Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਫੇਜ਼ 3 ਬੀ 2 ਦੀ ਮਾਰਕੀਟ ਵਿੱਚ ਸਭਿਆਚਾਰ ਦਰਸ਼ਾਉਂਦੀ ਦੀਵਾਰ ਦਾ ਉਦਘਾਟਨ

ਉਦਘਾਟਨ ਮੌਕੇ ਗਾਇਕ ਰਣਜੀਤ ਬਾਵਾ ਨੇ ਖੂਬ ਰੰਗ ਬੰਨਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Sep 2018

ਸਥਾਨਕ ਫੇਜ਼ 3 ਬੀ 2 ਵਿਖੇ  ਮਾਰਕੀਟ ਵੈਲਫੇਅਰ ਐਸੋਸੀਏਸ਼ਨ  ਫੇਜ਼ 3ਬੀ 2 ਵਲੋਂ ਪੰਜਾਬ ਦੇ ਸਭਿਆਚਾਰ ਨੂੰ ਦਰਸ਼ਾਉਂਦੀ ਦੀਵਾਰ ਬਣਾਈ ਗਈ ਹੈ ਜਿਸ ਦਾ ਉਦਘਾਟਨ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ  ਡਾ ਭੁਪਿੰਦਰ ਪਾਲ ਸਿੰਘ ਅਤੇ ਐੱਸ ਪੀ ਸਿਟੀ  ਜਸਕਰਨ ਸਿੰਘ ਤੇਜਾ ਵੱਲੋਂ ਕੀਤਾ ਗਿਆ|ਇਸ ਮੌਕੇ ਸੰਬੋਧਨ ਕਰਦਿਆਂ ਨਗਰ ਨਿਗਮ ਦੇ ਕਮਿਸ਼ਨਰ  ਡਾ ਭੁਪਿੰਦਰ ਪਾਲ ਸਿੰਘ ਨੇ ਕਿਹਾ ਕਿ  ਸਾਨੂੰ ਸਾਰਿਆਂ ਨੂੰ ਦੀਵਾਰਾਂ ਇਸੇ ਤਰਾਂ ਸਾਫ  ਸੁਥਰੀਆਂ ਰਖਣੀਆਂ ਚਾਹੀਦੀਆਂ ਹਨ| ਉਹਨਾਂ ਨੇ ਮਾਰਕੀਟ ਵੈਲਫੇਅਰ ਐਸੋ. ਫੇਜ 3 ਬੀ 2 ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ| ਇਸ ਮੌਕੇ ਸੰਬੋਧਨ ਕਰਦਿਆਂ ਐੱਸ ਪੀ ਸਿਟੀ  ਜਸਕਰਨ ਸਿੰਘ ਤੇਜਾ ਨੇ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਨਾਲ ਨਾਲ ਅਲੇ ਦੁਆਲੇ ਵੀ  ਸਾਫ ਸਫਾਈ ਰਖਣੀ ਚਾਹੀਦੀ ਹੈ, ਸਫਾਈ ਵਾਲਾ ਸ਼ਹਿਰ ਵਧੀਆ ਹੁੰਦਾ ਹੈ| ਉਹਨਾਂ ਕਿਹਾ ਕਿ ਇਸ ਤਰਾਂ ਦੀ ਦੀਵਾਰ ਬਣਾ ਕੇ ਲੋਕਾਂ ਨੂੰ ਚੰਗਾ ਸੰਦੇਸ਼ ਦਿਤਾ ਜਾ ਰਿਹਾ ਹੈ| ਇਸ ਮੌਕੇ ਸੰਬੋਧਨ ਕਰਦਿਆਂ  ਮਾਰਕੀਟ ਵੈਲਫੇਅਰ ਐਸੋਸੀਏਸ਼ਨ   ਫੇਜ਼  3 ਬੀ 2 ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਦੱਸਿਆ ਕਿ ਮੀ  ਐਂਡ ਮਾਈ ਸਿਟੀ ਮੁਹਿੰਮ ਤਹਿਤ ਕੇਨਰਾ ਐਚ ਐਸ ਬੀ ਸੀ ਲਾਈਫ ਇੰਸੋਰਂੈਸ ਦੇ ਸਹਿਯੋਗ ਨਾਲ  ਪੰਜਾਬ ਵਿੱਚ ਪਹਿਲੀ ਵਾਰ ਫੇਜ਼ 3 ਬੀ 2  ਦੀ ਮਾਰਕੀਟ ਵਿੱਚ ਪੰਜਾਬ ਦੇ ਸਭਿਆਚਾਰ ਨੂੰ ਦਰਸ਼ਾਉਂਦੀ ਦੀਵਾਰ ਬਣਾਈ ਗਈ ਹੈ| ਇਸ ਦੀਵਾਰ ਉਪਰ ਪੇਂਟਿੰਗ ਰਾਹੀਂ  ਪੰਜਾਬ ਦੇ ਮਾਣ ਗੁਰਦਾਸ ਮਾਨ, ਉਡਣਾ ਸਿੱਖ  ਮਿਲਖਾ ਸਿੰਘ, ਸਾਬਕਾ ਕ੍ਰਿਕਟ ਕਪਤਾਨ ਕਪਿਲ ਦੇਵ, ਪਹਿਲੀ ਮਹਿਲਾ ਆਈ ਪੀ ਐਸ ਅਫਸਰ ਕਿਰਨ ਬੇਦੀ ਦੀਆਂ ਵੱਡੀਆਂ ਤਸਵੀਰਾਂ ਬਣਾਈਆਂ ਗਈਆਂ ਹਨ| ਉਹਨਾਂ ਕਿਹਾ ਕਿ  ਅਕਸਰ ਹੀ ਲੋਕ ਇਹ ਸ਼ਿਕਾਇਤ ਕਰਦੇ ਹਨ ਕਿ ਉਹਨਾਂ ਦੇ ਸ਼ਹਿਰ ਦੀਆਂ ਦੀਵਾਰਾਂ ਬਹੁਤ ਗੰਦੀਆਂ ਹਨ ਅਤੇ ਇਨ੍ਹਾਂ ਦੀਵਾਰਾਂ ਉਪਰ ਕੁਝ ਸ਼ਰਾਰਤੀ ਲੋਕ ਊਲ ਜਲੂਲ ਅਤੇ ਗੰਦ ਮੰਦ ਲਿਖ ਦਿੰਦੇ ਹਨ,  ਇਸ ਕਰਕੇ ਸ਼ਹਿਰ ਦੀਆਂ ਦੀਵਾਰਾਂ ਨੂੰ ਸਾਫ ਸੁਥਰਾ ਰੱਖਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਸਭਿਆਚਾਰ ਨੂੰ ਦਰਸ਼ਾਉਂਦੀ ਦੀਵਾਰ ਬਣਾਈ  ਗਈ ਹੈ| ਇਸ ਮੌਕੇ ਉਘੇ ਗਾਇਕ ਰਣਜੀਤ ਬਾਵਾ ਨੇ ਆਪਣੀ ਪੇਸ਼ਕਾਰੀ ਕੀਤੀ ਅਤੇ ਦਰਸ਼ਕਾਂ ਦਾ ਮਨੋਰੰਜਨ  ਕੀਤਾ| ਇਸ ਮੌਕੇ ਭੰਗੜਾ ਟੀਮ ਵਲੋਂ ਭੰਗੜਾ ਪੇਸ਼ ਕੀਤਾ| ਇਸ ਸਮਾਗਮ ਵਿੱਚ ਹਿਸਾ ਲੈਣ ਲਈ ਦੂਰੋ ਦੂਰੋ ਲੋਕ ਆਏ ਹੋਏ ਸਨ| ਇਸ ਸਮਾਗਮ ਵਿੱਚ ਹਿਸਾ ਲੈਣ ਵਾਲੇ ਸਾਰੇ ਵਿਅਕਤੀਆਂ ਨੂੰ ਮਿਠਾਈ ਦੇ ਡੱਬੇ ਦਿਤੇ ਗਏ| ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀ ਅਸ਼ੌਕ ਬਾਂਸਲ, ਮੁੱਖ ਸਲਾਹਕਾਰ ਸ੍ਰੀ ਆਤਮਾ ਰਾਮ ਅਗਰਵਾਲ, ਖਜਾਨਚੀ ਸ ਜਤਿੰਦਰ ਸਿੰਘ ਢੀਂਗਰਾ, ਸਕੱਤਰ ਸ. ਗੁਰਪ੍ਰੀਤ ਸਿੰਘ, ਜੁਆਂਇੰਟ ਸਕੱਤਰ ਸ. ਨਰਿੰਦਰ ਸਿੰਘ ਅਤੇ ਸ੍ਰੀ ਨਵਦੀਪ ਬਾਂਸਲ, ਸੰਯੁਕਤ ਸਕੱਤਰ ਸ੍ਰੀ ਸੌਰਵ ਜੈਨ ਅਤੇ ਸ੍ਰੀ ਜਗਦੀਸ਼ ਮਲਹੋਤਰਾ, ਮੈਂਬਰ ਸ ਇਕਰਮ ਸਿੰਘ ਸੰਧੂ, ਸ੍ਰੀ ਰਾਹੁਲ ਸਿੰਗਲਾ ਅਤੇ ਹੋਰ ਮਂੈਬਰ ਮੌਜੂਦ ਸਨ| 

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD