Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਵੱਲੋਂ ਨਸ਼ੇ ਅਤੇ ਮਾੜੇ ਅਨਸਰਾਂ ਤੇ ਨਕੇਲ ਕਸਣਾ ਮਿਸ਼ਨ ਤੰਦਰੁਸਤ ਪੰਜਾਬ ਦਾ ਇੱਕ ਅਹਿਮ ਹਿੱਸਾ : ਐਸ.ਐਸ.ਪੀ ਮਨਧੀਰ ਸਿੰਘ

30 ਦਿਨਾਂ ਵਿੱਚ 89 ਮੁਜਰਮ ਫੜੇ, 31 ਗੱਡੀਆਂ ਕੀਤੀਆਂ ਜ਼ਬਤ, ਤਸਕਰਾਂ ਵੱਲੋਂ ਵਰਤੀਆਂ ਨਵੀਆਂ ਨਕੋਰ 5 ਗੱਡੀਆਂ ਵੀ ਕੀਤੀਆਂ ਬਰਾਮਦ

Web Admin

Web Admin

5 Dariya News

ਮਾਨਸਾ , 14 Sep 2018

Last updated on: Sep 14, 2018, 00:00 IST

ਮਾਨਸਾ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨਾ ਅਤੇ ਮਾੜੇ ਅਨਸਰਾਂ ਵਿਰੁੱਧ ਨਕੇਲ ਕਸਨਾ ਮਿਸ਼ਨ ਤੰਦਰੁਸਤ ਪੰਜਾਬ ਦਾ ਇੱਕ ਅਹਿਮ ਹਿੱਸਾ ਹੈ ਜਿਸ ਤਹਿਤ ਪਿਛਲੇ 30 ਦਿਨਾਂ ਦੌਰਾਨ 89 ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਐਸ.ਐਸ.ਪੀ ਸ਼੍ਰੀ ਮਨਧੀਰ ਸਿੰਘ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਜਰਮਾਂ ਪਾਸੋਂ ਕੁੱਲ 31 ਗੱਡੀਆਂ ਬਰਾਮਦ ਕਰਕੇ 6714 ਲੀਟਰ ਸ਼ਰਾਬ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।ਉਨਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਇਕ ਅਜਿਹਾ ਉਪਰਾਲਾ ਹੈ ਜਿਸ ਤਹਿਤ ਨਾ ਕੇਵਲ ਨਸ਼ੇ ਦਾ ਕਾਰੋਬਾਰ ਕਰਨ ਖਿਲਾਫ ਬਲਕਿ ਪ੍ਰਦੂਸ਼ਨ ਫੈਲਾਉਣ ਵਾਲੇ, ਟ੍ਰੈਫਿਕ ਦੀ ਉਲੰਘਣਾ ਕਰਨ ਵਾਲੇ ਅਤੇ ਕਿਸੇ ਵੀ ਕਿਸਮ ਦੇ ਕਾਨੂੰਨ ਨੂੰ ਤੋੜਨ ਵਾਲੇ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ।ਐਸ.ਪੀ. (ਡੀ) ਸ਼੍ਰੀ ਅਨਿਲ ਕੁਮਾਰ ਨੇ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਆਦਾਤਰ ਸ਼ਰਾਬ ਦੀ ਤਸਕਰੀ ਮਾਨਸਾ ਵਿੱਚ ਪੰਜਾਬ ਅਤੇ ਹਰਿਆਣਾ ਬਾਰਡਰ ਰਾਹੀਂ ਹੋ ਰਹੀ ਸੀ ਜਿਸ ਤੇ ਹੁਣ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਇਸ ਦੇ ਮੁਕੰਮਲ ਖਾਤਮੇ ਲਈ ਪੁਰਜ਼ੋਰ ਕੋਸ਼ਿਸਾਂ ਜਾਰੀ ਹਨ। ਉਨਾਂ ਦੱਸਿਆ ਕਿ ਫੜੀ ਗਈ ਸ਼ਰਾਬ ਵਿਚੋਂ 410 ਕਿੱਲੋ ਲਾਹਣ, 320 ਲੀਟਰ ਨਜਾਇਜ਼ ਸ਼ਰਾਬ ਅਤੇ 6272 ਲੀਟਰ ਹਰਿਆਣਾ ਮਾਰਕਾ ਸ਼ਰਾਬ ਸ਼ਾਮਿਲ ਹੈ।ਈ.ਟੀ.ਓ. (ਐਕਸਾਇਜ਼ ਐਂਡ ਟੈਕਸੇਸ਼ਨ ਅਫਸਰ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨਾਂ ਦੇ ਵਿਭਾਗ ਵੱਲੋਂ ਪੁਲਿਸ ਦੀ ਮਦਦ ਨਾਲ ਸ਼ਰਾਬ ਦੀ ਤਸਕਰੀ ਨੂੰ ਠੱਲ ਪਾਉਣ ਵਿਚ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ।

ਉਨਾਂ ਆਖਿਆ ਕਿ ਤਸਕਰਾਂ ਵੱਲੋਂ ਨਵੀਆਂ ਨਕੋਰ ਗੱਡੀਆਂ ਦਾ ਤਸਕਰੀ ਵਿੱਚ ਇਸਤੇਮਾਲ ਦੇ ਰੁਝਾਨ ਨੂੰ ਦੇਖਦੇ ਹੋਏ ਨਵੀਆਂ ਗੱਡੀਆਂ ਦੀ ਚੈਕਿੰਗ ਦੌਰਾਨ ਬਰੇਟਾ ਤੋਂ 2 ਬਿਲਕੁਲ ਨਵੇਂ ਮੋਟਰਸਾਈਕਲ, ਬੋਹਾ ਤੋਂ 1 ਹੋਂਡਾ ਐਕਟਿਵਾ ਅਤੇ 1 ਹੋਂਡਾ ਸਿਟੀ ਅਤੇ ਇੱਕ ਹੋਰ ਬਿਲਕੁਲ ਨਵੀਂ ਆਈ 20 ਕਾਰ ਸ਼ਰਾਬ ਦੀ ਤਸਕਰੀ ਲਈ ਵਰਤੇ ਜਾਣ ਲਈ ਜ਼ਬਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਤਸਕਰਾਂ ਵੱਲੋਂ ਇਹ ਰੁਝਾਨ ਪੁਰਾਣੀਆਂ ਗੱਡੀਆਂ ਦੇ ਪੁਲਿਸ ਕੋਲ ਨੰਬਰ ਨੋਟ ਹੋਣ ਕਾਰਨ ਅਤੇ ਬੈਂਕ ਵੱਲੋਂ ਫਾਈਨਾਂਸ ਹੋਣ ਕਾਰਨ ਇਸਤੇਮਾਲ ਵਿੱਚ ਲਿਆਂਦੇ ਹੋ ਸਕਦੇ ਹਨ ਜਿਸਦੀ ਤਫਤੀਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।ਸੀ.ਆਈ.ਏ. ਇੰਚਾਰਜ ਸ਼੍ਰੀ ਅੰਗਰੇਜ਼ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਪੰਜਾਬ ਅਤੇ ਹਰਿਆਣਾ ਬਾਰਡਰ ਉਪਰ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਨਸ਼ੇ ਦੇ ਮਕੰਮਲ ਖਾਤਮੇ ਲਈ ਸ਼ੱਕੀ ਵਿਅਕਤੀਆਂ ਉਪਰ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਦੱਸਿਆ ਕਿ ਸੀ.ਆਈ.ਏ. ਵੱਲੋਂ ਪਿਛਲੇ 20 ਦਿਨਾਂ ਦੌਰਾਨ 18 ਨਸ਼ਾ ਤਸਕਰਾਂ ਨੂੰ ਫੜ ਕੇ ਲਗਭੱਗ 9 ਲੱਖ ਰੁਪਏ ਦੀ ਸ਼ਰਾਬ, ਭੁੱਕੀ ਅਤੇ ਅਫੀਮ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 500 ਨਸ਼ੀਲੀਆਂ  ਗੋਲੀਆਂ ਜੱਗਾ ਸਿੰਘ ਨੂੰ ਭੀਖੀ ਤੋਂ ਗ੍ਰਿਫ਼ਤਾਰ ਕਰਕੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

Tags: Tandarust Punjab , Crime News Punjab , SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD