਦਿੱਤੇ ਗਏ ਹਨ। ਇਸ ਮੌਕੇ ਵਪਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੁਝਾਓ ਦਿੱਤਾ ਗਿਆ ਕਿ ਉਹ ਹਰੇਕ ਮਾਰਕੀਟ ਵਿੱਚ ਰੈਡ ਕਰਾਸ ਦੇ ਦਾਨ ਬਾਕਸ ਲਗਾਏ ਜਾਣ ਤਾਂ ਜੋ ਵਪਾਰੀ ਹਰ ਰੋਜ ਉਸ ਵਿੱਚ ਕੁਝ ਨਾ ਕੁਝ ਆਪਣਾ ਹਿੱਸਾ ਪਾ ਸਕਣ।  ਇਸ ਮੀਟਿੰਗ ਵਿੱਚ ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ੍ਰੀ ਕੁਲਬੀਰ ਸਿੰਘ, ਮੈਡਮ ਪਵਿੰਦਰ ਕੌਰ, ਸੁਖਨੰਦਨ (ਸਾਰੇ ਈ:ਟੀ:ਓਜ਼), ਸੰਦੀਪ ਕੁਮਾਰ, ਰਾਜਵਿੰਦਰ, ਰਾਜੇਸ਼ ਕੁਮਾਰ (ਸਾਰੇ ਇੰਸਪੈਕਟਰ), ਸ੍ਰੀ ਰਣਧੀਰ ਸਿੰਘ ਕਾਰਜਕਾਰੀ ਸਕੱਤਰ ਰੈੱਡ ਕਰਾਸ ਅਤੇ ਵਪਾਰੀਆਂ ਵੱਲੋਂ ਬਾਵਾ ਮਹਿੰਦਰ ਸਿੰਘ, ਸਮੇਰ ਰਾਮਪਾਲ, ਜੋਗਿੰਦਰ ਸਿੰਘ, ਧੀਰਜ ਅਗਰਵਾਲ, ਗੌਤਮ ਭੱਲਾ ਆਦਿ ਹਾਜ਼ਰ ਸਨ। 

 

Tags: Flood Relief , DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD