Wednesday, 15 May 2024

 

 

ਖ਼ਾਸ ਖਬਰਾਂ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ

 

ਫੇਸਬੁਕ 'ਤੇ ਗੁਰੂ ਸਾਹਿਬਾਨਾਂ ਵਿਰੁੱਧ ਘਟੀਆ ਸ਼ਬਦਾਵਲੀ ਵਰਤਣ ਸਬੰਧੀਂ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਆਈ.ਟੀ. ਐਕਟ ਤਹਿਤ ਮਾਮਲਾ ਦਰਜ

Web Admin

Web Admin

5 Dariya News

ਨਾਭਾ/ਪਟਿਆਲਾ , 12 Sep 2018

ਪਟਿਆਲਾ ਪੁਲਿਸ ਨੇ ਕਿਸੇ ਅਨਜਾਣ ਵਿਅਕਤੀ ਵੱਲੋਂ ਕਿਸੇ ਹੋਰ ਵਿਅਕਤੀ ਦੀ ਫੇਸਬੁਕ ਪ੍ਰੋਫਾਇਲ ਤੋਂ ਫੋਟੋਆਂ ਚੋਰੀ ਕਰਕੇ ਗੁਰੂ ਸਾਹਿਬਾਨਾਂ ਵਿਰੁੱਧ ਘਟੀਆ ਸ਼ਬਦਾਵਲੀ ਵਰਤਣ ਅਤੇ ਗੁਰੂ ਸਾਹਿਬਾਨਾਂ ਦੀਆਂ ਇਤਰਾਜਯੋਗ ਫੋਟੋਆਂ ਅਪਲੋਡ ਕਰਨ ਸਮੇਤ ਫੇਸਬੁਕ ਪ੍ਰੋਫਾਇਲ ਵਾਲੇ ਵਿਅਕਤੀ ਨੂੰ ਧਮਕੀਆਂ ਦੇਣ ਸਬੰਧੀਂ ਥਾਣਾ ਸਦਰ ਨਾਭਾ ਵਿਖੇ ਮਾਮਲਾ ਦਰਜ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਨਾਭਾ ਸ੍ਰੀ ਦੇਵਿੰਦਰ ਅੱਤਰੀ ਨੇ ਦੱਸਿਆ ਕਿ ਪਿੰਡ ਦੁਲੱਦੀ ਨਾਭਾ ਦੇ ਵਸਨੀਕ ਮਨਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਐਫ.ਆਈ.ਆਰ ਨੰਬਰ 142 ਮਿਤੀ 11 ਸਤੰਬਰ 2018, ਆਈ.ਪੀ.ਸੀ ਦੀ ਧਾਰਾ 295-ਏ, 419, 120-ਬੀ ਅਤੇ ਆਈ.ਟੀ. ਐਕਟ 2000 ਦੀ ਧਾਰਾ 66 ਤੇ 66 ਸੀ ਤਹਿਤ ਥਾਣਾ ਸਦਰ ਨਾਭਾ ਵਿਖੇ ਦਰਜ ਇਸ ਮਾਮਲੇ 'ਚ ਅਣਪਛਾਤੇ ਵਿਅਕੀਆਂ ਨੂੰ ਨਾਮਜਦ ਕੀਤਾ ਗਿਆ ਹੈ। ਸ੍ਰੀ ਅੱਤਰੀ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਪੜਤਾਲ ਲਈ ਥਾਣਾ ਸਦਰ ਨਾਭਾ ਦੇ ਐਸ.ਐਚ.ਓ. ਜੈਇੰਦਰ ਸਿੰਘ ਰੰਧਾਵਾ ਨੂੰ ਜਾਂਚ ਅਧਿਕਾਰੀ ਲਾਇਆ ਗਿਆ ਹੈ।ਡੀ.ਐਸ.ਪੀ. ਸ੍ਰੀ ਅੱਤਰੀ ਨੇ ਹੋਰ ਦੱਸਿਆ ਕਿ ਸ਼ਿਕਾਇਤ ਕਰਤਾ ਮੁਤਾਬਕ ਜਦੋਂ ਉਹ ਬੀਤੇ ਦਿਨ ਆਪਣੀ  ਫੇਸਬੁਕ ਆਈ.ਡੀ. ਤੋਂ ਕਿਸੇ ਹਰਜਿੰਦਰ ਸਿੰਘ ਨਾ ਦੇ ਵਿਅਕਤੀ ਦੀ ਆਈ.ਡੀ. 'ਤੇ ਗਿਆ ਤਾਂ ਉਥੇ ਕਿਸੇ ਹੋਰ ਪੋਸਟ 'ਚ 'ਕੱਬਾ ਚਮਾਰ' ਨਾਂ ਦੀ ਆਈ.ਡੀ. ਤੋਂ ਗੁਰ ਸਾਹਿਬਾਨਾਂ ਪ੍ਰਤੀ ਘਟੀਆ ਸ਼ਬਦਾਵਲੀ ਵਰਤੀ ਹੋਈ ਸੀ, ਜਿਸ 'ਤੇ ਉਸਨੇ ਇਸ ਆਈ.ਡੀ. ਵਾਲੇ ਸ਼ਖ਼ਸ ਨੂੰ ਵਰਜਿਆ ਕਿ ਅਜਿਹਾ ਨਾ ਕੀਤਾ ਜਾਵੇ। ਸ੍ਰੀ ਅੱਤਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਇਸ 'ਕੱਬਾ ਚਮਾਰ' ਵਾਲੀ ਆਈ.ਡੀ. ਵਾਲੇ ਵਿਅਕਤੀ ਨੇ ਮਨਜੀਤ ਸਿੰਘ ਦੀ ਪ੍ਰੋਫਾਇਲ ਵਿਚੋਂ ਫੋਟੋਆਂ ਕੱਢ ਕੇ ਮਿਤੀ 9 ਸਤੰਬਰ ਨੂੰ ਆਪਣੀ ਆਈ.ਡੀ. 'ਤੇ ਲਗਾ ਕੇ ਗੁਰੂ ਸਾਹਿਬਾਨਾਂ ਦੀਆਂ ਹੋਰ ਗ਼ਲਤ ਫੋਟੋਆਂ ਪਾ ਦਿੱਤੀਆਂ ਅਤੇ ਉਸਨੂੰ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤਰ੍ਹਾਂ ਇਸ 'ਕੱਬਾ ਚਮਾਰ' ਫੇਸਬੁਕ ਆਈ.ਡੀ. ਵਾਲੇ ਵਿਅਕਤੀ ਨੇ ਵੱਖ-ਵੱਖ ਧਰਮਾਂ ਦੇ ਲੋਕਾਂ ਦੇ ਆਪਸੀ ਭਾਈਚਾਰੇ 'ਚ ਲੜਾਈ ਅਤੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਡੀ.ਐਸ.ਪੀ. ਸ੍ਰੀ ਅੱਤਰੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਮੁਤਾਬਕ ਇਹ ਆਈ.ਡੀ. 'ਤੇ ਉਸ ਦੀ ਫੋਟੋ ਲੱਗੀ ਹੋਈ ਹੈ ਪ੍ਰੰਤੂ ਇਹ ਉਸਦੀ ਆਈ.ਡੀ. ਨਹੀਂ ਹੈ, ਜਿਸ ਲਈ ਪਟਿਆਲਾ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਆਈ.ਟੀ. ਐਕਟ ਤਹਿਤ ਇਹ ਮਾਮਲਾ ਦਰਜ ਕਰ ਲਿਆ ਹੈ ਅਤੇ ਛੇਤੀ ਹੀ ਦੋਸ਼ੀ ਨੂੰ ਕਾਬੂ ਕਰਕੇ ਕਾਨੂੰਨ ਮੁਤਾਬਕ ਬਣਦੀ ਸਜਾ ਦਿਵਾਈ ਜਾਵੇਗੀ। ਸ੍ਰੀ ਅੱਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਤਾਂ ਜੋ ਆਪਸੀ ਭਾਈਚਾਰਾ ਤੇ ਫਿਰਕੂ ਇਕਸੁਰਤਾ ਕਾਇਮ ਰੱਖੀ ਜਾ ਸਕੇ। 

 

Tags: Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD