Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਉਂਦੇ ਤਿੰਨ ਸਾਲਾਂ ਦੌਰਾਨ ਅਧਿਆਪਕਾਂ ਦੀ ਨਹੀਂ ਕੀਤੀ ਜਾਵੇਗੀ ਬਦਲੀ - ਓਮ ਪ੍ਰਕਾਸ਼ ਸੋਨੀ

ਨਕਲ ਨੂੰ ਪਾਈ ਜਾਵੇਗੀ ਨਕੇਲ, ਰਾਸਾ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ

Web Admin

Web Admin

5 Dariya News

ਅੰਮ੍ਰਿਤਸਰ , 10 Sep 2018

Last updated on: Sep 10, 2018, 00:00 IST

ਅੱਜ ਸਕੂਲਾਂ ਦੀ  ਮਾਨਤਾ ਪ੍ਰਾਪਤ ਐਫੀਲੀਏਟਿਡ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਵਿਰਸਾ ਵਿਹਾਰ ਕੇਂਦਰ ਵਿਖੇ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਾਸਾ ਨਾਲ ਸਬੰਧਤ ਸਕੂਲਾਂ ਦੇ 250 ਤੋਂ ਵੱਧ ਅਧਿਆਪਕਾਂ ਨੂੰ ਸਨਮਾਨਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਵਿੱਚ ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਨਮਾਨ ਸਮਾਰੋਹ ਦੌਰਾਨ ਬੋਲਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਮਾਜ ਵਿੱਚ ਸਭ ਤੋਂ ਉਚਾ ਰੁਤਬਾ ਅਧਿਆਪਕਾਂ ਦਾ ਹੁੰਦਾ ਹੈ ਅਤੇ ਅਧਿਆਪਕ ਹੀ ਬੱਚਿਆਂ ਦੇ ਆਉਣ ਵਾਲੇ ਭੱਵਿੱਖ ਦਾ ਨਿਰਮਾਣ ਕਰਦੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਪੜਾਉਣ। ਸ੍ਰੀ ਸੋਨੀ ਨੇ ਸਨਮਾਨਤ ਹੋਣ ਵਾਲੇ ਅਧਿਆਪਕਾਂ ਨੂੰ ਕਿਹਾ ਕਿ ਤੁਹਾਡੀ ਡਿਊਟੀ ਹੋਰ ਵੀ ਵੱਧ ਜਾਂਦੀ ਹੈ ਕਿ ਤੁਸੀਂ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰੋ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਤੁਸੀਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰਤੀਬੱਧਤਾ ਨਾਲ ਬੱਚਿਆਂ ਨੂੰ ਸਿਖਿਆ ਦਿਓਗੇ। ਸਿਖਿਆ ਮੰਤਰੀ ਨੇ ਕਿਹਾ ਕਿ ਬਾਰਡਰ ਏਰੀਏ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਅਧਿਆਪਕਾਂ ਦੀ ਬਦਲੀਆਂ ਕਰ ਦਿੱਤੀਆਂ ਹਨ ਹੁਣ ਆਉਂਦੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਧਿਆਪਕ ਦੀ ਬਦਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਵਲ ਉਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਤੇ ਗੌਰ ਕੀਤਾ ਜਾਵੇਗਾ ਜਿਹੜੇ ਕਿਸੇ ਬਿਮਾਰੀ ਨਾਲ ਪੀੜਤ ਜਾਂ ਦਿਵਿਆਂਗ ਹੋਣਗੇ। 

ਸਿਖਿਆ ਮੰਤਰੀ ਨੇ ਦੱਸਿਆ ਕਿ ਕਿਸੇ ਵੀ ਸਕੂਲ ਵਿੱਚ ਨਕਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ 'ਤੇ ਸਖਤੀ ਨਾਲ ਨਕੇਲ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਕਲ ਦੇ ਦੌਰਾਨ ਬੱਚਿਆਂ ਦਾ ਭਵਿੱਖ ਖਰਾਬ ਹੁੰਦਾ ਹੈ। ਉਨ੍ਹਾਂ ਨੇ ਸਮਾਰੋਹ ਦੌਰਾਨ ਰਾਸਾ ਦੇ ਸਕੂਲਾਂ ਕੋਲੋਂ ਪ੍ਰਣ ਲਿਆ ਕਿ ਉਹ ਆਪੋ ਆਪਣੇ ਸਕੂਲ ਵਿੱਚ ਨਕਲ ਨੂੰ ਸਖਤੀ ਨਾਲ ਰੋਕਣਗੇ। ਸਿਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪੰਜਾਬ ਨੂੰ 4 ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਸਾਰੇ ਸਿਖਿਆ ਅਧਿਕਾਰੀ ਸਰਕਾਰੀ ਸਕੂਲਾਂ ਦੀ ਚੈਕਿੰਗ ਨੂੰ ਲਗਾਤਾਰ ਜਾਰੀ ਰੱਖਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਿਖਿਆ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ ਅਤੇ ਸਾਰੇ ਸਰਕਾਰੀ ਸਕੂਲਾਂ ਦੀਆਂ ਵਧੀਆ ਇਮਾਰਤਾਂ ਅਤੇ ਸਮਾਰਟ ਕਲਾਸਾਂ, ਕੰਪਿਊਟਰ ਅਤੇ ਇੰਟਰਨੈਟ ਨਾਲ ਲੈਸ ਕੀਤਾ ਜਾਵੇਗਾ। ਇਸ ਸਨਮਾਨ ਸਮਾਰੋਹ ਦੌਰਾਨ ਸ੍ਰੀ ਸੋਨੀ ਨੇ ਰਾਸਾ ਸਕੂਲਾਂ ਦੇ ਕਰੀਬ 250 ਅਧਿਆਪਕਾਂ ਨੂੰ ਸਨਮਾਨਤ ਕੀਤਾ। ਇਸ ਸਮਾਰੋਹ ਦੌਰਾਨ ਰਾਸਾ ਵੱਲੋਂ ਵੀ ਸ੍ਰੀ ਸੋਨੀ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਰਾਸਾ ਦੇ ਜਨਰਲ ਸਕੱਤਰ ਸ੍ਰੀ ਕੁਲਵੰਤ ਰਾਏ ਸ਼ਰਮਾ ਨੇ ਸਕੂਲਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਸਿਖਿਆ ਮੰਤਰੀ ਨੂੰ ਜਾਣੂੰ ਕਰਵਾਇਆ। ਇਸ ਮੌਕੇ ਜਿਲ੍ਹਾ ਸਿਖਿਆ ਅਧਿਕਾਰੀ ਐਸ:ਐਸ:ਸਮਰਾ ਵੱਲੋਂ ਸਿਖਿਆ ਮੰਤਰੀ ਨੂੰ ਜੀ ਆਇਆ ਕਿਹਾ ਗਿਆ।  ਇਸ ਸਮਾਰੋਹ ਵਿੱਚ ਸ੍ਰੀ ਜਤਿੰਦਰਪਾਲ ਸਿੱਧੂ ਪ੍ਰਿੰਸੀਪਲ ਨੈਸ਼ਨਲ ਐਵਾਰਡੀ, ਸ੍ਰੀ ਕੁਲਵੰਤ ਰਾਏ ਸ਼ਰਮਾ ਜਨਰਲ ਸਕੱਤਰ ਰਾਸਾ, ਡਾ: ਰਵਿੰਦਰ ਸਿੰਘ ਮਾਨ ਪੰਜਾਬ ਪ੍ਰਧਾਨ ਰਾਸਾ, ਸ੍ਰੀ ਦਿਨੇਸ਼ ਕਪੂਰ ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਰਾਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਭਰ ਤੋਂ ਰਾਸਾ ਦੇ ਨੁਮਾਇੰਦੇ ਹਾਜ਼ਰ ਸਨ। 

 

Tags: O P Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD