ਐਸ.ਐਸ.ਪੀ. ਮਨਧੀਰ ਸਿੰਘ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਮਾਨਸਾ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿਚ ਬਰਾਮਦਗੀ ਕੀਤੀ ਗਈ ਹੈ। ਮਨਧੀਰ ਸਿੰਘ ਨੇ ਦੱਸਿਆ ਕਿ ਇੰਚਾਰਜ ਸੀ.ਆਈ.ਏ. ਸਟਾਫ ਇੰਸਪੇੈਕਟਰ ਅੰਗਰੇਜ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਵੱਲੋਂ ਗਸ਼ਤ ਦੌਰਾਨ ਬੋਹਾ ਦੀ ਹੱਦ ਤੇ ਟਰੈਕਟਰ-ਟਰਾਲੀ ਤੇ ਆ ਰਹੇ ਵਿਆਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਤਲਾਸ਼ੀ ਕਰਨ ਉਪਰੰਤ ਟਰਾਲੀ ਵਿੱਚੋ ਕੁੱਲ 92 ਡੱਬੇ (54 ਡੱਬੇ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ (ਹਰਿਆਣਾ) ਅਤੇ 38 ਡੱਬੇ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ) ਕੁੱਲ 1104 ਬੋਤਲਾਂ ਸ਼ਰਾਬ ਠੇਕਾ ਬਰਾਮਦ ਕੀਤੀਆ ਗਈਆ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਦੀਪ ਸਿੰਘ ਵਾਸੀ ਹਜਰਾਵਾਂ, ਜਿਲਾ ਫਤਿਹਾਬਾਦ (ਹਰਿਆਣਾ) ਨੂੰ ਮੋੌਕੇ ਤੇ ਕਾਬੂ ਕਰਕੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਟਰੈਕਟਰ-ਟਰਾਲੀ ਨੂੰ ਕਬਜੇ ਵਿੱਚ ਲਿਆ ਗਿਆ ਹੈ। ਥਾਣਾ ਸਿਟੀ-2 ਮਾਨਸਾ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਵੱਲੋਂ ਜੋਨੀ ਕੁਮਾਰ ਵਾਸੀ ਵਾਰਡ ਨੰਬਰ 15 ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋ 30 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ ਗਈਆ। ਜਿਸਦੇ ਵਿਰੁੱਧ ਮੁਕੱਦਮਾ ਥਾਣਾ ਸਿਟੀ-2 ਵਿਖੇ ਦਰਜ਼ ਕਰਵਾਇਆ ਗਿਆ ਹੈ।
ਇਸ ਦੇ ਨਾਲ ਹੀ ਐਸ.ਆਈ. ਸੁਖਜੀਤ ਸਿੰਘ ਇੰਚਾਰਜ ਐਸ.ਟੀ.ਐਫ. ਵੱਲੋ ਲੱਲੂਆਣਾ ਰੋਡ ਮਾਨਸਾ ਵਿਖੇ ਰੇਡ ਕਰਨ ਤੇ 12 ਨਸ਼ੀਲੀਆ ਸੀਸ਼ੀਆ ਅਤੇ 90 ਨਸ਼ੇ ਦੀਆਂ ਗੋਲੀਆ ਬਰਾਮਦ ਹੋਣ ਤੇ ਅਣਪਛਾਤੇ ਦੋਸ਼ੀ ਵਿਰੁੱਧ ਮੁਕੱਦਮਾ ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਨਸਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦਾ ਸੁਰਾਗ ਲਗਾਉਣ ਲਈ ਮੁਕੱਦਮੇ ਦੀ ਪੜਤਾਲ ਜਾਰੀ ਹੈ। ਐਸ.ਐਸ.ਪੀ. ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ-1 ਦੇ ਪੁਲਿਸ ਮੁਲਾਜ਼ਮਾਂ ਵੱਲੋ ਰੇਡ ਕਰਨ ਤੇ ਜੋਗਿੰਦਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 15 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਉਸ ਵਿਰੁੱਧ ਮੁਕੱਦਮਾ ਥਾਣਾ ਸਿਟੀ-1 ਵਿਖੇ ਦਰਜ਼ ਕੀਤਾ ਗਿਆ। ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਵੱਲੋ ਲੇਡੀ ਫੋਰਸ ਦੀ ਮੱਦਦ ਨਾਲ ਚਰਨਜੀਤ ਕੌਰ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋ ਸੱਤ ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀਆ ਗਈਆ। ਜਿਸਦੇ ਵਿਰੁੱਧ ਮੁਕੱਦਮਾ ਥਾਣਾ ਸਿਟੀ-1 ਵਿਖੇ ਦਰਜ਼ ਰਜਿਸਟਰ ਕੀਤਾ ਗਿਆ ਹੈ। ਥਾਣਾ ਝੁਨੀਰ ਦੇ ਪੁਲਿਸ ਮੁਲਾਜ਼ਮਾ ਵੱਲੋ ਨਾਕਾਬੰਦੀ ਦੌਰਾਨ ਜਗਤਾਰ ਸਿੰਘ ਵਾਸੀ ਸਾਹਨੇਵਾਲ ਨੂੰ ਕਾਰ ਸਮੇਤ ਕਾਬੂ ਕਰਕੇ ਉਸ ਪਾਸੋਂ 60 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀਆ ਗਈਆ ਅਤੇ ਇਕ ਮਾਰੂਤੀ ਕਾਰ ਨੂੰ ਕਬਜੇ ਵਿਚ ਲੈ ਕੇ ਉਸ ਵਿਰੁੱਧ ਮੁਕੱਦਮਾ ਥਾਣਾ ਝੁਨੀਰ ਵਿਖੇ ਦਰਜ਼ ਕੀਤਾ ਗਿਆ।