Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ : ਵਧੀਕ ਡਿਪਟੀ ਕਮਿਸ਼ਨਰ

ਆਮ ਲੋਕਾਂ ਦੀ ਸੁਵਿਧਾ ਲਈ ਬਕਾਇਆ ਕੰਮਾਂ ਦਾ ਨਿਪਟਾਰਾ ਸਮੂਹ ਵਿਭਾਗ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ- ਰੂਹੀ ਦੁੱਗ

Web Admin

Web Admin

5 Dariya News

ਬਰਨਾਲਾ , 12 Sep 2018

Last updated on: Sep 12, 2018, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਮੈਡਮ ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਮੈਡਮ ਰੂਹੀ ਦੁੱਗ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਕੇ ਇਸ ਮਾੜੇ ਰੁਝਾਨ ਨੂੰ ਰੋਕਣਾ ਯਕੀਨੀ ਬਣਾਉਣ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਹਾਰਵੈਸਟਰ ਮਸ਼ੀਨਾਂ 'ਤੇ ਸੁਪਰ ਐਸ.ਐਮ.ਐਸ. ਲਗਾਉਣ ਲਈ ਵੀ ਕਿਹਾ ਜਾਵੇ ਅਤੇ ਕਿਸਾਨਾਂ ਨੂੰ ਵੀ ਝੋਨੇ ਦੀ ਕਟਾਈ ਕੇਵਲ ਉਨ੍ਹਾਂ ਕੰਬਾਈਨਾਂ ਰਾਹੀਂ ਕਰਵਾਉਣ ਲਈ ਕਿਹਾ ਜਾਵੇ ਜਿਨ੍ਹਾਂ 'ਤੇ ਪਰਾਲੀ ਦਾ ਕੁਤਰਾ ਕਰਨ ਵਾਲਾ ਇਹ ਯੰਤਰ ਲੱਗਿਆ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਸ ਲਈ ਲੋੜੀਂਦੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਚੌਪਰ, ਮਲਚਰ, ਉਲਟਾਵਾਂ ਹਲ ਆਦਿ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ ਤਾਂ ਜੋ ਨਿਯਮਾਂ ਦੀ ਉਲੰਘਣਾ ਕਰਨ ਅਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਸਕੇ।

ਇਸ ਦੇ ਨਾਲ ਹੀ ਮੈਡਮ ਰੂਹੀ ਦੁੱਗ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਅਤੇ ਝਗੜੇ ਤੋਂ ਰਹਿਤ ਇੰਤਕਾਲਾਂ, ਤਕਸੀਮ ਕੇਸਾਂ ਦੇ ਪੈਂਡਿੰਗ ਪਏ ਨਕਸ਼ਿਆਂ, ਫ਼ਰਦ ਕੇਂਦਰਾਂ ਦਾ ਨਿਪਟਾਰਾ, ਭੌਂ ਮਾਲਕਾਂ ਵੱਲੋਂ ਖ਼ੁਦ ਕੀਤੀ ਗਈਆਂ ਖਾਨਗੀ ਤਕਸੀਮਾਂ ਸਬੰਧੀ ਇਕਰਾਰਨਾਮਾ ਪੇਸ਼ ਕਰਨ ਤੇ ਇੰਤਕਾਲ ਦਰਜ ਕਰਕੇ ਫੈਸਲਾ ਕਰਨਾ, ਪੰਜਾਬ ਦਾ ਵਸਨੀਕ, ਜਾਤੀ ਸਰਟੀਫਿਕੇਟਾਂ ਦੀ ਤਸਦੀਕੀ ਰਿਪੋਰਟ ਕਰਨਾ, ਪੈਨਸ਼ਨ ਕੇਸਾਂ ਤੇ ਜ਼ਮੀਨੀ ਸਬੰਧੀ ਰਿਪੋਰਟ ਕਰਨੀ ਅਤੇ ਉਪਰੋਕਤ ਤੋਂ ਇਲਾਵਾ ਨਿਪਟਾਰਾ ਹੋਣ ਯੋਗ ਮਾਲ ਵਿਭਾਗ ਨਾਲ ਸਬੰਧਤ ਹੋਰ ਕੰਮਾਂ ਦਾ ਨਿਪਟਾਰਾ ਵੀ ਪਹਿਲ ਦੇ ਆਧਾਰ 'ਤੇ ਕਰਨ ਦੀ ਹਦਾਇਤ ਕੀਤੀ।ਆਰ.ਟੀ.ਆਈ.ਐਕਟ-2005 ਦੀ ਮੀਟਿੰਗ ਦੌਰਾਨ ਮੈਡਮ ਰੂਹੀ ਦੁੱਗ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਰ.ਟੀ.ਆਈ. ਨਾਲ ਸਬੰਧਤ ਦਰਖ਼ਾਸਤਾਂ ਦਾ ਨਿਪਟਾਰਾ ਤੈਅ ਸਮੇਂ ਦੇ ਅੰਦਰ-ਅੰਦਰ ਕੀਤਾ ਜਾਵੇ ਅਤੇ ਪੈਡਿੰਗ ਦਰਖ਼ਾਸਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ।ਤੰਬਾਕੂ ਕੰਟਰੋਲ (ਕੋਟਪਾ)/ਡਰੱਗਜ਼ ਸਬੰਧੀ ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦੇ ਹੋਏ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ।ਇਸ ਦੌਰਾਨ ਸੇਵਾ ਕੇਂਦਰਾਂ ਦੀ ਪੈਡੇਂਸੀ, ਆਰ.ਟੀ.ਐਸ, ਈ-ਡਿਸਟ੍ਰਿਕਟ, ਨੈਸ਼ਨਲ ਹੈਲਥ ਮਿਸ਼ਨ, ਸਰਵ ਸਿੱਖਿਆ ਅਭਿਆਨ ਆਦਿ ਦੀਆਂ ਮਹੀਨਾਵਾਰ ਮੀਟਿੰਗਾਂ ਹੋਈਆਂ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜਵੰਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨਿੰਦਰ ਕੌਰ, ਜ਼ਿਲ੍ਹਾ ਵਿਗਿਆਨ ਤੇ ਸੂਚਨਾ ਅਫ਼ਸਰ ਨੀਰਜ ਗਰਗ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ, ਕਾਰਜ ਸਾਧਕ ਅਫ਼ਸਰ ਬਰਨਾਲਾ ਪਰਵਿੰਦਰ ਸਿੰਘ ਭੱਟੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ, ਤਹਿਸੀਲਦਾਰ ਬਲਕਰਨ ਸਿੰਘ, ਵਣ ਰੇਂਜ ਅਫ਼ਸਰ ਅਜੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD