Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਤੇ ਜੰਮੂ-ਕਸ਼ਮੀਰ 'ਚ 2793 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਲਈ ਇਤਿਹਾਸਕ ਸਮਝੌਤੇ 'ਤੇ ਹਸਤਾਖਰ

Web Admin

Web Admin

5 Dariya News

ਸ੍ਰੀਨਗਰ /ਚੰਡੀਗੜ , 08 Sep 2018

Last updated on: Sep 08, 2018, 00:00 IST

ਸਰਹੱਦੀ ਸੂਬਿਆਂ ਪੰਜਾਬ ਅਤੇ ਜੰਮੂ ਕਸ਼ਮੀਰ ਨੇ 2793 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਸ਼ੁਰੂ ਕਰਨ ਵਾਸਤੇ ਇਕ ਇਤਿਹਾਸਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਇਕ ਸਰਕਾਰੀ ਬੁਲਾਰੇ ਅਨੁਸਾਰ ਦੋਵੇਂ ਸੂਬਿਆਂ ਦੀ ਸਰਕਾਰਾਂ ਇਹ ਪ੍ਰਾਜੈਕਟ 3 ਸਾਲ ਵਿੱਚ ਮੁਕੰਮਲ ਕਰਨ ਲਈ ਸਹਿਮਤ ਹੋਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀਆਂ ਲਗਾਤਾਰ ਕੋਸ਼ਿਸਾਂ ਦੇ ਨਤੀਜੇ ਵਜੋਂ ਇਹ ਸਮਝੌਤਾ ਸੰਭਵ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਸਰਕਾਰ ਕੋਲ ਇਹ ਮੁੱਦਾ ਜ਼ੋਰ ਸ਼ੋਰ ਨਾਲ ਉਠਾ ਰਹੇ ਸਨ। ਉਨਾਂ ਨੇ ਹਾਲ ਹੀ ਵਿੱਚ ਕੇਂਦਰੀ ਜਲ ਸ੍ਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ ਸੁਰਜੀਤੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਇਸ ਪ੍ਰਾਜੈਕਟ ਨਾਲ ਸਬੰਧਤ ਸਾਰੇ ਮੁੱਦਿਆ ਨੂੰ ਉਠਾਇਆ ਸੀ। ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਦਾ ਇਕ ਉੱਚ ਪੱਧਰੀ ਵਫਦ ਜਿਸ ਵਿੱਚ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਜਲ ਸ੍ਰੋਤ ਜਸਪਾਲ ਸਿੰਘ ਨੇ ਜੰਮੂ ਕਸ਼ਮੀਰ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਮਹੱਤਰਪੁਰਨ ਸਮਝੌਤੇ ਨੂੰ ਸਹੀਬੱਧ ਕੀਤਾ। ਇਸ ਸਮਝੌਤੇ 'ਤੇ ਪੰਜਾਬ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਸ੍ਰੀ ਬੀ ਵੀ ਆਰ ਸੁਬਰਾਮਨੀਅਮ ਨੇ ਜੰਮੂ ਕਸ਼ਮੀਰ ਦੇ ਰਾਜਪਾਲ ਸ੍ਰੀ ਸਤਿਆ ਪਾਲ ਮਲਿਕ ਦੀ ਹਾਜ਼ਰੀ ਵਿੱਚ ਰਾਜ ਭਵਨ ਵਿਖੇ ਹਸਤਾਖਰ ਕੀਤੇ। 

ਸ਼ਾਹਪੁਰ ਕੰਢੀ ਡੈਮ ਇਕ ਅੰਤਰਰਾਜੀ ਪ੍ਰਾਜੈਕਟ ਹੈ ਜਿਸ ਨੂੰ ਭਾਰਤ ਸਰਕਾਰ ਨੇ ਫਰਵਰੀ 2008 ਵਿੱਚ ਇਕ ਰਾਸ਼ਟਰੀ ਪ੍ਰਾਜੈਕਟ ਵਜੋਂ ਪ੍ਰਵਾਨਗੀ ਦਿੱਤੀ ਸੀ। ਇਸ ਦੀ ਲਾਗਤ 2285.81 ਕਰੋੜ ਰੁਪਏ ਸੀ ਜਿਸ ਵਿੱਚ 653.97 ਕਰੋੜ ਰੁਪਏ ਸਿੰਜਾਈ ਕਾਰਜਾਂ ਵਾਸਤੇ ਸਨ। ਭਾਵੇਂ ਇਸ ਪ੍ਰਾਜੈਕਟ ਦਾ ਕੰਮ 2013 ਵਿੱਚ ਸ਼ੁਰੂ ਹੋ ਗਿਆ ਸੀ ਪਰ ਜੰਮੂ ਕਸ਼ਮੀਰ ਸਰਕਾਰ ਵਲੋਂ ਕੁਝ ਨੁਕਤੇ ਉਠਾਉਣ ਕਾਰਨ ਇਹ ਕੰਮ 2014 ਵਿੱਚ ਰੁਕ ਗਿਆ ਸੀ। ਇਸੇ ਦੌਰਾਨ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਦੀ ਸੋਧੀ ਅਨੁਮਾਨਿਤ ਲਾਗਤ 2793.54 ਕਰੋੜ ਰੁਪਏ ਪੇਸ਼ ਕੀਤੀ ਅਤੇ ਇਹ ਪ੍ਰਾਜੈਕਟ ਪੀ.ਐਮ.ਕੇ.ਐਸ ਵਾਈ/ਏ.ਆਈ.ਬੀ.ਪੀ ਪ੍ਰਾਜੈਕਟਾਂ ਦੀ ਪ੍ਰਾਥਮਿਕ ਸੂਚੀ ਵਿੱਚ ਸ਼ਾਮਲ ਕਰਨ ਦੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ। ਬੁਲਾਰੇ ਅਨੁਸਾਰ ਇਹ ਪ੍ਰਾਜੈਕਟ ਲਾਗੂ ਹੋਣ ਦੇ ਨਾਲ ਰਣਜੀਤ ਸਾਗਰ ਡੈਮ ਪ੍ਰਾਜੈਕਟ ਪਾਵਰ ਸਟੇਸ਼ਨ ਵਧਦੇ ਰੂਪ ਵਿੱਚ ''ਪੀਕਿੰਗ ਪ੍ਰਾਜੈਕਟ'' ਵਜੋਂ ਕਾਰਜ ਕਰਨ ਲਗ ਪਵੇਗਾ ਇਸ ਤੋਂ ਇਲਾਵਾ ਇਸ ਦੀ ਬਿਜਲੀ ਪੈਦਾ ਕਰਨ ਦੀ ਸਮਰੱਥਾ 206 ਮੈਗਾਵਾਟ ਹੋਵੇਗੀ ਅਤੇ ਇਸ ਨਾਲ ਪੰਜਾਬ ਤੇ ਜੰਮੂ ਕਸ਼ਮੀਰ ਵਿੱਚ 37173 ਹੈਕਟਅਰ ਸੀ.ਸੀ.ਏ ਸਿੰਚਾਈ ਹੋ ਸਕੇਗੀ। ਇਸ ਦੇ ਨਾਲ ਦੇਸ਼ ਪੰਜਾਬ ਨਾਲ ਹੋਏ ਇੰਡਸ ਜਲ ਸਮਝੌਤੇ ਦੇ ਅਨੁਸਾਰ ਰਾਵੀ ਦੇ ਪੂਰੇ ਪਾਣੀ ਦੀ ਵਰਤੋਂ ਕਰਨ ਦੇ ਸਮਰੱਥ ਹੋ ਜਾਵੇਗਾ। ਇਸ ਦੇ ਨਾਲ ਸਿਰਫ ਦੇਸ਼ ਨੂੰ ਬਿਜਲੀ ਤੇ ਸਿੰਚਾਈ ਦੇ ਰੂਪ ਵਿੱਚ ਸਲਾਨਾ 850 ਕਰੋੜ ਰੁਪਏ ਦਾ ਫਾਇਦਾ ਹੀ ਨਹੀਂ ਹੋਵੇਗਾ ਸਗੋਂ ਇਸ ਨਾਲ ਪਾਕਿਸਤਾਨ ਨੂੰ ਰਾਵੀ ਦਾ ਫਜੂਲ ਜਾ ਰਿਹਾ ਪਾਣੀ ਵੀ ਰੋਕਿਆ ਜਾ ਸਕੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਇਤਿਹਾਸਕ ਸਮਝੌਤੇ ਨੂੰ ਨੇਪਰੇ ਚਾੜਨ ਲਈ ਜਲ ਸ੍ਰੋਤ ਮੰਤਰੀ ਅਤੇ ਉਨਾਂ ਦੀ ਟੀਮ ਨੂੰ ਵਧਾਈ ਦਿੱਤੀ ਹੈ।

 

Tags: Satya Pal Malik , Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD