Tuesday, 14 May 2024

 

 

ਖ਼ਾਸ ਖਬਰਾਂ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ

 

ਮਿਸ਼ਨ ਤੰਦਰੁਸਤ ਪੰਜਾਬ-ਖੰਨਾ ਪੁਲਿਸ ਵੱਲੋਂ 1150 ਨਸ਼ੀਲੇ ਟੀਕੇ ਬਰਾਮਦ

ਸਹਾਰਨਪੁਰ ਤੋਂ ਲਿਆ ਕੇ ਜਲੰਧਰ ਵਿੱਚ ਵੇਚੇ ਜਾਣੇ ਸਨ ਮਹਿੰਗੇ ਭਾਅ 'ਤੇ

Web Admin

Web Admin

5 Dariya News

ਖੰਨਾ , 15 Sep 2018

ਖੰਨਾ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ 1150 ਨਸ਼ੀਲੇ ਟੀਕੇ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਧਰੁਵ ਦਹੀਆ ਨੇ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਸਥਾਨਕ ਪ੍ਰਿਸਟੀਨ ਮਾਲ ਜੀ. ਟੀ. ਰੋਡ ਖੰਨਾ ਕੋਲ ਨਾਕਾਬੰਦੀ ਕੀਤੀ ਹੋਈ ਸੀ ਕਿ ਗੋਬਿੰਦਗੜ੍ਹ ਵਾਲੇ ਪਾਸਿਓਂ ਆਈ ਇਨੋਵਾ ਕਾਰ ਨੰਬਰ ਪੀ. ਬੀ. 13 ਆਰ 9030 ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਕਾਰ ਸਵਾਰ ਰਾਜਿੰਦਰ ਸਿੰਘ ਰਿੰਕੂ ਪੁੱਤਰ ਕਰਮ ਸਿੰਘ ਵਾਸੀ ਮਕਾਨ ਨੰਬਰ 2006, ਗਲੀ ਨੰਬਰ 16 ਦਸ਼ਮੇਸ਼ ਨਗਰ ਲੁਧਿਆਣਾ ਅਤੇ ਔਰਤ ਹਰਪ੍ਰੀਤ ਕੌਰ ਉਰਫ਼ ਪ੍ਰੀਤ ਪੁੱਤਰੀ ਗੁਰਦੀਪ ਸਿੰਘ ਵਾਸੀ ਮਕਾਨ ਨੰਬਰ 74, ਬਾਵਾ ਖੇਲ ਮੁਹੱਲਾ ਜਲੰਧਰ ਕੋਲੋਂ 500 ਨਸ਼ੀਲੇ ਟੀਕੇ (ਏਵਿਲ-10 ਐੱਮ. ਐੱਲ.), 150 ਨਸ਼ੀਲੇ ਟੀਕੇ (ਓਮਜੈਸਿਕ-2 ਐੱਮ. ਐੱਲ.), 500 ਨਸ਼ੀਲੇ ਟੀਕੇ (ਰੈਕਸੋਜੈਸਿਕ-2 ਐੱਮ. ਐੱਲ.) ਕੁੱਲ 1150 ਨਸ਼ੀਲੇ ਟੀਕੇ ਬਰਾਮਦ ਕੀਤੇ। ਪੁੱਛਗਿੱਛ ਕਰਨ 'ਤੇ ਦੋਸ਼ੀਆਂ ਨੇ ਦੱਸਿਆ ਕਿ ਉਹ ਇਹ ਟੀਕੇ ਸਹਾਰਨਪੁਰ (ਉੱਤਰ ਪ੍ਰਦੇਸ਼) ਤੋਂ ਲਿਆ ਕੇ ਜਲੰਧਰ ਦੇ ਖੇਤਰ ਵਿੱਚ ਮਹਿੰਗੇ ਭਾਅ ਵੇਚਦੇ ਸਨ। ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 217 ਮਿਤੀ 15 ਸਤੰਬਰ 2018 ਅ/ਧ 22/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਦਰ ਖੰਨਾ ਵਿਖੇ ਦਰਜ ਕੀਤਾ ਗਿਆ ਹੈ। ਦੋਸ਼ੀਆਂ ਤੋਂ ਹੋਰ ਪੁੱਛਗਿੱਛ ਜਾਰੀ ਹੈ। 

 

Tags: Tandarust Punjab , Anti Drug Mission , Crime News Punjab , SSP Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD