Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੇਜ਼-2 ਦਾ ਸਰਕਾਰੀ ਸਕੂਲ ਬਣਿਆ ਸਮਾਰਟ, ਕਲਾਸ ਵਿੱਚ ਲੱਗਿਆ ਕੰਪਿਊਟਰ ਅਤੇ ਪ੍ਰੋਜੈਕਟਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Sep 2018

Last updated on: Sep 12, 2018, 00:00 IST

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-2 ਵਿਖੇ ਡਾਟਾਵਿੰਡ ਕੰਪਨੀ ਵੱਲੋਂ ਸਮਾਰਟ ਕਲਾਸ ਰੂਮ ਦੀ ਸਥਾਪਨਾ ਲਈ ਅੱਜ ਇੱਕ ਪ੍ਰੋਜੈਕਟਰ ਸਪੀਕਰ ਅਤੇ ਲੈਪਟਾਪ ਦਿੱਤਾ ਗਿਆ। ਇਹ ਸਾਰਾ ਸੈੱਟ ਕਰਨਲ  ਜਗਜੀਤ ਸਿੰਘ ਅਨਤਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਗੁਰਜੀਤ ਕੌਰ ਅਨਤਾਲ ਜੀ ਵੱਲੋਂ ਆਪਣੇ ਸਵਰਗਵਾਸੀ ਪੁੱਤਰ ਦੀ ਯਾਦ ਵਿੱਚ ਡਾਟਾਵਿੰਡ ਕੰਪਨੀ ਦੇ ਤੇ ਹਰਪ੍ਰੀਤ ਕੌਰ ਜੀ ਦੇ ਸਹਿਯੋਗ ਨਾਲ ਸਕੂਲ ਨੂੰ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਕਮੇਟੀ ਦੀ ਚੇਅਰਮੈਨ ਅਤੇ ਮੌਜੂਦਾ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਅਤੇ ਰਾਜਾ ਕੰਵਰਜੋਤ ਸਿੰਘ ਮੁਹਾਲੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਜਸਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਆਪਣਾ ਪਾਠਕ੍ਰਮ ਸੋਖੇ ਤਰੀਕੇ ਨਾਲ ਅਤੇ ਦਿਲਚਸਪ ਤਰੀਕੇ ਨਾਲ ਸਿੱਖਣ ਵਿੱਚ ਮੱਦਦ ਮਿਲੇਗੀ, ਬੱਚੇ ਸਮੇਂ ਦੇ ਹਾਣੀ ਬਣ ਸਕਣਗੇ। ਇਸ ਦਿਸ਼ਾ ਵਿੱਚ ਇਹ ਬਹੁਤ ਵਧੀਆ ਉਪਰਾਲਾ ਹੈ। ਜਸਪ੍ਰੀਤ ਕੌਰ ਮੁਹਾਲੀ ਨੇ ਕਿਹਾ ਕਿ ਕਰਨਲ ਸ. ਜਗਜੀਤ ਸਿੰਘ ਅਨਤਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਗੁਰਜੀਤ ਕੌਰ ਅਨਤਾਲ ਦੀ ਤਰ੍ਹਾਂ ਹੋਰ ਵਿਅਕਤੀਆਂ ਨੂੰ ਵੀ ਅੱਗੇ ਆ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਰਕਾਰੀ ਸਕੂਲਾਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ 'ਪੜ੍ਹੋ ਪੰਜਾਬ ਪੜਾਓ ਪੰਜਾਬ' ਦੇ ਜਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਬਲਾਕ ਕੋਆਰਡੀਨੇਟਰ ਖੁਸ਼ਪ੍ਰੀਤ ਸਿੰਘ, ਸੀ.ਐਮ.ਟੀ. ਦੀਪਿਕਾ ਛਿੱਬਰ, ਸਕੂਲ ਦੇ ਸੈਂਟਰ ਹੈੱਡ ਟੀਚਰ ਸ਼੍ਰੀਮਤੀ ਰੇਨੂੰ ਤਿਵਾੜੀ, ਸਮੂਹ ਸਟਾਫ ਅਤੇ ਹੋਰ ਪੱਤਵੰਤੇ ਸੱਜਣ ਹਾਜ਼ਰ ਸਨ। 

 

Tags: Raja Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD