Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕਈ ਨਵੇਂ ਪ੍ਰਾਜੈਕਟਾਂ ਦਾ ਐਲਾਨ, ਛੇਤੀ ਸ਼ਿਫ਼ਟ ਹੋਣਗੀਆਂ ਡੇਅਰੀਆਂ

Web Admin

Web Admin

5 Dariya News

ਪਟਿਆਲਾ , 13 Sep 2018

Last updated on: Sep 13, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਅੱਜ ਸ਼ਾਮ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ 3.78 ਕਰੋੜ ਰੁਪਏ ਦੀ ਲਾਗਤ ਨਾਲ ਸਨੌਰੀ ਅੱਡਾ ਵਿਖੇ 66 ਕੇ.ਵੀ ਸਬ ਸਟੇਸ਼ਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ।  ਇਸੇ ਦੌਰਾਨ ਪ੍ਰਮੁੱਖ ਸਕੱਤਰ ਊਰਜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਕੰਮ ਦੋ ਹਫਤਿਆਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ ਜਦਕਿ ਮੁੱਖ ਮੰਤਰੀ ਵੱਲੋਂ ਮਨਜ਼ੂਰ ਕੀਤੇ ਅਜਿਹੇ ਬਾਕੀ ਪ੍ਰਾਜੈਕਟਾਂ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਨ੍ਹਾਂ ਪ੍ਰਾਜੈਕਟਾਂ ਵਿਚ ਥਾਪਰ ਯੂਨੀਵਰਸਿਟੀ, ਸ਼ਕਤੀ ਵਿਹਾਰ ਤੇ ਪਸਿਆਣਾ ਵਿਖੇ 66 ਕੇ.ਵੀ ਸਬ ਸਟੇਸ਼ਨਾਂ ਦੀ ਸਥਾਪਨਾ ਤੋਂ ਇਲਾਵਾ ਪਟਿਆਲਾ ਦੇ 66 ਕੇ.ਵੀ. ਸਬ ਸਟੇਸ਼ਨ ਨੂੰ 220 ਕੇ.ਵੀ. ਵਿੱਚ ਅਪਗ੍ਰੇਡ ਕਰਨਾ ਸ਼ਾਮਲ ਹੈ ਜਿਸ ਨਾਲ ਪਟਿਆਲਾ ਵਾਸੀਆਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਪ੍ਰਾਜੈਕਟਾਂ 'ਤੇ ਲਗਭਗ 25 ਕਰੋੜ ਰੁਪਏ ਦੀ ਲਾਗਤ ਆਵੇਗੀ।  ਪੀਣ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਸਬੰਧੀ ਪ੍ਰਾਜੈਕਟ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਪ੍ਰਾਜੈਕਟ  ਨਾਲ ਸ਼ਹਿਰੀਆਂ ਨੂੰ ਧਰਤੀ ਹੇਠਲੇ ਪਾਣੀ (ਟਿਊਬਵੈਲ) ਦੀ ਬਜਾਏ ਨਹਿਰੀ ਪਾਣੀ ਪੀਣ ਲਈ ਮਿਲੇਗਾ ਅਤੇ ਇਸ ਪ੍ਰਾਜੈਕਟ ਲਈ ਫੰਡ ਏਸ਼ੀਅਨ ਡਿਵੈਲਪਮੈਂਟ ਬੈਂਕ ਵੱਲੋਂ ਦਿੱਤੇ ਜਾ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੱਖਣੀ ਬਾਈਪਾਸ ਨੇੜੇ ਲਾਰਡ ਮਹਾਵੀਰ ਇਨਕਲੇਵ ਸਕੀਮ ਵਿੱਚ ਨਗਰ ਸੁਧਾਰ ਟਰੱਸਟ ਨਾਲ ਸਬੰਧਤ 40 ਬਿੱਘੇ 17 ਵਿਸਵੇ ਜ਼ਮੀਨ ਦਾ ਤਬਾਦਲਾ ਮਥੁਰਾ ਕਲੋਨੀ ਨੇੜੇ ਪੀ.ਆਰ.ਟੀ.ਸੀ ਦੀ ਜ਼ਮੀਨ ਨਾਲ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਪਾਸੋਂ ਸਹਿਮਤੀ ਮਿਲ ਗਈ ਹੈ। ਇਸੇ ਤਰ੍ਹਾਂ ਮਥੁਰਾ ਕਲੋਨੀ ਨੇੜੇ ਪੀ.ਆਰ.ਟੀ.ਸੀ ਦੀ 58 ਬਿੱਘੇ 16 ਵਿਸਵੇ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ ਅਤੇ ਇਸ ਜ਼ਮੀਨ ਦੇ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਜ਼ਮੀਨ ਨਾਲ ਤਬਾਦਲੇ ਲਈ ਪ੍ਰਵਾਨਗੀ ਪ੍ਰਕ੍ਰਿਆ ਅਧੀਨ ਹੈ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਇਕ ਕੰਸਲਟੈਂਟ ਦੀਆਂ ਸੇਵਾਵਾਂ ਪਹਿਲਾਂ ਹੀ ਹਾਸਲ ਕੀਤੀਆਂ ਜਾ ਚੁੱਕੀਆਂ ਹਨ ਤਾਂ ਕਿ ਨਿਰਧਾਰਤ ਸਮੇਂ ਵਿੱਚ ਇਸ ਪ੍ਰਾਜੈਕਟ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਸੁੰਦਰੀਕਰਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੀਕਰੀਵਾਲਾ ਚੌਕ, ਫੁਹਾਰਾ ਚੌਕ ਅਤੇ ਖੰਡੇ ਵਾਲਾ ਚੌਕ ਅਤੇ ਪ੍ਰਮੁੱਖ ਸੜਕਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੜਕਾਂ ਦੇ ਆਲੇ-ਦੁਆਲੇ ਪੌਦੇ ਲਾਉਣ ਅਤੇ ਅਹਿਮ ਥਾਵਾਂ 'ਤੇ ਲੈਂਡਸਕੇਪਿੰਗ ਕੀਤੀ ਜਾ ਰਹੀ ਹੈ। ਡੇਅਰੀਆਂ ਨੂੰ ਅਬਲੋਵਾਲ ਕੰਪਲੈਕਸ ਵਿੱਚ ਸ਼ਿਫਟ ਕਰਨ ਦਾ ਜ਼ਿਕਰ ਕਰਦਿਆਂ ਨਗਰ ਨਿਗਮ ਦੇ ਕਮਿਸ਼ਨਰ ਨੇ ਮੀਟਿੰਗ ਵਿੱਚ ਦੱਸਿਆ ਕਿ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਪਾਸੋਂ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ ਟੈਂਡਰ ਜਾਰੀ ਕਰ ਦਿੱਤੇ ਜਾਣਗੇ।

ਉੱਤਰੀ ਬਾਈਪਾਸ ਦੇ ਨਿਰਮਾਣ ਦੇ ਮਾਮਲੇ 'ਤੇ ਮੀਟਿੰਗ ਵਿੱਚ ਦੱਸਿਆ ਗਿਆ ਕਿ 90 ਫੀਸਦੀ ਕੰਮ ਪੂਰਾ ਕੀਤਾ ਜਾ ਚੁੱਕੀ ਹੈ ਅਤੇ ਮੀਂਹ ਖਤਮ ਹੋਣ ਤੋਂ ਬਾਅਦ ਬਾਕੀ ਦਾ ਕੰਮ ਪੂਰਾ ਕੀਤਾ ਜਾਵੇਗਾ। ਪੁਰਾਣੀ ਮਹਿੰਦਰਾ ਕੋਠੀ ਦੀ ਇਮਾਰਤ ਦੀ ਬਹਾਲੀ ਤੇ ਮੁੜ ਵਰਤੋਂ ਕਰਨ ਅਤੇ ਮੈਡਲ ਗੈਲਰੀ ਨੂੰ ਆਮ ਜਨਤਾ ਲਈ ਖੋਲ੍ਹਣ ਬਾਰੇ ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਡਾਇਰੈਕਟਰ ਨੂੰ ਆਖਿਆ ਕਿ ਇਸ ਸਬੰਧ ਵਿੱਚ ਡੀ.ਪੀ.ਆਰ. ਤਿਆਰ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਇਤਿਹਾਸਕ ਕਿਲ੍ਹਾ ਮੁਬਾਰਕ ਵਿਖੇ ਚੱਲ ਰਹੇ ਸਾਂਭ-ਸੰਭਾਲ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਵੱਲੋਂ ਕਿਲ੍ਹਾ ਮੁਬਾਰਕ ਦੁਆਲੇ ਹੈਰੀਟੇਜ ਸਟਰੀਟ ਦੇ ਵਿਕਾਸ ਦਾ ਕੰਮ ਵੀ ਪਹਿਲਾਂ ਹੀ ਸਾਂਭ-ਸੰਭਾਲ ਦਾ ਕੰਮ ਕਰ ਰਹੇ ਕੰਸਲਟੈਂਟ ਨੂੰ ਦੇਣ ਦੇ ਪ੍ਰਸਤਾਵ ਨਾਲ ਸਹਿਮਤੀ ਜ਼ਾਹਰ ਕੀਤੀ ਤਾਂ ਕਿ ਕਿਲ੍ਹਾ ਮੁਬਾਰਕ ਦੇ ਅੰਦੂਰਨੀ ਤੇ ਬਾਹਰੀ ਸਾਂਭ-ਸੰਭਾਲ ਦੇ ਕੰਮ ਦੀ ਇਕਸਾਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅਤੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਇਸ ਸਬੰਧੀ ਕੰਮ ਸ਼ੁਰੂ ਕਰਨ ਦੀ ਹਦਾਇਤ ਦਿੱਤੀ।

ਮੀਟਿੰਗ ਵਿੱਚ ਵਿਚਾਰ ਗਏ ਹੋਰ ਮੁੱਦਿਆਂ ਵਿੱਚ ਛੋਟੀ ਨਦੀ ਦੀ ਸਫਾਈ, ਪਿੰਡ ਸਾਧੂਵਾਲ ਵਿਖੇ ਖੇਡ ਯੂਨੀਵਰਸਿਟੀ ਦੀ ਸਥਾਪਨਾ ਤੋਂ ਇਲਾਵਾ ਦੱਖਣੀ ਬਾਈਪਾਸ ਦੇ ਸੁੰਦਰੀਕਰਨ ਦਾ ਕੰਮ ਚਲਾਉਣ, ਬਸ ਸਟੈਂਡ ਨੇੜੇ ਫਲਾਈਓਵਰ, ਬਾਰਾਦਰੀ ਬਾਗਾਂ ਵਿੱਚ ਵਾੜ, ਸੰਗਰੂਰ ਵਾਲੇ ਪਾਸਿਓਂ ਹਰੇਕ ਪੁਆਇੰਟ ਦਾ ਸੁੰਦਰੀਕਰਨ ਅਤੇ ਸਿਟੀ ਸੈਂਟਰ ਅਤੇ ਭੁਪਿੰਦਰਾ ਰੋਡ ਵਿਖੇ ਨਵੀਂਆਂ ਪਾਰਕਿੰਗ ਦੇ ਮੁੱਦੇ ਸ਼ਾਮਲ ਹਨ। ਪਟਿਆਲਾ ਦੇ ਮੇਅਰ ਵੱਲੋਂ ਉਠਾਏ ਮਸਲਿਆਂ 'ਤੇ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕਤੱਰ ਨੂੰ ਸਥਾਨਕ ਸਰਕਾਰਾਂ ਕੋਲ ਲੰਬਿਤ ਮਾਮਲਿਆਂ ਦਾ ਨਿਪਟਾਰਾ ਕਰਵਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਪ੍ਰਾਜੈਕਟ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ। ਇਸ ਮੌਕੇ 'ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਅਤੇ ਪਾਵਰ ਏ ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਲਕੋ ਨਿਰਮਾਣ ਹੁਸਨ ਲਾਲ, ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਐਮ.ਐਸ. ਜੱਗੀ ਹਾਜ਼ਰ ਸਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD