Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ ਅਤੇ ਐਸ.ਐਸ.ਪੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਚੋਣ ਆਬਜ਼ਰਵਰ ਨਾਲ ਬੈਠਕ

ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

Web Admin

Web Admin

5 Dariya News

ਜਲੰਧਰ , 12 Sep 2018

Last updated on: Sep 12, 2018, 00:00 IST

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਪੁਲਿਸ ਨਵਜੋਤ ਸਿੰਘ ਮਾਹਲ ਨੇ ਅੱਜ ਚੋਣ ਆਬਜ਼ਰਵਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ  ਸਬੰਧੀ ਕੀਤੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਚੋਣ ਆਬਜ਼ਰਵਰ ਅਰਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਨਾਲ ਅੱਜ ਜ਼ਿਲ੍ਹਾ ਪ੍ਰਸ਼ਾਸਕੀ  ਕੰਪਲੈਕਸ ਵਿਖੇ ਬੈਠਕ ਦੋਰਾਨ ਦੋਵਾਂ ਅਫਸਰਾਂ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸੁਚੱਜੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਸਹੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਨਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਕੁੱਲ 505 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਨਾਂ ਕਿਹਾ ਕਿ ਜ਼ਿਲ੍ਹਾਂ ਪ੍ਰੀਸ਼ਦ ਦੀਆਂ 21 ਸੀਟਾਂ ਲਈ 54 ਉਮੀਦਵਾਰ ਹਨ ਜਦਕਿ ਪੰਚਾਇਤ ਸੰਮਤੀ 191 ਸੀਟਾਂ ਲਈ 451 ਉਮੀਦਵਾਰ ਚੋਣ ਲੜ ਰਹੇ ਹਨ। ਸ੍ਰੀ ਸ਼ਰਮਾ ਨੇ ਦੱਸਿਆਂ ਕਿ ਚੋਣ ਲੜ ਰਹੇ ਉਮੀਦਵਾਰਾਂ ਦੀ ਲਿਸਟ ਰਿਟਰਨਿੰਗਰ ਅਫਸਰਾਂ ਦੇ ਦਫਤਰਾਂ ਦੇ ਬਾਹਰ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਕਿ ਰਾਜਨੀਤਕ ਪਾਰਟੀਆਂ ਉਨਾਂ ਨੂੰ ਚੈੱਕ ਕਰ ਸਕਣ।ਉਨਾਂ ਕਿਹਾ ਕਿ ਬੈਲਟ ਪੈਪਰਾਂ ਦੀ ਛਪਾਈ ਦਾ ਕੰਮ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨਾਂ ਅੱਗੇ ਦੱਸਿਆਂ ਕਿ ਗਿਣਤੀ ਕੇਂਦਰ ਅਤੇ ਸਟ੍ਰਾਂਗ ਰੂਮਾਂ  ਨੂੰ ਸਥਾਪਤ ਕੰਮ ਦਾ ਕੰਮ ਵੀ ਜਲਦ ਪੂਰਾ ਹੋ ਜਾਵੇਗਾ। ਸ੍ਰੀ ਸ਼ਰਮਾ ਨੇ ਕਿਹਾ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸਚਿਨ ਗੁਪਤਾ, ਐਸ.ਡੀ.ਐਮ ਪਰਮਵੀਰ ਸਿੰਘ, ਵਰਿੰਦਰ ਪਾਲ ਸਿੰਘ ਬਾਜਵਾ, ਨਵਨੀਤ ਕੌਰ ਬੱਲ, ਰਾਜੀਵ ਵਰਮਾ,ਵਧੀਕ ਮੁੱਖ ਪ੍ਰਸ਼ਾਸਕ ਜੇ.ਡੀ.ਏ ਦਰਬਾਰਾ ਸਿੰਘ, ਸਹਾਇਕ ਕਮਿਸ਼ਨਰ ਹਿਮਾਂਸ਼ੂ ਜੈਨ, ਸਹਾਇਕ ਕਮਿਸ਼ਨਰ ਪੁਲਿਸ ਸਤਿੰਦਰ ਚੱਢਾ, ਬਲਬੀਰ ਸਿੰਘ, ਡਿਪਟੀ ਸੂਪਰਡੈਂਟ ਪੁਲਿਸ ਪਰਮਿੰਦਰ ਸਿੰਘ, ਦਿਲਬਾਗ ਸਿੰਘ , ਏ.ਐਸ ਚਾਹਲ ਅਤੇ ਦੀਗਵੀਜੇ ਕਪਿਲ ਹਾਜ਼ਰ ਸਨ। 

 

Tags: DC Jalandhar , SSP Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD