Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਬਾਣੀ, ਸਿਧਾਂਤ, ਗੁਰੂ ਪ੍ਰਤੀ ਭਰੋਸਾ ਅਤੇ ਸ਼ਰਧਾ 'ਤੇ ਕਿੰਤੂ ਪ੍ਰੰਤੂ ਕਰਕੇ ਗੁਰੂ ਨਾਲੋਂ ਤੋੜਣ ਵਾਲਿਆਂ ਤੋ ਸੁਚੇਤ ਰਹਿਣ ਦੀ ਸਖਤ ਲੋੜ : ਬਾਬਾ ਹਰਨਾਮ ਸਿੰਘ ਖਾਲਸਾ

ਦਮਦਮੀ ਟਕਸਾਲ ਮੁਖੀ ਵਲੋਂ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਅਕਾਲਖ ਤਖਤ ਸਾਹਿਬ ਵਿਖੇ ਸੰਗਤ ਨੂੰ ਕਥਾ ਸਰਵਣ ਕਰਾਇਆ ਗਿਆ

Web Admin

Web Admin

5 Dariya News

ਅੰਮ੍ਰਿਤਸਰ , 10 Sep 2018

Last updated on: Sep 10, 2018, 00:00 IST

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਾਵਨ ਦਿਹਾੜੇ 'ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਅਨੀ ਹਰਨਾਮ ਸਿੰਘ ਖਾਲਸਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਨੂੰ ਕਵੀ ਸੰਤੋਖ ਸਿੰਘ ਜੀ ਰਚਿਤ ਸ੍ਰੀ ਗੁਰ ਪ੍ਰਤਾਪ ਸੂਰਜ ਗੰ੍ਰਥ ਵਿਚੋਂ 1604 ਈ 'ਚ ਅਜ ਦੇ ਦਿਨ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਰਾਏ ਗਏ ਪਹਿਲੇ ਪ੍ਰਕਾਸ਼ ਨਾਲ ਸੰਬੰਧਿਤ ਕਥਾ ਸ੍ਰਵਣ ਕਰਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੀ ਮੌਜੂਦਗੀ 'ਚ ਦਮਦਮੀ ਟਕਸਾਲ ਮੁਖੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਇਕ ਮਨ ਇਕ ਚਿਤ ਹੋ ਮੰਤਰ ਮੁਕਤ ਤੇ ਅਡੋਲ ਰਹਿ ਕੇ ਪੂਰੇ ਅਦਬ ਸਤਿਕਾਰ 'ਚ ਕਥਾ ਸਰਵਣ ਕਰਨ ਵਾਲੀਆਂ ਸੰਗਤਾਂ 'ਚ ਗੁਰੂ ਪ੍ਰਤੀ ਵੈਰਾਗ ਦੇਖਿਆ ਗਿਆ। ਜੋ ਕਿ ਸਚਖੰਡ ਦਾ ਸਰੂਪ ਅਲੌਗਿਕ ਦ੍ਰਿਸ਼ ਪੇਸ਼ ਕਰ ਰਿਹਾ ਸੀ। ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਬਾਣੀ ਗੁਰੂ ਦਾ ਹਿਰਦਾ ਹੈ। ਅਤੇ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਆਪ ਨਿਰੰਕਾਰ ਅਕਾਲ ਪੁਰਖ ਦਾ ਸਰੂਪ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਪ੍ਰੇਮ ਵਸ ਮਨ ਭਿਜਦਾ ਹੈ ਉਹ ਬ੍ਰਹਮ ਗਿਆਨ ਦੀ ਦਾਤ ਪ੍ਰਾਪਤ ਕਰ ਲੈਦਾ ਹੈ। ਉਹਨਾਂ ਕਿਹਾ ਕਿ ਅਜ ਕਲ ਪ੍ਰਚਾਰ ਦੇ ਨਾਮ 'ਤੇ ਗੁਰਬਾਣੀ, ਸਿਧਾਂਤ, ਗੁਰੂ ਪ੍ਰਤੀ ਭਰੋਸਾ ਅਤੇ ਸ਼ਰਧਾ ਪ੍ਰਤੀ ਕਿੰਤੂ ਪ੍ਰੰਤੂ ਹੋ ਰਿਹਾ ਹੈ, ਗੁਰੂ ਨਾਲੋਂ ਤੋੜਣ ਵਾਲੇ ਅਜਿਹੇ ਲੋਕਾਂ ਤੋ ਸੁਚੇਤ ਰਹਿਣ ਦੀ ਸਖਤ ਲੋੜ ਹੈ। ਉਹਨਾਂ ਕਿਹਾ ਕਿ ਜੋ ਵੀ ਗੁਰੂ ਗੰਰਥ ਸਾਹਿਬ ਪ੍ਰਤੀ ਸ਼ਰਧਾ ਭਾਵਨਾ ਨਾਲ ਚਿਤ ਜੋੜ ਕੇ ਰਖਣਗੇ ਜਹਾਜ ਦੇ ਨਿਆਈ ਉਹਨਾਂ ਨੂੰ ਸੰਸਾਰ ਸਾਗਰ ਤੋਂ ਪਾਰ ਲੈ ਜਾਣ ਦੀ ਤਿੰਨ ਕਾਲਾਂ 'ਚ ਸਦਾ ਹੀ ਯੋਗਦਾ ਰਖਦੇ ਹਨ।

ਉਹਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ, ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠ ਮਰਿਆਦਾ ਅਤੇ ਰਵਾਇਤਾਂ ਤੋਂ ਜਾਣੂ ਕਰਾਇਆ। ਉਹਨਾਂ ਘਰਾਂ ਵਿਚ ਸਰੂਪ ਰਖਣ ਵਾਲਿਆਂ ਨੂੰ ਮਰਿਆਦਾ ਦਾ ਪੂਰਾ ਖਿਆਲ ਰਖਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਜੋ ਵੀ ਕਾਮਨਾ ਕਰ ਕੇ ਪੂਜਾ ਕਰੇਗਾ ਉਸ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਉਹਨਾਂ ਗੁਰਬੁਣੀ 'ਚ ਵਾਧਾ ਘਾਟਾ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਣੀ 'ਚ ਕੋਈ ਵੀ ਅਖਰ ਲਗਾਂ ਮਾਤਰਾ ਆਦਿ ਦੀ ਤਬਦੀਲੀ ਨਹੀਂ ਹੋ ਸਕਦੀ, ਅਜਿਹਾ ਕਰਨਾ ਬੇਅਦਬੀ ਹੋਵੇਗਾ।  ਉਹਨਾਂ ਕਿਹਾ ਕਿ ਕੋਠਾ ਸਾਹਿਬ ਅੰਦਰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸੁਖਆਸਨ ਵਾਲੀ ਪਲੰਘ ਦੇ ਇਕ ਪਾਸੇ ਹੇਠ ਵਿਛਾਈ ਜਾਂਦਾ ਚਿੱਟੀ ਚਾਰਦ ਸਤਿਗੁਰੂ ਅਰਜਨ ਦੇਵ ਜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸਤਿਕਾਰ ਲਈ ਪ੍ਰੇਰਣਾ ਸਰੋਤ ਹਨ। ਇਸ ਤੌਂ ਪਹਿਲਾਂ ਉਹਨਾਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁਖਵਾਕ ਦੀ ਕਥਾ ਸੰਗਤ ਨੂੰ ਸਰਵਣ ਕਰਾਇਆ।  ਦਮਦਮੀ ਟਕਸਾਲ ਮੁਖੀ ਨੇ ਸੰਗਤ ਨੂੰ ਅਮ੍ਰਿਤਧਾਰੀ ਹੋਵਨ, ਕੇਸ ਰਖਣ ਅਤੇ ਨਸ਼ਿਆਂ ਆਦਿ ਤੋਂ ਦੂਰ ਰਹਿਣ, ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ, ਸ੍ਰੀ ਅਕਾਲ ਤਖਤ ਸਾਹਿਬ 'ਤੇ ਹਾਜਰੀ ਦੀ ਸਦਾ ਤਾਂਘ ਰਖਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੋਮਣੀ ਕਮੇਟੀ ਮੈਬਰ ਭਾਈ ਮਨਜੀਤ ਸਿੰਘ, ਅਜਾਇਬ ਸਿੰਘ ਅਭਿਆਸੀ, ਜਸਪਾਲ ਸਿੰਘ ਸਿਧੂ ਮੰਬਈ, ਭਾਈ ਸਰਚਾਂਦ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਜਸਵਿਦਰ ਸਿੰਘ ਦੀਨਪੁਰ, ਸਮੇਤ ਭਾਰੀ ਸੰਢਿਆ 'ਚ ਸੰਗਤਾਂ ਅਤੇ ਸ੍ਰੋਮਣੀ ਕਮੇਟੀ ਦੇ ਅਧਿਕਾਰੀ  ਮੌਜੂਦ ਸਨ। 

 

Tags: Harnam Singh Khalsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD