Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਆਹ ਪੁਰਬ ਦੌਰਾਨ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਹੁਲੱੜਬਾਜ਼ੀ ਕਰਨ ਵਾਲੇ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ - ਐੱਸ.ਐੱਸ.ਪੀ. ਬਟਾਲਾ

Web Admin

Web Admin

5 Dariya News

ਬਟਾਲਾ , 14 Sep 2018

Last updated on: Sep 14, 2018, 00:00 IST

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਐਸ.ਐਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਅੱਜ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੇ ਆਲਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਐੱਸ.ਪੀ. ਵਿਪਨ ਚੌਧਰੀ, ਐੱਸ.ਪੀ. ਬਲਜੀਤ ਸਿੰਘ ਢਿਲੋਂ, ਐੱਸ.ਪੀ. ਸੂਬਾ ਸਿੰਘ, ਡੀ.ਐੱਸ.ਪੀ. ਹਰੀਸ਼ਰਨ ਸ਼ਰਮਾਂ, ਡੀ.ਐੱਸ.ਪੀ. ਪ੍ਰਲਾਦ ਸਿੰਘ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।ਮੀਟਿੰਗ ਦੌਰਾਨ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੰਗਤਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਜੋ ਕੋਈ ਸ਼ਰਾਰਤੀ ਅਨਸਰ ਇਸ ਮੌਕੇ ਖੱਲੜ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਤੀਹਰੀ ਸਵਾਰੀ ਵਾਲੇ ਮੋਟਰਸਾਈਕਲ ਚਾਲਕਾਂ, ਬੁੱਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਨ ਵਾਲਿਆਂ ਅਤੇ ਟਰੈਕਟਰਾਂ 'ਤੇ ਉੱਚੀ ਅਵਾਜ਼ ਵਿੱਚ ਸਪੀਕਰ ਲਗਾ ਕਾ ਸੰਗਤਾਂ ਨੂੰ ਪਰੇਸ਼ਾਨ ਕਰਨ ਵਾਲੇ ਸ਼ਰਾਰਤੀਆਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਕਿਸੇ ਨੂੰ ਵੀ ਗੜਬੜ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ। 

ਪੱਤਰਕਾਰਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਬਟਾਲਾ ਪੁਲਿਸ ਨੇ ਸੁਰੱਖਿਆ ਦਾ ਸਾਰਾ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਪੂਰੇ ਬਟਾਲਾ ਸ਼ਹਿਰ ਨੂੰ ਸੁਰੱਖਿਆ ਛਤਰੀ ਨਾਲ ਢੱਕ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲੀਸ ਸਮੇਤ 4 ਹੋਰ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੀ ਪੁਲੀਸ ਬਟਾਲਾ ਸ਼ਹਿਰ ਦੀ ਸੁਰੱਖਿਆ ਦਾ ਜਿੰਮਾ ਸੰਭਾਲ ਰਹੀ ਹੈ। ਸਾਰੇ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਉਹ ਖੁਦ ਕਰਨਗੇ ਅਤੇ ਉਨ੍ਹਾਂ ਦੇ ਨਾਲ 4 ਐਸਪੀ, 12 ਡੀਐਸਪੀ ਅਤੇ 27 ਇੰਸਪੈਕਟਰ ਪੱਧਰ ਦੇ ਅਧਿਕਾਰੀ ਤਾਇਨਾਤ ਰਹਿਣਗੇ। ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਨੇ ਦੱਸਿਆ ਕਿ ਪੂਰੇ ਬਟਾਲਾ ਸ਼ਹਿਰ ਨੂੰ 7 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਸੰਗਤਾਂ ਦੀ ਸੁਰੱਖਿਆ ਲਈ ਬਟਾਲਾ ਵਿੱਚ 1700 ਤੋਂ ਵੱਧ ਪੁਲੀਸ ਮੁਲਾਜਮਾਂ ਨੂੰ ਤਾਇਨਾਤ ਕੀਤਾ ਜਾਵੇਗਾ।ਐੱਸ.ਐੱਸ.ਪੀ. ਬਟਾਲਾ ਨੇ ਅੱਗੇ ਦੱਸਿਆ ਕਿ 15 ਅਤੇ 16 ਸਤੰਬਰ ਨੂੰ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਨਾਲ 2 ਐਸਪੀ ਅਤੇ 2 ਡੀਐਸਪੀ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਸ਼ਹਿਰ ਵਿੱਚ 9 ਪੁਲੀਸ ਹੈਲਪ ਸੈਂਟਰ ਬਣਾਏ ਗਏ ਹਨ ਤਾਂ ਕਿ ਮੇਲੇ ਵਿੱਚ ਪਹੁੰਚੀ ਸੰਗਤ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਵੇ ਤਾਂ ਉਹ ਤੁਰੰਤ ਪੁਲੀਸ ਨਾਲ ਸੰਪਰਕ ਕਰ ਸਕੇ। ਉਨ੍ਹਾਂ ਦੱਸਿਆ ਇਨ੍ਹਾਂ ਸਹਾਇਤਾ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਬਟਾਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਪਵਿੱਤਰ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।     

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD