Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ: ਕੌਮੀ ਤੰਬਾਕੂ ਜਾਗਰੂਕਤਾ ਸੈਮੀਨਾਰ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਕੀਤਾ ਆਯੋਜਿਤ

ਜਨਤਕ ਸਥਾਨਾਂ 'ਤੇ ਤੰਬਾਕੂ ਦੇ ਸੇਵਨ ਦੀ ਪੂਰਨ ਤੌਰ 'ਤੇ ਮਨਾਹੀ

Web Admin

Web Admin

5 Dariya News

ਬਠਿੰਡਾ , 11 Sep 2018

Last updated on: Sep 11, 2018, 00:00 IST

ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰੰਘ ਦੀ ਪ੍ਰਧਾਨਗੀ ਹੇਠ ਅਤੇ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਡਾ. ਸਤਵੀਰ ਸਿੰਘ ਦੇ ਸਹਿਯੋਗ ਨਾਲ ਕੌਮੀ ਤੰਬਾਕੂ ਜਾਗਰੂਕਤਾ ਸੈਮੀਨਾਰ ਕਾਲਜ ਦੇ ਐਡੀਟੋਰੀਅਮ ਵਿਖੇ ਅਯੋਜਿਤ ਕੀਤਾ ਗਿਆ। ਪ੍ਰਿੰਸੀਪਲ ਡਾ: ਸਤਵੀਰ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਿਹਤ ਵਿਭਾਗ ਬਠਿੰਡਾ ਵੱਲੋਂ ਚਲਾਈ ਗਈ ਤੰਬਾਕੂਨੋਸ਼ੀ ਜਾਗਰੂਕਤਾ ਮੁਹਿੰਮ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਇਆ ਜਾਵੇ। ਸੈਮੀਨਾਰ ਦੀ ਸ਼ੁਰੂਆਤ ਬੀ.ਐਸੀ. ਅਖੀਰਲੇ ਸਾਲ ਦੀ ਵਿਦਿਆਰਥਣ ਸ਼ਮਾਂ ਦੀ ਕਵਿਤਾ ਰੰਗਲਾ ਪੰਜਾਬ ਸਾਰਾ ਫਿੱਕਾ ਪੈ ਗਿਆ, ਮੱਥੇ ਤੇ ਕਲੰਕ ਵਾਲਾ ਟਿੱਕਾ ਰਹਿ ਗਿਆ, ਨਾਲ ਕੀਤੀ ਗਈ। ਇਸ ਮੌਕੇ ਵਿਦਿਅਰਥੀਆਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਬਠਿੰਡਾ ਡਾ. ਹਰੀ ਨਰਾਇਣ ਸਿੰਘ ਨੇ ਕਿਹਾ ਕਿ ਅੱਜ ਦੇ ਸੈਮੀਨਾਰ ਦਾ ਮੁੱਖ ਮਕਸਦ ਤੰਬਾਕੂਨੋਸ਼ੀ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ ਉਨਾਂ ਦੱਸਿਆ ਕਿ ਸਾਰੇ ਤੰਬਾਕੂ ਉਤਪਾਦ ਸਿਹਤ ਲਈ ਹਾਨੀਕਾਰਕ ਹਨ, ਕੋਈ ਵੀ ਤੰਬਾਕੂ ਉਤਪਾਦ ਕਿਸੇ ਵੀ ਰੂਪ ਵਿਚ ਸੁਰੱਖਿਅਤ ਨਹੀ ਹੈ। ਬੀੜੀ ਵੀ ਓਨੀ ਹਾਨੀਕਾਰਕ ਹੈ ਜਿੰਨੀ ਕਿ ਸਿਗਰੇਟ, ਤੰਬਾਕੂ ਵਿੱਚ ਇੱਕ ਨਿਕੋਟੀਨ ਨਾਂ ਦਾ ਖਤਰਨਾਕ ਪਦਾਰਥ ਹੁੰਦਾ ਹੈ ਜੋ ਆਦਮੀ ਨੂੰ ਵਾਰ-ਵਾਰ ਸਿਗਰਟਨੋਸ਼ੀ ਕਰਨ ਦੀ ਇੱਛਾ ਪੈਦਾ ਕਰਦਾ ਹੈ। ਇਸ ਦੀ ਵਰਤੋਂ ਨਾਲ ਦਮਾਂ, ਵਾਰ-ਵਾਰ ਛਾਤੀ ਦੀ ਇਨਫੈਕਸ਼ਨ, ਕੋਰੇਨਰ, ਦਿਲ ਰੋਗ, ਮੂੰਹ, ਗਲੇ ਅਤੇ ਫੇਫੜੇ ਦਾ ਕੈਂਸਰ ਆਦਿ ਹੋ ਸਕਦਾ ਹੈ। ਭਾਰਤ ਵਿਚ ਹਰ ਸਾਲ ਲਗਭਗ 10 ਲੱਖ ਮੌਤਾਂ ਤੰਬਾਕੂ ਦੇ ਸੇਵਨ ਕਾਰਨ ਹੁੰਦੀਆਂ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਅਨੁਪਮਾ ਸਰਮਾਂ ਨੇ ਆਪਣੇ ਸੰਬੋਧਨ ਵਿਚ ਕੋਟਪਾ ਐਕਟ 2003 ਦੀਆਂ ਧਰਾਵਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਜਨਤਕ ਸਥਾਨਾਂ 'ਤੇ ਤੰਬਾਕੂ ਦੇ ਸੇਵਨ ਦੀ ਪੂਰਨ ਤੌਰ ਤੇ ਮਨਾਹੀ ਹੈ ਜੇਕਰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕੋਈ ਵੀ ਵਿਕਰੇਤਾ 18 ਸਾਲ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਨਾ ਦੇਵੇ ਜੇਕਰ ਕੋਈ ਵਿਕਰੇਤਾ ਇਸ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦਾ ਵੀ ਚਲਾਨ ਕੀਤਾ ਜਾਵੇਗਾ। 

ਬ੍ਰਹਮਾਂ ਕੁਮਾਰੀ ਇਸ਼ਵਰੀ ਵਿਸ਼ਵ ਵਿਦਿਆਲਿਆ ਬਠਿੰਡਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਬ੍ਰਹਮਾਂ ਕੁਮਾਰੀ ਸੁਖਵਿੰਦਰ ਨੇ ਕਿਹਾ ਕਿ ਇਨਸਾਨ ਦਾ ਜੀਵਨ ਹੀਰੇ ਦੇ ਸਮਾਨ ਹੈ ਪ੍ਰੰਤੂ ਅੱਜ ਦਾ ਨੌਜਵਾਨ ਫੈਸ਼ਨ ਅਤੇ ਨਸ਼ਿਆਂ ਵਿਚ ਪੈ ਕੇ ਆਪਣੀ ਊਰਜਾ ਨੂੰ ਗਲਤ ਪਾਸੇ ਨਸ਼ਟ ਕਰ ਰਿਹਾ ਹੈ। ਜਿਸ ਨਾਲ ਇਕ ਘਰ, ਸਮਾਜ ਅਤੇ ਦੇਸ਼ ਦਾ ਨੁਕਸਾਨ ਹੋ ਰਿਹਾ ਹੈ। ਜੇਕਰ ਸਾਡੇ ਨੌਜਵਾਨ ਦੀ ਸੋਚ ਹਾਂ ਪੱਖੀ ਹੋਵੇ ਤਾਂ ਹੀ ਇਕ ਨਵੇਂ ਸਮਾਜ ਦੀ ਸਿਰਜਨਾਂ ਹੋ ਸਕਦੀ ਹੈ ਤੇ ਦੇਸ਼ ਤਰੱਕੀ ਦੇ ਰਸਤੇ 'ਤੇ ਜਾ ਸਕਦਾ ਹੈ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੰਬਾਕੂ ਅਤੇ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਆਪਣੀ ਸਰੀਰਕ ਅਤੇ ਮਾਨਸਿਕ ਊਰਜਾ ਘਰ ਪਰਿਵਾਰ ਅਤੇ ਦੇਸ਼ ਦੀ ਤਰੱਕੀ ਵਿਚ ਲਾਉਂਣ ਤਾਂ ਹੀ ਇਸ ਸਮਾਜ ਦਾ ਕਲਿਆਣ ਹੋ ਸਕਦਾ ਹੈ ਅਤੇ ਅੱਜ ਦਾ ਯੁਵਾ ਕੱਲ ਦਾ ਨੇਤਾ ਨਹੀ, ਦੇਵਤਾ ਬਣ ਸਕਦਾ ਹੈ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪਿਆਰ ਤੇ ਸਮਾਂ ਦੇਣ ਤਾਂ ਜੋ ਉਹ ਗਲਤ ਰਸਤੇ 'ਤੇ ਨਾ ਜਾ ਸਕਣ। ਮਾਸ ਮੀਡੀਆਂ ਅਫ਼ਸਰ ਜਗਤਾਰ ਸਿੰਘ ਬਰਾੜ ਵੱਲੋਂ ਤੰਬਾਕੂ ਦੀ ਵਰਤੋਂ ਨਾਲ ਮਨੁੱਖੀ ਸਿਹਤ 'ਤੇ ਪੈਣ ਵਾਲ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸੇ ਹੋਰ ਦੀ ਬੀੜੀ ਜਾਂ ਸਿਗਰੇਟ ਤੋਂ ਆਉਣ ਵਾਲੇ ਧੂੰਏ ਨੂੰ ਸਹਿਣ ਕਾਰਨ ਸੈਕਿੰਡ ਹੈਂਡ ਸਮੋਕਿੰਗ ਅਖਵਾਉਂਦਾ ਹੈ। ਸੈਕਿੰਡ ਹੈਂਡ ਸਮੋਕਿੰਗ/ਸਿਗਰੇਟ ਨਾ ਪੀਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਦਾ ਹੈ। ਤੰਬਾਕੂ ਦੇ ਸੇਵਨ ਨਾਲ ਔਰਤਾਂ ਵਿਚ ਬੱਚੇ ਦਾ ਨਾ ਠਹਿਰਣਾ, ਵਾਰ ਵਾਰ ਗਰਭਪਾਤ, ਨਵਜਨਮੇਂ ਬੱਚੇ ਦਾ ਜਨਮ ਸਮੇਂ ਘੱਟ ਵਜਨ, ਮਰੇ ਹੋਏ ਬੱਚੇ ਦਾ ਜਨਮ, ਗੁਪਤ ਅੰਗ ਦਾ ਕੈਂਸਰ  ਆਦਿ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਸਿਗਰੇਟ ਬੀੜੀ ਦੀ ਭੈੜੀ ਆਦਤ ਨੂੰ ਛੱਡਣਾ ਚਾਹੁੰਦੇ ਹੋ ਤਾਂ ਦ੍ਰਿੜ ਇੱਛਾ ਸ਼ਕਤੀ  ਨਾਲ ਸਿਵਲ ਹਸਪਤਾਲ ਵਿਖੇ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਨਾਲ ਤਾਲਮੇਲ ਕਰਕੇ ਸਿਗਰੇਟਨੋਸ਼ੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਮੌਕੇ ਕਾਲਜ ਵਿਦਿਆਰਥੀਆਂ ਦੇ ਤੰਬਾਕੂ ਸਬੰਧੀ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ। ਉਪਰੰਤ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਹਰਪਾਲ ਕੌਰ, ਪ੍ਰਗਟ ਸਿੰਘ ਅਤੇ ਰਾਹੁਲ ਕਾਂਸਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੂਰ ਆਰਟ ਗਰੁੱਪ ਬਠਿੰਡਾ ਵੱਲ ਨੁੱਕੜ ਨਾਟਕ ਰਾਂਹੀ ਤੰਬਾਕੂ ਅਤੇ ਨਸ਼ਿਆਂ ਤੋਂ ਸੁਚੇਤ ਕੀਤਾ ਗਿਆ। ਇਸ ਸਮੇਂ ਪ੍ਰੋਫੈਸਰ ਹਰਜਿੰਦਰ ਸਿੰਘ ਮੌੜ ਅਤੇ ਹੋਰ ਕਾਲਜ ਸਟਾਫ ਤੋਂ ਇਲਾਵਾ ਡਾ: ਏ.ਪੀ.ਗਰੋਵਰ, ਸ੍ਰੀ ਪ੍ਰੋਸਤਮ ਬਾਂਸਲ, ਕਲੱਬ ਪ੍ਰਧਾਨ ਸੁਰੇਸ਼ ਕੁਮਾਰ, ਬ੍ਰਹਮਾਂ ਕੁਮਾਰੀ ਦੀਪਕਾ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਪ੍ਰੋਜੈਕਸਨਿਸਟ ਕੇਵਲ ਕ੍ਰਿਸ਼ਨ, ਬੀ.ਈ.ਈ  ਹਰਵਿੰਦਰ ਸਿੰਘ, ਸੰਜੀਵ ਕੁਮਾਰ ਸਰਮਾਂ, ਡੀਲਿੰਗ ਸਹਾਇਕ ਤੰਬਾਕੂ ਕੰਟਰੋਲ ਸੈਲ ਸੇਰਜੰਗ ਸਿੰਘ, ਸ਼ੋਸ਼ਲ ਵਰਕਰ ਤੇਜਿੰਦਰ ਸਿੰਘ ਅਤੇ ਜਗਦੀਸ਼ ਰਾਮ ਹਾਜ਼ਰ ਸਨ।

 

Tags: Tandarust Punjab , Brahma Kumaris

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD