Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਮਿਸ਼ਨ ਤੰਦਰੁਸਤ ਪੰਜਾਬ-ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਦੋ ਨਸ਼ਾ ਤਸਕਰ ਡੇਢ ਕਿਲੋ ਅਫੀਮ ਸਮੇਤ ਕਾਬੂ

Web Admin

Web Admin

5 Dariya News

ਜਗਰਾਂਉ , 15 Sep 2018

ਲੁਧਿਆਣਾ (ਦਿਹਾਤੀ) ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਨਸ਼ੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ ਡੇਢ ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਰੁਨ ਰਤਨ (ਪੀ.ਪੀ.ਐਸ) ਐਸ.ਪੀ. (ਆਈ) ਅਤੇ ਅਮਨਦੀਪ ਸਿੰਘ ਬਰਾੜ ਡੀ.ਐਸ.ਪੀ. (ਆਈ) ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼  ਨੇ ਖੂਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਗੁਰਦੀਪ ਸਿੰਘ ਉਰਫ਼ ਸਿੱਧੂ ਪੁੱਤਰ ਅਮਰ ਸਿੰਘ ਵਾਸੀ ਪਿੰਡ ਨੱਥੋਵਾਲ ਅਤੇ ਹਰਵਿੰਦਰ ਸਿੰਘ ਉਰਫ਼ ਬੱਗਾ ਪੁੱਤਰ ਮੇਜਰ ਸਿੰਘ ਵਾਸੀ ਹੇਰਾਂ ਨੂੰ ਗਸ਼ਤ ਦੌਰਾਨ ਕਰਮਵਾਰ ਅੱਧਾ ਕਿਲੋ ਅਤੇ ਇੱਕ ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਜਿਸ 'ਤੇ ਗੁਰਦੀਪ ਸਿੰਘ ਉਰਫ ਸਿੱਧੂ ਦੇ ਖਿਲਾਫ ਮੁਕੱਦਮਾ ਨੰਬਰ 141 ਮਿਤੀ 07-09-2018 ਅ/ਧ 18/61/85 ਐਨ.ਡੀ,ਪੀ.ਐਸ ਐਕਟ ਥਾਣਾ ਹਠੂਰ ਅਤੇ ਹਰਵਿਂੰਦਰ ਸਿੰਘ ਉਰਫ ਬੱਗਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 144 ਮਿਤੀ 13-09-18 ਅ/ਧ 18/61/85 ਐਨ.ਡੀ.ਪੀ.ਐਸ.ਐਕਟ ਥਾਣਾ ਹਠੂਰ ਦਰਜ ਰਜਿਸਟਰ ਕੀਤੇ ਗਏ ਹਨ, ਜੋ ਮਿਤੀ 14-09-18 ਨੂੰ ਏ.ਐਸ.ਆਈ ਚਮਕੌਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਟੀ ਪੁਆਇੰਟ ਬਾ ਹੱਦ ਪਿੰਡ ਕਮਾਲਪੁਰਾ ਤੋਂ ਦੋਸ਼ੀ ਗੁਰਦੀਪ ਸਿੰਘ ਉਰਫ ਸਿੱਧੂ ਨੂੰ ਕਾਬੂ ਕਰਕੇ ਉਸ ਪਾਸੋਂ ਅੱਧਾ ਕਿਲੋ ਅਫੀਮ ਬ੍ਰਾਮਦ ਕੀਤੀ ਅਤੇ ਟੀ-ਪੁਆਇੰਟ ਬਾ ਹੱਦ ਪਿੰਡ ਸੀਲੋਆਣੀ ਤੋਂ ਦੋਸ਼ੀ ਹਰਵਿੰਦਰ ਸਿੰਘ ਉਰਫ ਬੱਗਾ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਕਿਲੋ ਅਫੀਮ ਬ੍ਰਾਮਦ ਕੀਤੀ ਹੈ।ਇਹ ਕਾਫੀ ਸਮੇਂ ਤੋਂ ਨਸ਼ਾ ਵੇਚਣ ਦੇ ਆਦੀ ਹਨ, ਇਹਨਾਂ ਨੂੰ ਹੁਣ ਨੱਥ ਪਾਈ ਗਈ ਹੈ।ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾਂ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

 

Tags: Tandarust Punjab , Anti Drug Mission , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD