Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੀਨੀਅਰ ਸਿਟੀਜ਼ਨ ਵੱਲੋਂ ਸ਼ੁਰੂ ਕੀਤੀ ਧਾਰਮਿਕ ਅਸਥਾਨਾਂ ਦੀ ਯਾਤਰਾ ਦਾ ਸ਼੍ਰੀ ਆਨੰਦਪੁਰ ਸਾਹਿਬ ਪਹੁੰਚਣ ਤੇ ਐਸ ਡੀ ਐਮ ਵੱਲੋਂ ਭਰਵਾਂ ਸਵਾਗਤ

ਸੀਨੀਅਰ ਸਿਟੀਜਨ ਲਈ ਅੰਮ੍ਰਿਤਸਰ ਦਰਬਾਰ ਸਾਹਿਬ ਦੇ ਜਲਿਆਂਵਾਲੇ ਬਾਗ ਵੀ ਯਾਤਰਾ ਵੀ ਜਲਦੀ ਹੀ ਕਰਵਾਈ ਜਾਵੇਗੀ

Web Admin

Web Admin

5 Dariya News (ਦਵਿੰਦਰਪਾਲ ਸਿੰਘ/ਅੰਕੁਸ਼)

ਸ਼੍ਰੀ ਅਨੰਦਪੁਰ ਸਾਹਿਬ , 12 Sep 2018

Last updated on: Sep 12, 2018, 00:00 IST

ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਤੇ ਅਨਿੱਖੜਵਾਂ ਅੰਗ ਹਨ।ਭਾਵੇਂ ਸਰਕਾਰ ਵੱਲੋਂ ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖ ਭਾਲ ਅਤੇ ਭਲਾਈ  ਲਈ ਐੈਕਟ 2007 ਬਣਾਇਆ ਗਿਆ ਹੈ , ਪਰ ਫਿਰ ਵੀ ਹਰ ਬੱਚੇ ਅਤੇ ਨਾਗਰਿਕ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਮਾਪਿਆਂ ਦੀ ਹਰ ਪੱਖੋਂ ਸੇਵਾ ਕਰੇ । ਇਸ ਗੱਲ ਦਾ ਪ੍ਰਗਟਾਵਾ ਐਸ ਡੀ ਐਮ ਹਰਬੰਸ ਸਿੰਘ ਨੇ ਸੀਨੀਅਰ ਸਿਟੀਜ਼ਨ ਹੈਲਪ ਏਜ ਐਸੋਸੀਏਸ਼ਨ (ਰਜਿ) ਮੁਹਾਲੀ ਵੱਲੋਂ ਸੀਨੀਅਰ ਸਿਟੀਜ਼ਨ ਲਈ ਸ਼ੁਰੂ ਕੀਤੀ ਗਈ ਮੁਫ਼ਤ ਧਾਰਮਿਕ ਸਥਾਨਾਂ ਦੀ ਯਾਤਰਾ ਵਿਰਾਸਤ-ਏ-ਖਾਲਸਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕਰਨ ਮੌਕੇ ਕੀਤਾ ।ਇਸ ਮੌਕੇ ਉਹਨਾਂ ਨਾਲ ਭੁਪਿੰਦਰ ਸਿੰਘ ਚਾਨਾ ਅਤੇ ਹੋਰ ਪਤਵੰਤੇ  ਸੱਜਣ ਵੀ ਮੌਜੂਦ ਸਨ । ਯਾਤਰਾ ਦੀ ਅਗਵਾਈ ਕਰ ਰਹੇ ਐਸੋਸੀਏਸ਼ਨ ਦੇ ਚੇਅਰਮੈਨ ਅਤੇ ਮਿਊਸੀਪਲ ਕਾਰਪੋਰੇਸ਼ਨ ਮੁਹਾਲੀ ਦੇ ਕੌਂਸਲਰ ਨਾਰਾਇਣ ਸਿੰਘ ਸਿੱਧੂ ਨੇ ਸ਼੍ਰੀ ਆਨੰਦਪੁਰ ਸਾਹਿਬ ਦੀ ਸੰਗਤ ਅਤੇ ਵਿਸ਼ੇਸ਼ ਕਰਕੇ ਐਸ ਡੀ ਐਮ ਹਰਬੰਸ ਸਿੰਘ ਅਤੇ  ਭੁਪਿੰਦਰ ਸਿੰਘ ਚਾਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਸੀਨੀਅਰ ਸਿਟੀਜ਼ਨ ਨੂੰ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਜਿਸ ਵਿੱਚ ਰੋਪੜ, ਸ਼੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹਿਮਾਚਲ ਵਿਚ ਪੈਂਦੇ ਗੁਰਦੁਆਰਾ ਸਾਹਿਬ ਗੁਰੂ ਕਾ ਲਹੋਰ ਸ਼ਾਮਲ ਹਨ । 

ਜਿਸ ਲਈ ਬੱਸ ਦੀ ਮੁਫਤ ਸੇਵਾ ਮੋਹਨ ਸਿੰਘ ਹੇਮਕੁੰਟ ਸਕੂਲ ਖਰੜ੍ਹ ਵੱਲੋਂ ਕੀਤੀ ਗਈ ਹੈ ।ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੀਨੀਅਰ ਸਿਟੀਜਨ ਲਈ ਅੰਮ੍ਰਿਤਸਰ ਦਰਬਾਰ ਸਾਹਿਬ ਦੇ ਜਲਿਆਂਵਾਲੇ ਬਾਗ ਵੀ ਯਾਤਰਾ ਵੀ ਮੁਫ਼ਤ ਕਰਵਾਈ ਜਾਵੇਗੀ ।ਸੀਨੀਅਰ ਸਿਟੀਜ਼ਨ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਵੇਰਵਾ ਦੱਸਦਿਆਂ ਮਨਜੀਤ ਸਿੰਘ ਭੱਲਾ ਐਗਜ਼ੀਕਿਊਟਿਵ ਪ੍ਰੈਜ਼ੀਡੈਂਟ ਨੇ ਦੱਸਿਆ ਕਿ ਜਲਦੀ ਹੀ ਸੀਨੀਅਰ ਸਿਟੀਜਨ ਲਈ ਇਕ ਲਾਇਬ੍ਰੇਰੀ ਸ਼ੁਰੂ ਕੀਤੀ ਜਾ ਰਹੀ ਹੈ। 23 ਸਤੰਬਰ ਨੂੰ ਮੈਕਸ ਹਸਪਤਾਲ ਵਿਖੇ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ । ਸੰਸਥਾ ਦੇ ਸੈਕਟਰੀ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਮੈਂਟੇਨੈਂਸ ਐਂਡ ਵੈੱਲਫੇਅਰ ਆਫ ਪੇਰੇਂਟਸ ਐਂਡ ਸੀਨੀਅਰ  ਸਿਟੀਜ਼ਨ ਐਕਟ 2007 ਦੇ ਪੰਜਾਬੀ ਅਨੁਵਾਦ ਦੀਆਂ ਕਾਪੀਆਂ ਸੀਨੀਅਰ ਸਿਟੀਜ਼ਨ ਅਤੇ ਆਮ ਨਾਗਰਿਕਾਂ ਨੂੰ ਜਾਣਕਾਰੀ ਹਿਤ ਵੰਡੀਆਂ ਜਾਂਦੀਆਂ ਹਨ । ਕੰਜ਼ਿਊਮਰ ਪ੍ਰੋਟੈਕਸ਼ਨ ਫੈੱਡਰੇਸ਼ਨ ਮੋਹਾਲੀ ਦੇ ਪ੍ਰਧਾਨ ਇੰਜਨੀਅਰ ਪੀਐੱਸ ਵਿਰਦੀ ਨੇ ਵੀ ਇਸ ਯਾਤਰਾ ਵਿੱਚ ਪਰਵਾਰ ਸਾਹਿਤ ਸ਼ਮੂਲੀਅਤ ਕੀਤੀ ਅਤੇ ਐਸੋਸੀਏਸ਼ਨ ਦੇ ਕੰਮ ਦੀ ਪ੍ਰਸੰਸਾ ਕੀਤੀ ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD