Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ 30 ਸਾਲ ਤੋਂ ਵੱਧ ਉਮਰ ਦੇ 201 ਵਿਅਕਤੀਆਂ ਦੀ ਕੀਤੀ ਮੁਫਤ ਮੈਡੀਕਲ ਜਾਂਚ : ਡਾ. ਐਨ.ਕੇ. ਅਗਰਵਾਲ

ਜ਼ਿਲ੍ਹੇ ਦੇ 3 ਸਰਕਾਰੀ ਸਕੂਲਾਂ ਤੇ 9 ਆਂਗਨਵਾੜੀਆਂ ਦੇ 345 ਬੱਚਿਆਂ ਦੀ ਕੀਤੀ ਸਿਹਤ ਜਾਂਚ, ਸਿਵਲ ਸਰਜਨ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਲੋੜੀਂਦੇ ਇਤਿਆਦ ਵਰਤਣ ਦੀ ਅਪੀਲ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 08 Sep 2018

Last updated on: Sep 08, 2018, 00:00 IST

ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ 30 ਸਾਲ ਤੋਂ ਵੱਧ ਉਮਰ ਦੇ 201 ਲੋਕਾਂ ਦਾ ਮੁਫਤ ਮੈਡੀਕਲ ਚੈਕਅੱਪ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ 133 ਮਰੀਜਾਂ ਦਾ, ਕਮਿਉਨਿਟੀ ਹੈਲਥ ਸੈਂਟਰ ਅਮਲੋਹ ਵਿਖੇ 25 ਮਰੀਜਾਂ ਦਾ, ਕਮਿਉਨਿਟੀ ਹੈਲਥ ਸੈਂਟਰ ਖੇੜਾ ਵਿਖੇ 26 ਮਰੀਜਾਂ ਦਾ ਅਤੇ ਕਮਿਉਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਵਿਖੇ 17 ਮਰੀਜਾਂ ਦਾ ਮੁਫਤ ਮੈਡੀਕਲ ਚੈਕਅੱਪ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕ੍ਰਮ ਤਹਿਤ ਜ਼ਿਲ੍ਹੇ ਦੇ 3 ਸਰਕਾਰੀ ਸਕੂਲਾਂ ਅਤੇ 9 ਆਂਗਨਵਾੜੀ ਕੇਂਦਰਾਂ ਦੇ 345 ਵਿਦਿਆਰਥੀਆਂ ਦੀ ਮੁਫਤ ਸਿਹਤ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋਂ 38 ਬੱਚਿਆਂ ਨੂੰ ਇਲਾਜ ਲਈ ਵੱਖਵੱਖ ਸਿਹਤ ਸੰਸਥਾਵਾਂ ਵਿੱਚ ਇਲਾਜ ਲਈ ਭੇਜਿਆ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਸਪੈਸ਼ਲ ਜਾਗਰੂਕਤਾ ਸਰਵੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਘਰਾਂ ਵਿੱਚ ਪਏ ਫਰਿੱਜਾਂ ਅਤੇ ਕੂਲਰਾਂ ਨੂੰ ਹਫਤੇ ਵਿੱਚ ਇੱਕ ਦਿਨ ਜਰੂਰ ਸੁਕਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਦੇ ਮੱਛਰ ਦੀ ਪੈਦਾਇਸ਼ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਵਿੱਚ ਰੱਖੇ ਗਮਲਿਆਂ, ਛੱਤਾਂ 'ਤੇ ਪਾਣੀ ਦੀਆਂ ਟੈਂਕੀਆਂ, ਟੁੱਟੇ ਭੱਜੇ ਬਰਤਨਾਂ ਅਤੇ ਜਿਹੜੇ ਸਥਾਨਾਂ 'ਤੇ ਪਾਣੀ ਖੜਾ ਹੋ ਸਕਦਾ ਹੈ ਉਨ੍ਹਾਂ ਥਾਵਾਂ 'ਤੇ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਦਿਨ ਸਮੇਂ ਪੂਰਾ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਹੀ ਪਹਿਨੇ ਜਾਣ ਅਤੇ ਰਾਤ ਨੂੰ ਸੋਣ ਸਮੇਂ ਮੱਛਰ ਮਾਰ ਕਰੀਮਾਂ, ਬਿਜਲਈ ਯੰਤਰਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

 

Tags: Tandarust Punjab , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD