Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜਿਲ੍ਹੇ ਦੀਆਂ ਸਮੂਹ ਐਲ. ਐਚ. ਵੀਜ਼ ਦੀ ਰਿਵੀਊ ਮੀਟਿੰਗ ਕੀਤੀ ਗਈ

Web Admin

Web Admin

5 Dariya News

ਰੂਪਨਗਰ , 11 Sep 2018

Last updated on: Sep 11, 2018, 00:00 IST

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਿਲ੍ਹੇ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਵਲ ਸਰਜਨ ਰੂਪਨਗਰ ਡਾ. ਹਰਿੰਦਰ ਕੋਰ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੀਆਂ ਸਮੂਹ ਐਲ. ਐਚ. ਵੀਜ਼ ਦੀ ਰਿਵੀਊ ਮੀਟਿੰਗ ਕੀਤੀ ਗਈ। ਜਿਸ ਵਿੱਚ ਉਹਨਾਂ ਵੱਲੋਂ ਸਟਾਫ ਦੀ ਕਾਰਗੁਜਾਰੀ ਦਾ ਮੁਲਾਂਕਣ ਕੀਤਾ ਗਿਆ। ਇਸ ਮੋਕੇ ਸਿਵਲ ਸਰਜਨ ਵੱਲੋਂ ਸਮੂਹ ਕਰਮਚਾਰੀਆਂ ਨੂੰ ਵੱਖ-ਵੱਖ ਪੱਧਰ ਤੇ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਇਸ ਸਬੰਧੀ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਅਤੇ ਕਮੀਆਂ ਨੂੰ ਦੂਰ ਕਰਨ ਲਈ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨਿਧੀ ਸ਼੍ਰੀਵਾਸਤਵਾ ਨੇ ਸਮੂਹ  ਬੀ.ਈ.ਈਜ ਅਤੇ ਐਲ.ਐਚ.ਵੀਜ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ ਤੇ ਯਕੀਨੀ ਬਨਾਉਣ ਕੇ ਉਨ੍ਹਾਂ ਦੇ ਬਲਾਕ ਵਿੱਚ ਕੰਮ ਕਰ ਰਹੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਖਾਸ ਤੌਰ ਤੇ ਮਮਤਾ ਦਿਵਸ ਵਰਗੇ ਦਿਨਾਂ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਉਹ ਖੁਦ ਸੁਪਰਵੀਜਨ ਕਰਕੇ ਇਸ ਗੱਲ ਨੂੰ ਸੁਨਿਸ਼ਚਿਤ ਕਰਨਗੇ ਕਿ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸਹੂਲਤਾਂ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਸਬੰਧਤ ਅਧਿਕਾਰੀ ਇਸ ਗੱਲ ਦਾ ਖਾਸ ਧਿਆਨ ਰੱਖਣ ਕਿ ਮਮਤਾ ਦਿਵਸ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮਨਾਇਆ ਜਾਵੇ, ਜਿਸ ਵਿੱਚ ਔਰਤਾਂ ਦਾ ਪੂਰਾ ਚੈਕਅੱਪ, ਹਾਈਰਿਸਕ ਕੇਸਾਂ ਦਾ ਫੋਲੋਅੱਪ, ਐਚ.ਬੀ. ਟੈਸਟਿੰਗ, ਬੀ.ਪੀ. ਚੈਕਿੰਗ, ਮਾਈਕਰੋਪਲਾਨ, ਐਮ.ਸੀ.ਐਚ ਅਤੇ ਜੇ.ਐਸ.ਵਾਈ. ਕਾਰਡਾਂ ਵਿੱਚ ਐਂਟਰੀਆਂ ਆਦਿ ਸ਼ਾਮਿਲ ਹਨ।

ਫੈਮਿਲੀ ਪਲਾਨਿੰਗ ਦੇ ਵਿਸ਼ੇ ਤੇ ਬੋਲਦੇ ਹੋਏ ਜਿਲ੍ਹਾ ਪ੍ਰੋਗਰਾਮ ਮੈਨੇਜਰ  ਸ਼੍ਰੀਮਤੀ ਡੋਲੀ ਸਿੰਗਲਾ ਨੇ ਕਿਹਾ ਕਿ ਫੈਮਿਲੀ ਪਲਾਨਿੰਗ ਦਾ ਕੰਮ ਟੀਚੇ ਮੁਤਾਬਕ ਹਾਸਲ ਕਰਨ ਲਈ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਇਸ ਸਬੰਧੀ ਅਪਣਾਏ ਜਾਣ ਵਾਲੇ ਵੱਖ-ਵੱਖ ਤਰੀਕਿਆਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਹਾਈ ਰਿਸਕ ਕੇਸਾਂ ਦਾ ਨਿਰੰਤਰ ਫਾਲੋਅਪ ਕੀਤਾ ਜਾਵੇ ਅਤੇ ਹੋਮ-ਡਿਲੀਵਰੀ ਵਾਲੇ ਕੇਸਾਂ ਦੇ ਸੰਬੰਧ ਵਿੱਚ ਪਿੰਡ ਦੀ ਪੰਚਾਇਤਾਂ ਦੇ ਸਹਿਯੋਗ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੋਂਸਲਰ ਜਾਂ ਮਹਿਲਾ ਅਰੋਗਿਆ ਸਮਿਤੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਗਰਭਵਤੀ ਨੂੰ ਸੰਸਥਾਗਤ ਜਣੇਪੇ ਲਈ ਪ੍ਰੇਰਿਤ ਕੀਤਾ ਜਾਵੇ। ਜਿਲ੍ਹਾ ਮੋਨੀਟਰਿੰਗ ਅਤੇ ਈਵੈਲੂਏਸ਼ਨ ਅਫਸਰ ਸ਼੍ਰੀ ਲਖਵੀਰ ਸਿੰਘ ਨੇ ਐਚ.ਐਮ.ਆਈ.ਐਸ ਅਤੇ ਆਰ.ਸੀ.ਐਚ ਪੋਰਟਲ ਤੇ ਆਨਲਾਈਨ ਐਂਟਰੀਆਂ ਦੀ ਕਾਰਗੁਜਾਰੀ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ।ਇਸ ਤੋਂ ਇਲਾਵਾ ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਸ੍ਰੀ ਸੁਖਜੀਤ ਕੁਮਾਰ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਤੰਬਰ ਮਹੀਨੇ ਨੂੰ ਪੋਸ਼ਣ ਮਹੀਨੇ ਦੇ ਰੂਪ ਵਿੱਚ ਮਨਾਂਉਦੇ ਹੋਏ ਜੱਚਾ-ਬੱਚਾ ਦੀ ਪੋਸ਼ਟਿਕ ਖੁਰਾਕ ਦੇ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਮਹੀਨਾਵਾਰ ਆਈ.ਈ.ਸੀ./ਬੀ.ਸੀ.ਸੀ. ਗਤੀਵਿਧੀਆਂ ਤਹਿਤ ਕਰਵਾਏ ਗਏ ਜਾਗਰੂਕਤਾ ਸੈਮੀਨਾਰ, ਵਰਕਸ਼ਾਪਾਂ ਅਤੇ ਵੱਖ-ਵੱਖ ਟ੍ਰੇਨਿੰਗਾਂ ਦੀਆਂ ਰਿਪੋਰਟਾਂ ਨਿਰਧਾਰਤ ਪ੍ਰਫਾਰਮਿਆਂ ਤੇ ਮਿਤੀਬੱਧ ਤਾਰੀਕ ਨੂੰ ਭੇਜਣੀਆਂ ਯਕੀਨੀ ਬਣਾਈਆਂ ਜਾਣ।ਸਾਰੀਆਂ ਸਿਹਤ ਸੰਸਥਾਵਾਂ ਤੇ ਲੱਗੇ ਆਈ.ਈ.ਸੀ. ਮਟੀਰੀਅਲ ਨੂੰ ਸਮੇਂ-ਸਮੇਂ ਤੇ ਅਪਡੇਟ ਕਰਨ ਦੀ ਵੀ ਹਦਾਇਤ ਕੀਤੀ ਗਈ। ਇਸ ਮੋਕੇ ਆਰ.ਬੀ.ਐਸ.ਕੇ. ਕੋਆਰਡੀਨੇਟਰ ਕਿਰਨਦੀਪ ਕੋਰ, ਬੀ.ਈ.ਈ. ਰਿੱਤੂ ਅਤੇ ਸਮੂਹ ਬਲਾਕਾਂ ਦੀਆਂ ਐਲ.ਐਚ.ਵੀਜ਼. ਹਾਜਰ ਸਨ।

 

Tags: Tandarust Punjab , Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD