Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤੰਦਰੁਤ ਪੰਜਾਬ ਤਹਿਤ ਪੋਸ਼ਣ ਮਹੀਨੇ ਸਬੰਧੀ ਪ੍ਰੋਗਰਾਮ - ਡਾ. ਸੀਮਾ

Web Admin

Web Admin

5 Dariya News

ਕਾਲਾ ਸੰਘਿਆ ( ਕਪੂਰਥਲਾ) , 11 Sep 2018

Last updated on: Sep 11, 2018, 00:00 IST

ਸਾਨੂੰ ਹਰੇ ਪੱਤੇਦਾਰ ਸਬਜੀਆਂ ਰੋਜਾਨਾ ਭੋਜਨ ਵਿੱਚ ਸ਼ਾਮਲ ਕਰਨੀਆਂ ਚਾਹੀਦੀਆਂ ਹਨ ਇਹਨਾਂ ਸ਼ਬਦਾ ਦਾ ਪ੍ਰਗਟਾਵਾ ਡਾ: ਸੀਮਾ, ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਕਾਲਾ ਸੰਘਿਆਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੋਸ਼ਣ ਮਹੀਨਾਂ ਮਨਾਉਣ ਦੋਰਾਨ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ 1 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਪੋਸ਼ਣ ਮਹੀਨਾਂ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਨਵ ਜੰਮੇ ਬੱਚੇ ਤੋਂ ਲੈ ਕੇ 1000 ਦਿਨ ਤੱਕ ਉਸ ਦੀ ਖੁਰਾਕ ਸਬੰਧੀ ਲੋਕਾਂ ਨੁੰ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਹਰੇਕ ਮਾਂ ਆਪਣੇ ਬੱਚੇ ਨੂੰ ਛੇ ਮਹੀਨੇ ਤੱਕ ਆਪਣਾ ਦੁੱਧ ਜਰੂਰ ਪਿਲਾਵੇ।ਇਸ ਨਾਲ ਬੱਚਾ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋ ਬਚਿਆ ਰਹਿੰਦਾ ਹੈ। ਹਰੇਕ ਵਿਅਕਤੀ ਨੂੰ ਆਪਣੀ ਉਮਰ ਦੇ ਹਿਸਾਬ ਨਾਲ ਪੌਸ਼ਟਿਕ ਤੱਤਾਂ ਵਾਲਾ ਭੋਜਨ ਖਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਸਰੀਰ ਨੂੰ ਤੰਦਰੁਸਤ ਰੱਖਣ ਲਈ ਸੰਤੁਲਿਤ ਭੋਜਨ ਦੀ ਜਰੂਰਤ ਹੁੰਦੀ ਹੈ।ਸੰਤੁਲਿਤ ਭੋਜਨ ਵਿੱਚ ਹਰੇਕ ਤਰ੍ਹਾਂ ਦਾ ਜਰੂਰੀ ਤੱਤ ਸਹੀ ਮਾਤਰਾ ਅਤੇ ਅਨੁਪਾਤ ਵਿੱਚ ਹੁੰਦੇ ਹਨ, ਜਿਸ ਦੀ ਸਰੀਰ ਨੂੰ ਜਰੂਰਤ ਹੁੰਦੀ ਹੈ।ਇਸ ਮੌਕੇ ਡਾ. ਸੁਨਾਕਸ਼ੀ  ਨੇ ਕਿਹਾ ਕਿ ਸਰੀਰ ਨੂੰ ਤੰਦਰੁਸਤ ਬਣਾਉਣ ਦੇ ਲਈ ਭੋਜਨ ਵਿੱਚ ਪ੍ਰੋਟੀਨ,ਕਾਰਬੋਹਾਈਡ੍ਰੇਟ,ਵਿਟਾਮਿਨ ਅਤੇ ਚਿਕਨਾਈ ਆਦਿ ਖਣਿਜ ਪਦਾਰਥ ਦੀ ਜਰੂਰਤ ਹੁੰਦੀ ਹੈ।

ਉਹਨਾਂ ਕਿਹਾ ਕਿ ਇਹ ਜਰੂਰੀ ਤੱਤ ਸਾਨੂੰ ਕਣਕ,ਮੱਕੀ, ਚੌਲ, ਬਾਜਰਾ, ਸਕਰਕੰਦੀ,ਗੁੜ,ਦੁੱਧ,ਦੁੱਧ ਨਾਲ ਬਣੇ ਪਦਾਰਥ, ਪਨੀਰ,ਮੱਖਣ,ਦਹੀਂ,ਲੱਸੀ,ਅਤੇ ਦਾਲਾਂ ਆਦਿ ਤੋਂ ਮਿਲਦੇ ਹਨ।ਇਸ ਮੌਕੇ ਸ੍ਰੀ ਰਵਿੰਦਰ ਕੁਮਾਰ ਜੱਸਲ, ਬਲਾਕ ਐਜੂਕੇਟਰ ਨੇ ਦੱਸਿਆ ਕਿ ਸਾਨੂੰ ਪੋਸ਼ਟਿਕ ਭੋਜਨ ਜਿਵੇਂ ਰਲੀਆਂ ਮਿਲੀਆਂ ਦਾਲਾਂ, ਮੌਸਮੀ ਫਲ ਅਤੇ ਹਰੀਆਂ ਪੱਤੇਦਾਰ ਸਬਜੀਆਂ ਦੀ ਵਰਤੋ ਜਿਆਦਾ ਕਰਨੀ ਚਾਹੀਦੀ ਹੈ ਤਾਂ ਜੋ ਸਾਡੇ ਸਰੀਰ ਨੂੰ ਜਿਆਦਾ ਤੋਂ ਜਿਆਦਾ ਜਰੂਰੀ ਤੱਤ ਮਿਲ ਸਕਣ।ਉਨ੍ਹਾਂ ਕਿਹਾ ਗਰਭਵਤੀ ਔਰਤ ਨੂੰ ਆਪਣੇ ਭੋਜਨ ਦਾ ਖਾਸ ਧਿਆਨ ਰੱਖਣ ਦੀ ਜਰੂਰਤ ਹੈ।ਉਸ ਨੂੰ ਦਿਨ ਵਿੱਚ ਬਾਰ-ਬਾਰ ਅਤੇ ਥੋੜਾ-ਥੋੜਾ ਭੋਜਨ ਖਾਣਾ ਚਾਹੀਦਾ ਹੈ।ਉਸ ਦੇ ਭੋਜਨ ਵਿੱਚ ਹਰੇ ਪੱਤੇਦਾਰ ਸਬਜੀਆਂ ਅਤੇ ਪੋਸ਼ਟਿਕ ਆਹਾਰ ਜਰੂਰੀ ਹੋਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ 1000 ਦਿਨ ਤੱਕ ਬੱਚੇ ਦੀ ਖੁਰਾਕ ਦਾ ਧਿਆਨ ਰੱਖਣ ਨਾਲ ਉਹ ਸਾਰੀ ਉਮਰ ਤੰਦਰੁਤ ਅਤੇ ਸਿਹਤ ਮੰਦ ਰਹੇਗਾ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ.ਰਾਕੇਸ਼, ਰਕੇਸ਼ ਬਾਲੀ ਅਪਥਾਲਮਿਕ ਅਫਸਰ, ਰਿਤੁ, ਹਰਪ੍ਰੀਤ ਕੌਰ, ਨਿਰਵੈਰ ਸਿੰਘ,ਨਰੇਸ਼ ਕੁਮਾਰੀ, ਤੇ ਸੰਗੀਤਾ ਆਦਿ ਸ਼ਾਮਿਲ ਸਨ ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD