Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਸਬੰਧਿਤ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਵੱਧ ਤੋਂ ਵੱਧ ਕਰਨ ਜਾਗਰੂਕ

5 Dariya News

ਫ਼ਿਰੋਜ਼ਪੁਰ , 14 Sep 2018

Last updated on: Sep 14, 2018, 00:00 IST

ਡਰੱਗ ਅਬਯੂਸ਼ ਨੂੰ ਕੰਟਰੋਲ ਕਰਨ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਪਾਏ ਯੋਗਦਾਨ ਬਾਰੇ ਅੱਜ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਬਸੰਤ ਗਰਗ ਆਈ.ਏ.ਐੱਸ ਵਿਸ਼ੇਸ਼ ਸਕੱਤਰ ਮਾਲ ਅਤੇ ਮਨੀਸ਼ ਚਾਵਲਾ ਆਈ.ਪੀ.ਐੱਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ, ਐੱਸ.ਐੱਸ.ਪੀ. ਪ੍ਰੀਤਮ ਸਿੰਘ ਵੀ ਹਾਜ਼ਰ ਸਨ।  ਬਸੰਤ ਗਰਗ ਅਤੇ ਮਨੀਸ਼ ਚਾਵਲਾ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਰੱਗ ਅਬਯੂਸ ਪ੍ਰੀਵੈਸ਼ਨਲ ਅਫ਼ਸਰ ਪ੍ਰੋਗਰਾਮ (ਡੈਪੋ) ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਹਰੇਕ ਪਿੰਡ, ਸ਼ਹਿਰ, ਵਾਰਡ, ਮੁਹੱਲਿਆਂ ਆਦਿ ਵਿੱਚ ਲੋਕਾਂ ਨੂੰ ਨਸ਼ੇ ਨਾ ਕਰਨ ਅਤੇ ਜੋ ਲੋਕ ਨਸ਼ਿਆਂ ਦੇ ਦਲਦਲ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਨਰੋਈ ਜ਼ਿੰਦਗੀ ਜਿਉਣ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਇਸ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਵਾਰਡਾਂ ਦੀ ਪਹਿਚਾਣ ਕੀਤੀ ਗਈ ਹੈ ਕਿ ਕਿੰਨੇ ਵਿਅਕਤੀ ਉੱਥੇ ਡਰੱਗਜ਼ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਗਠਿਤ ਹੋ ਚੁੱਕੀਆਂ ਹਨ ਜੋ ਕਿ ਹਰੇਕ ਪਿੰਡ ਵਿੱਚ ਜਾ ਕੇ ਨਸ਼ੇ ਤੋਂ ਪ੍ਰਭਾਵਿਤ ਵਿਅਕਤੀ ਦੀ ਪਹਿਚਾਣ ਕਰ ਰਹੀਆਂ ਹਨ ਅਤੇ ਜੋ ਨਸ਼ੇ ਤੋਂ ਪ੍ਰਭਾਵਿਤ ਵਿਅਕਤੀ ਸਾਹਮਣੇ ਆਉਂਦੇ ਹਨ ਉਨ੍ਹਾਂ ਨੂੰ ਓਟਸ ਅਤੇ ਡੀ. ਐਡੀਕਸ਼ਨ ਸੈਂਟਰਾਂ ਰਾਹੀਂ ਨਸ਼ਾ ਛੁਡਾਉਣ ਲਈ ਦਵਾਈ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 7 ਓਟਸ  ਅਤੇ 3 ਡੀ. ਐਡੀਕਸ਼ਨ ਸੈਂਟਰ ਹਨ। ਉਨ੍ਹਾਂ ਕਿਹਾ ਕਿ ਓਟਸ ਰਾਹੀਂ ਅਗਸਤ ਮਹੀਨੇ ਵਿੱਚ 1341ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਯੂਨਿਕ ਆਈ.ਡੀ. ਬਣਾ ਲਈ ਗਈ ਹੈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਜ਼ਿਲ੍ਹੇ ਵਿੱਚ ਬੱਡੀਜ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਮੂਹ ਜ਼ਿਲ੍ਹੇ ਦੇ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਦੇ 20,278 ਬੱਡੀਜ਼ ਗਰੁੱਪ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਦੇ ਪ੍ਰਿੰਸੀਪਲ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਕਿ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਸੂਚਨਾ ਦੇਣ ਲਈ ਪੁਲਿਸ ਵਿਭਾਗ ਵੱਲੋਂ ਹੈਲਪ ਲਾਈਨ ਨੰ: 181 ਅਤੇ 112 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਐੱਸ.ਡੀ.ਐੱਮ. ਵੱਲੋਂ ਬਣੇ ਕਲੱਸਟਰ ਕਾਊਡੀਨੇਟਰ ਨਾਲ ਮਿਲ ਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ  ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਸ੍ਰੀ. ਅਮਿਤ ਗੁਪਤਾ, ਐੱਸ.ਡੀ.ਐੱਮ. ਜ਼ੀਰਾ ਨਰਿੰਦਰ ਸਿੰਘ, ਐੱਸ.ਡੀ.ਐੱਮ. ਗੁਰੂਹਰਸਹਾਏ ਸ੍ਰ. ਕੁਲਦੀਪ ਬਾਵਾ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਐੱਸ.ਪੀ. ਬਲਜੀਤ ਸਿੱਧੂ, ਡਿਪਟੀ ਡੀ.ਈ.ਓ. ਸੈਕੰਡਰੀ ਪ੍ਰਗਟ ਬਰਾੜ, ਡਾ. ਰਾਜੇਸ਼ ਕੁਮਾਰ ਸੈਂਟਰ ਜੇਲ੍ਹ, ਹਰਭਜਨ ਲਾਲ, ਪ੍ਰਦੀਪ ਕੁਮਰ, ਮਨਜੀਤ ਸਿੰਘ, ਮਹਿਤਾਬ ਸਿੰਘ, ਸੁਖਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ। 

 

Tags: Tandarust Punjab , Anti Drug Mission , SSP Ferozepur , DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD