Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਸ਼ਾਂਤਮਈ ਮਹੌਲ ਅਤੇ ਪਾਰਦਰਸ਼ਤਾ ਮੁੱਖ ਟੀਚਾ- ਅਪਨੀਤ ਰਿਆਤ

ਸੁਰੱਖਿਆ ਦੇ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ - ਐਸ.ਐਸ.ਪੀ. ਮਨਧੀਰ ਸਿੰਘ

Web Admin

Web Admin

5 Dariya News

ਮਾਨਸਾ , 17 Sep 2018

Last updated on: Sep 17, 2018, 00:00 IST

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਹੀਲੇ ਸ਼ਾਂਤਮਈ ਅਤੇ ਪਾਰਦਰਸ਼ਤਾ ਢੰਗ ਨਾਲ ਨੇਪਰੇ ਚਾੜ੍ਹਨਾ ਸਮੂਹ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਦਾ ਮੁੱਖ ਟੀਚਾ ਹੈ। 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਬੱਚਤ ਭਵਨ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿਚ ਐਸ.ਐਸ.ਪੀ. ਮਨਧੀਰ ਸਿੰਘ ਤੋਂ ਇਲਾਵਾ ਸਮੂਹ ਐਸ.ਡੀ.ਐਮ ਕਮ ਰਿਟਰਨਿੰਗ ਅਫ਼ਸਰ ਅਤੇ ਚੋਣਾਂ ਸਬੰਧੀ ਡਿਊਟੀਆਂ ਨਿਭਾਉਣ ਜਾ ਰਹੇ ਸਮੂਹ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਬੋਲਦਿਆਂ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਤਰਾਂ ਦੀ ਕਮੀ ਪੇਸ਼ੀ ਬਾਰੇ ਸਬੰਧਤ ਅਧਿਕਾਰੀਆਂ ਨੂੰ ਅੱਜ ਹੀ ਸੂਚਿਤ ਕੀਤਾ ਜਾਵੇ, ਜੇਕਰ ਚੋਣਾਂ ਦੌਰਾਨ ਕੋਈ ਵੀ ਅਣਗਹਿਲੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਰਦੇਸ਼ਾਂ ਮੁਤਾਬਿਕ ਕੋਈ ਵੀ ਅਣਅਧਿਕਾਰਤ ਵਿਅਕਤੀ ਪੋਲਿੰਗ ਬੂਥਾਂ ਵਿਚ ਦਾਖ਼ਲ ਨਹੀਂ ਹੋਵੇਗਾ। ਪੁਲਿਸ ਪਾਰਟੀਆਂ ਸਮੇਂ ਸਿਰ ਪਹੁੰਚਣ ਅਤੇ ਕੋਈ ਵੀ ਪੋਲਿੰਗ ਪਾਰਟੀ ਪੁਲਿਸ ਤੋਂ ਬਿਨਾਂ ਨਹੀਂ ਜਾਣੀ ਚਾਹੀਦੀ ਅਤੇ ਕਿਸੇ ਵੀ ਕਿਸਮ ਦੀ ਚੋਣ ਸਮੱਗਰੀ ਜਾਂ ਬੈਲਟ ਬਕਸੇ ਲਿਆਉਣ ਜਾਂ ਵਾਪਸ ਲਿਜਾਣ ਲਈ ਮਨਜ਼ੂਰਸ਼ੁਦਾ ਗੱਡੀਆਂ ਦੀ ਵਰਤੋਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਨੂੰ ਪੋਲਿੰਗ ਬੂਥਾਂ 'ਤੇ ਲਿਜਾਣ ਅਤੇ ਲਿਆਉਣ ਲਈ ਰੂਟ ਪਲਾਨ ਵੀ ਤਿਆਰ ਕਰ ਦਿੱਤਾ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਸਥਾਨ 'ਤੇ ਪਹੁੰਚਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਬੱਸਾਂ ਦਾ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਕਿਹਾ ਅਤੇ ਨਾਲ ਹੀ ਕਿਹਾ ਬੈਲਟ ਬਾਕਸ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੀ ਲਿਆਂਦੇ ਅਤੇ ਲਿਜਾਏ ਜਾਣ ਅਤੇ ਬੱਸਾਂ ਦੀ ਲਾਗ ਬੁੱਕ ਮੇਨਟੇਨ ਰੱਖੀ ਜਾਵੇ ਅਤੇ ਬਿੱਲ ਸਮੇ ਸਿਰ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਕਾਊਂਟਿੰਗ ਦੀ ਜਗ੍ਹਾ ਅਤੇ ਸਮੇ ਦੀ ਸੂਚਨਾ ਵੀ ਦੇਣਾ ਯਕੀਨੀ ਬਣਾਇਆ ਜਾਵੇ।

ਪੁਖ਼ਤਾ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਅਪਨੀਤ ਰਿਆਤ ਨੇ ਕਿਹਾ ਕਿ ਜਿਲ੍ਰਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਪੋਲਿੰਗ ਨੂੰ ਵੱਖਰੀ-ਵੱਖਰੀ ਪਹਿਚਾਣ ਦਿੱਤੀ ਜਾਵੇ ਤਾਂ ਜੋ ਕਿਸੇ ਤਰਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਨੋਟ ਕਰਨਾ ਯਕੀਨੀ ਬਣਾਇਆ ਜਾਵੇ ਕਿ ਕਿਹੜੀ ਪੋਲਿੰਗ ਪਾਰਟੀ ਨੂੰ ਕਿਸ ਸੀਰੀਅਲ ਨੰਬਰ ਦਾ ਬੈਲਟ ਪੇਪਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਹੀ ਵੇਖਣ ਵਿਚ ਆਉਂਦਾ ਹੈ ਕਿ ਪੋਲਿੰਗ ਏਜੰਟ ਇਕ ਬੂਥ ਤੋਂ ਦੂਜੇ ਬੂਥ ਵਿਚ ਤਬਦੀਲ ਹੁੰਦੇ ਰਹਿੰਦੇ ਹਨ ਪੰਤੂ ਤਿੰਨ ਵਜੇ ਤੋਂ ਬਾਅਦ ਕੋਈ ਵੀ ਪੋਲਿੰਗ ਏਜੰਟ ਬਦਲਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਵੋਟਰ ਦੀ ਜਾਣਕਾਰੀ ਤੁਰੰਤ ਆਪਣੇ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਪੋਲਿੰਗ ਪਾਰਟੀਆਂ ਦੇ ਰਹਿਣ ਸਹਿਣ ਅਤੇ ਖਾਣੇ ਦਾ ਪੁਖ਼ਤਾ ਇੰਤਜ਼ਾਮ ਕਰਨ ਲਈ ਹਦਾਇਤ ਕੀਤੀ ਅਤੇ ਨਾਲ ਹੀ ਪੁਲਿਸ ਪਾਰਟੀਆਂ ਦੇ ਖਾਣੇ ਦਾ ਇੰਤਜ਼ਾਮ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਫੀਮੇਲ ਸਟਾਫ਼ ਦੀ ਸੁਰੱਖਿਆ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਵੇ ਅਤੇ ਦੇਰੀ ਹੋਣ ਤੇ ਉਨ੍ਹਾਂ ਨੂੰ ਛੱਡ ਕੇ ਆਉਣ ਦਾ ਵੀ ਪ੍ਰਬੰਧ ਹੋਵੇ। ਐਸ.ਐਸ.ਪੀ. ਸ੍ਰ. ਮਨਧੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭੀਖੀ ਅਤੇ ਝੁਨੀਰ ਵਿਚ ਸ਼ਾਂਤਮਈ ਤਰੀਕੇ ਨਾਲ ਵੋਟਾਂ ਪੁਆਉਣ ਲਈ ਸੁਰੱਖਿਆ ਪੱਖੋਂ ਵੀ ਸਾਰੇ ਪੁਖ਼ਤਾ ਪ੍ਰਬੰਧ ਕਰਦੇ ਹੋਇਆਂ 75 ਪ੍ਰਤੀਸ਼ਤ ਫੋਰਸ ਚੋਣ ਡਿਊਟੀ ਲਈ ਲਗਾਈ ਗਈ ਹੈ। ਉਨ੍ਰਾਂ ਦੱਸਿਆ ਕਿ ਸਟਰਾਂਗ ਰੂਮਾਂ ਤੇ ਗਾਰਡ ਤਾਇਨਾਤ ਕੀਤੇ ਗਏ ਹਨ ਅਤੇ 16 ਪੈਟਰੋਲ ਪਾਰਟੀਆਂ ਲਗਾਈਆਂ ਗਈਆਂ ਹਨ। ਸੰਵੇਦਨਸ਼ੀਲ ਅਤੇ ਅਤਿਅੰਤ ਸੰਵੇਦਨਸ਼ੀਲ ਲੋਕੇਸ਼ਨਾਂ ਤੇ ਵਾਇਰਲੈਸ ਨੈਟਵਰਕ ਦਾ ਇੰਤਜ਼ਾਮ ਕੀਤਾ ਗਿਆ ਹੈ। 5 ਬਲਾਕਾਂ ਵਿਚ ਹਰ ਡੀ.ਐਸ.ਪੀ. ਨੂੰ ਸੁਪਰਵਾਇਜ਼ਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀ ਫੋਰਸ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਬੈਲਟ ਬਾਕਸਾਂ ਦੀ ਸਕਿਊਰਟੀ ਅਹਿਮ ਹੈ ਇਸ ਲਈ ਇਸ ਵੱਲ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਟਾਫ਼ ਮੈਬਰ ਦਾ ਚਾਹ ਪਾਣੀ ਪੋਲਿੰਗ ਬੂਥ ਦੇ ਅੰਦਰ ਨਹੀਂ ਜਾਵੇਗਾ। ਮੀਟਿੰਗ ਦੌਰਾਨ ਐਸ.ਪੀ. (ਐਚ) ਮੇਜਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੱਧੂ, ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਲਤੀਫ਼ ਅਹਿਮਦ ਅਤੇ ਬੁਢਲਾਡਾ ਐਸ.ਡੀ.ਐਮ. ਹਰਜੀਤ ਸੰਧੂ ਹਾਜਰ ਸਨ। 

 

Tags: DC Mansa , SSP Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD