Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਲੁਧਿਆਣਾ (ਦਿਹਾਤੀ) ਪੁਲਿਸ ਦੀ ਮੁਸ਼ਤੈਦੀ ਨਾਲ ਰਿਲਾਂਇਸ ਪੰਪ ਨੂੰ ਲੁੱਟਣ ਦੀ ਕੋਸ਼ਿਸ਼ ਨਾਕਾਮ

ਵਾਰਦਾਤ ਸਥਾਨ ਤੋਂ ਛੇ ਦੋਸ਼ੀ ਕਾਬੂ, ਕਈ ਵਾਰਦਾਤਾਂ ਕਬੂਲੀਆਂ, ਭਾਰੀ ਬਰਾਮਦਗੀ

Web Admin

Web Admin

5 Dariya News

ਜਗਰਾਂਉ , 10 Sep 2018

ਲੁਧਿਆਣਾ (ਦਿਹਾਤੀ) ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਵੱਡੀ ਪ੍ਰਾਪਤੀ ਕਰਦਿਆਂ ਪੈਟਰੋਲ ਪੰਪ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਲੁਟੇਰਾ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਲੁੱਟ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਥਿਤ ਦੋਸ਼ੀਆਂ ਨੇ ਹੋਰ ਵੀ ਕਈ ਵਾਰਦਾਤਾਂ ਕਬੂਲ ਕੀਤੀਆਂ ਹਨ।ਇਸ ਸੰਬੰਧੀ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨ ਰਤਨ ਪੀ.ਪੀ.ਐਸ ਪੁਲਿਸ ਕਪਤਾਨ (ਜਾਂਚ) ਲੁਧਿਆਣਾ (ਦਿਹਾਤੀ) ਨੇ ਦੱਸਿਆ ਕਿ ਇਨ੍ਹਾਂ ਖੋਹਾਂ ਕਰਨ ਵਾਲੇ ਖਤਰਨਾਕ ਗਿਰੋਹ ਨੂੰਇੰਸ: ਇੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਦਾਖਾ ਵੱਲੋਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਹ ਗਿਰੋਹ ਪੰਜਾਬ ਅਤੇ ਹੋਰ ਥਾਂਵਾਂ'ਤੇ ਪਿਛਲੇ ਕਾਫੀ ਸਮੇਂ ਤੋਂ ਲੁੱਟਾਂ-ਖੋਹਾਂ ਕਰਨ ਦੀਆਂ ਵਾਰਦਾਤਾਂ ਕਰਦੇ ਆ ਰਹੇ ਸਨ।ਜਿੰਨ੍ਹਾਂ ਬਾਰੇ ਮੁੱਖ ਅਫਸਰ ਥਾਣਾ ਦਾਖਾ ਨੂੰ ਖੁਫੀਆ ਇਤਲਾਹ ਮਿਲੀ ਸੀ ਕਿ ਹਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਜਸਵੀਰ ਸਿੰਘ ਵਾਸੀ ਡਾਬਾ ਰੋਡ ਨੇੜੇ ਨਵੀਂ ਧਰਮਸ਼ਾਲਾ ਲੁਹਾਰਾ ਲੁਧਿਆਣਾ ਅਤੇ ਰੋਹਿਤ ਵਰਮਾ ਪੁੱਤਰ ਰਾਮ ਈਸਵਰ ਸਿੰਘ ਵਾਸੀ ਸ਼ਿਮਲਾਪੁਰੀ ਨੇੜੇ ਪੰਮੇ ਦੀਆਂ ਦੁਕਾਨਾਂ ਗਲੀ ਨੰਬਰ 11 ਮਹਾਂ ਸਿੰਘ ਨਗਰ ਡਾਬਾ ਥਾਣਾ ਡਾਬਾ, ਰਿੰਕੂ ਪੁੱਤਰ ਤਿਲਕ ਰਾਜ ਵਾਸੀ ਝੁੱਗੀਆਂ ਬਾਗ ਖੇਤਾ ਰਾਮ ਨੇੜੇ ਰੇਲਵੇ ਸਟੇਸ਼ਨ ਜਗਰਾਂਓ, ਜੌਹਨ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਡੀ.ਏ.ਵੀ ਕਾਲਜ ਦੇ ਪਿੱਛੇ ਬਾਗ ਖੇਤਾ ਰਾਮ ਜਗਰਾਂਓ, ਬੀਰੂ ਪਾਸਵਨ ਪੁੱਤਰ ਹਰੀ ਪਾਸਵਨਵਾਸੀ ਬੁੜਬਨ ਬਿਹਾਰ ਹਾਲ ਕਿਰਾਏਦਾਰ ਨੇੜੇ ਐਫ.ਸੀ.ਆਈ ਗੋਦਾਮ ਜਗਰਾਂਓ, ਹੈਦਰ ਪੁੱਤਰ ਸਲੀਮ ਵਾਸੀ ਬਾਗ ਖੇਤਾ ਰਾਮ ਨੇੜੇ ਰੇਲਵੇ ਸਟੇਸ਼ਨ ਜਗਰਾਂਓ ਹਾਲ ਵਾਸੀ ਫਿਰੋਜ਼ ਗਾਂਧੀ ਮਾਰਕੀਟ ਬੈਕ ਸਾਇਡ ਕੋਟਕ ਮਹਿੰਦਰਾ ਬੈਕ ਭਾਈਵਾਲਾ ਚੌਕ ਲੁਧਿਆਣਾ ਅਤੇ ਗੁਰਕੀਰਤ ਸਿੰਘ ਉਰਫ ਗੱਗੀ ਪੁੱਤਰ ਚਮਕੌਰ ਸਿੰਘ ਵਾਸੀ ਡਾਬਾ ਰੋਡ ਨੇੜੇ ਪੁਰਾਣੀ ਧਰਮਸ਼ਾਲਾ ਲੋਹਾਰਾ ਲੁਧਿਆਣਾ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਰੀਲ਼ਾਇੰਸ ਪੰਪ ਜੀ.ਟੀ ਰੋਡ ਲੁਧਿਆਣਾ ਬਾਹੱਦ ਗਹੌਰ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਹਨ।ਜਿਸ'ਤੇ ਉਪਰੋਕਤ ਇਤਲਾਹ ਦੇ ਅਧਾਰ 'ਤੇ ਇੰਸ: ਇੰਦਰਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਉਕਤ ਜਗਾ 'ਤੇ ਰੇਡ ਕਰਕੇ ਉਕਤਾਨ ਛੇ ਦੋਸ਼ੀਆਂ ਨੂੰ ਕਾਬੂ ਕੀਤਾ। ਜਿੰਨ੍ਹਾਂ ਦੇ ਕਬਜੇ ਵਿੱਚੋਂ ਇਕ ਪਿਸਤੌਲ ਦੇਸੀ 315 ਬੋਰ ਸਮੇਤ ਇਕ ਰੌਦ ਜਿੰਦਾ, ਦੋ ਦਾਹ ਲੋਹਾ ਅਤੇ ਤਿੰਨ ਰਾਡ ਲੋਹਾ ਬ੍ਰਾਮਦ ਹੋਏ। ਜਿਸ 'ਤੇ ਮੁਕੱਦਮਾ ਨੰਬਰ 264 ਮਿਤੀ 8 ਸਤੰਬਰ, 2018 ਅ/ਧ 399, 402 ਭ/ਦ ਥਾਣਾ ਦਾਖਾ ਅਤੇ ਮੁਕੱਦਮਾ ਨੰਬਰ 265 ਮਿਤੀ 8 ਸਤੰਬਰ, 2018 ਅ/ਧ 25/54/59 ਆਰਮਜ ਐਕਟ ਥਾਣਾ ਦਾਖਾ ਦਰਜ ਰਜਿਸਟਰ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀਆਂ ਨੂੰ ਮਿਤੀ 9 ਸਤੰਬਰ, 2018 ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀਆਂ ਦਾ ਰਿਮਾਂਡ ਪੁਲਿਸ ਹਾਸਿਲ ਕੀਤਾ ਗਿਆ ਅਤੇ ਪੁੱਛਗਿੱਛ ਦੌਰਾਨ ਦੋਸ਼ੀਆਂਨੇ ਕਈ ਵਾਰਦਾਤਾਂ ਕਰਨੀਆਂ ਕਬੂਲ ਕੀਤੀਆਂ ਹਨ।ਦੋਸ਼ੀਆਂ ਪਾਸੋਂ ਇਹਨਾਂ ਮੁਕੱਦਮਿਆਂ ਵਿੱਚ ਕੀਤੀ ਗਈ ਖੋਹ ਸਬੰਧੀ ਬਰਾਮਦਗੀਆਂ ਵੀ ਹੋਈਆਂ ਹਨ।ਦੋਸ਼ੀਆਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਉਪ ਕਪਤਾਨ ਪੁਲਿਸ (ਜਾਂਚ) ਲੁਧਿਆਣਾ (ਦਿਹਾਤੀ) ਅਤੇ ਹਰਕਮਲ ਕੌਰ ਪੀ.ਪੀ.ਐਸ ਉਪ ਕਪਤਾਨ ਪੁਲਿਸ ਦਾਖਾ ਹਾਜ਼ਰ ਸਨ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD